July 3, 2026, 5:45 am
----------- Advertisement -----------
HomeNewsEntertainmentਰਾਧਿਕਾ-ਅਨੰਤ ਦੀ ਪ੍ਰੀ-ਵੈਡਿੰਗ ਲਈ ਪਰਿਵਾਰ ਨਾਲ ਆਈ ਕਰੀਨਾ ਕਪੂਰ, ਕਿਆਰਾ-ਸਿਧਾਰਥ ਸਮੇਤ ਇਹ...

ਰਾਧਿਕਾ-ਅਨੰਤ ਦੀ ਪ੍ਰੀ-ਵੈਡਿੰਗ ਲਈ ਪਰਿਵਾਰ ਨਾਲ ਆਈ ਕਰੀਨਾ ਕਪੂਰ, ਕਿਆਰਾ-ਸਿਧਾਰਥ ਸਮੇਤ ਇਹ ਸਿਤਾਰੇ ਵੀ ਪਹੁੰਚੇ ਜਾਮਨਗਰ

Published on

----------- Advertisement -----------

ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਆਪਣੀ ਪ੍ਰੇਮਿਕਾ ਰਾਧਿਕਾ ਮਰਚੈਂਟ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਅੰਬਾਨੀ ਪਰਿਵਾਰ ਵਿਆਹ ਤੋਂ ਚਾਰ ਮਹੀਨੇ ਪਹਿਲਾਂ ਅਨੰਤ ਅਤੇ ਰਾਧਿਕਾ ਦੇ ਵਿਆਹ ਦਾ ਜਸ਼ਨ ਮਨਾ ਰਿਹਾ ਹੈ। ਰਾਧਿਕਾ ਅਤੇ ਅਨੰਤ ਦੇ ਵਿਆਹ ਦਾ ਜਸ਼ਨ 1 ਮਾਰਚ ਤੋਂ 3 ਮਾਰਚ ਤੱਕ ਜਾਮਨਗਰ ‘ਚ ਹੋ ਰਿਹਾ ਹੈ, ਜਿਸ ‘ਚ ਬੀ-ਟਾਊਨ ਦੀਆਂ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ ਹਨ ਅਤੇ ਕੁਝ ਪਹੁੰਚ ਰਹੀਆਂ ਹਨ।

ਵੀਰਵਾਰ ਨੂੰ ਰਣਬੀਰ ਕਪੂਰ, ਆਲੀਆ ਭੱਟ, ਦੀਪਿਕਾ ਪਾਦੂਕੋਣ, ਰਣਵੀਰ ਸਿੰਘ, ਨੀਤੂ ਕਪੂਰ, ਰਾਣੀ ਮੁਖਰਜੀ, ਮਨੀਸ਼ ਮਲਹੋਤਰਾ, ਸ਼ਾਹਰੁਖ ਖਾਨ, ਗੌਰੀ ਖਾਨ, ਸੁਹਾਨਾ ਖਾਨ, ਸਲਮਾਨ ਖਾਨ ਸਮੇਤ ਕਈ ਸਿਤਾਰੇ ਜਾਮਨਗਰ ਪਹੁੰਚੇ ਸਨ। ਰਾਧਿਕਾ ਅਤੇ ਅਨੰਤ ਦੇ ਵਿਆਹ ‘ਚ ਰੌਕ ਕਰਨ ਆਈ ਪੌਪ ਸਟਾਰ ਰਿਹਾਨਾ ਵੀ ਟਰੱਕ ਭਰ ਸਾਮਾਨ ਨਾਲ ਜਾਮਨਗਰ ਪਹੁੰਚੀ।

ਕਰੀਨਾ ਕਪੂਰ ਖਾਨ ਸ਼ੁੱਕਰਵਾਰ ਨੂੰ ਆਪਣੇ ਪਤੀ ਸੈਫ ਅਲੀ ਖਾਨ ਅਤੇ ਦੋਵੇਂ ਬੱਚਿਆਂ ਤੈਮੂਰ-ਜੇਹ ਨਾਲ ਜਾਮਨਗਰ ਪਹੁੰਚੀ। ਖਾਨ ਪਰਿਵਾਰ ਵਿੱਚ ਇਬਰਾਹਿਮ ਅਲੀ ਖਾਨ, ਸਾਰਾ ਅਲੀ ਖਾਨ ਅਤੇ ਕਰਿਸ਼ਮਾ ਕਪੂਰ ਸ਼ਾਮਲ ਹੋਏ। ਐਥਨਿਕ ਲੁੱਕ ‘ਚ ਕਰੀਨਾ ਕਾਫੀ ਖੂਬਸੂਰਤ ਲੱਗ ਰਹੀ ਸੀ। ਸ਼ਾਨਦਾਰ ਜੋੜਾ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਵੀ ਰਾਧਿਕਾ ਅਤੇ ਅਨੰਤ ਅੰਬਾਨੀ ਦੇ ਪ੍ਰੀ-ਵੈਡਿੰਗ ਫੰਕਸ਼ਨ ਲਈ ਜਾਮਨਗਰ ਪਹੁੰਚ ਚੁੱਕੇ ਹਨ। ਇਸ ਜੋੜੇ ਨੂੰ ਜਾਮਨਗਰ ਏਅਰਪੋਰਟ ‘ਤੇ ਇਕ-ਦੂਜੇ ਨਾਲ ਪੋਜ਼ ਦਿੰਦੇ ਹੋਏ ਦੇਖਿਆ ਗਿਆ। ਕਿਆਰਾ ਕੋ-ਆਰਡ ਸੈੱਟ ‘ਚ ਫੈਸ਼ਨ ਗੋਲ ਦੇ ਰਹੀ ਸੀ। ਸਿਧਾਰਥ ਪੀਲੀ ਟੀ-ਸ਼ਰਟ ਅਤੇ ਚਿੱਟੇ ਰੰਗ ਦੀ ਪੈਂਟ ‘ਚ ਖੂਬਸੂਰਤ ਲੱਗ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...