November 11, 2026, 11:44 pm
----------- Advertisement -----------
HomeNewsBreaking Newsਦਿੱਲੀ ਏਅਰਪੋਰਟ 'ਤੇ ਪਰਿਣੀਤੀ ਨੂੰ ਲੈਣ ਆਏ ਰਾਘਵ ਚੱਢਾ: ਪਰਿਣੀਤੀ ਨੇ ਹੋਣ...

ਦਿੱਲੀ ਏਅਰਪੋਰਟ ‘ਤੇ ਪਰਿਣੀਤੀ ਨੂੰ ਲੈਣ ਆਏ ਰਾਘਵ ਚੱਢਾ: ਪਰਿਣੀਤੀ ਨੇ ਹੋਣ ਵਾਲੇ ਪਤੀ ਦੇ ਨਾਮ ਦੇ ਪਹਿਲੇ ਅੱਖਰ ਵਾਲੀ ਪਾਈ ਹੋਈ ਸੀ ‘Cap’

Published on

----------- Advertisement -----------

ਨਵੀਂ ਦਿੱਲੀ, 18 ਸਤੰਬਰ 2023 – ਹਾਲ ਹੀ ‘ਚ ਪਰਿਣੀਤੀ ਚੋਪੜਾ ਨੂੰ ਦਿੱਲੀ ਏਅਰਪੋਰਟ ‘ਤੇ ਦੇਖਿਆ ਗਿਆ। ਰਾਘਵ ਚੱਢਾ ਦਿੱਲੀ ਏਅਰਪੋਰਟ ‘ਤੇ ਪਰਿਣੀਤੀ ਨੂੰ ਰਿਸੀਵ ਕਰਨ ਪਹੁੰਚੇ ਸਨ। ਇਸ ਸਬੰਧੀ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਵੀਡੀਓਜ਼ ‘ਚ ਰਾਘਵ-ਪਰਿਣੀਤੀ ਨੀਲੇ ਰੰਗ ਦੇ ਪਹਿਰਾਵੇ ‘ਚ ਨਜ਼ਰ ਆ ਰਹੇ ਹਨ।

ਪਰਿਣੀਤੀ ਨੇ ਵੱਡੇ ਆਕਾਰ ਦੀ ਨੀਲੀ ਕਮੀਜ਼ ਦੇ ਨਾਲ ਡੈਨਿਮ ਜੀਨਸ ਪਾਈ ਹੋਈ ਸੀ। ਉਸ ਨੇ ਆਪਣੇ ਵਾਲ ਖੁੱਲ੍ਹੇ ਰੱਖੇ ਸਨ ਅਤੇ ਸਧਾਰਨ ਮੇਕਅੱਪ ਲੁੱਕ ‘ਚ ਨਜ਼ਰ ਆ ਰਹੀ ਸੀ। ਸਭ ਤੋਂ ਖਾਸ ਗੱਲ ਇਹ ਸੀ ਕਿ ਪਰਿਣੀਤੀ ਨੇ ਬਲੈਕ ਕੈਪ ਪਹਿਨੀ ਹੋਈ ਸੀ ਜਿਸ ‘ਚ ਰਾਘਵ ਚੱਢਾ ਦੇ ਨਾਂ ਤੋਂ ਪਹਿਲਾਂ ਅੱਖਰ ‘ਆਰ’ ਲਿਖਿਆ ਹੋਇਆ ਸੀ। ਪਰਿਣੀਤੀ ਕੋਲ ਐਕਸੈਸਰੀਜ਼ ਦੇ ਤੌਰ ‘ਤੇ ਭੂਰੇ ਰੰਗ ਦਾ ਬੈਗ ਵੀ ਸੀ।

ਉਸ ਨੇ ਸਫੇਦ ਸਨੀਕਰਸ ਨਾਲ ਆਪਣਾ ਲੁੱਕ ਪੂਰਾ ਕੀਤਾ। ਰਾਘਵ ਚੱਢਾ ਨੇ ਵੀ ਕਾਲੇ ਰੰਗ ਦੀ ਪੈਂਟ ਦੇ ਨਾਲ ਉਹੀ ਨੀਲੀ ਕਮੀਜ਼ ਸਟਾਈਲ ਕੀਤੀ ਅਤੇ ਭੂਰੇ ਰੰਗ ਦੇ ਜੁੱਤੇ ਪਾਏ।

‘ਆਪ’ ਸੰਸਦ ਮੈਂਬਰ ਰਾਘਵ ਚੱਢਾ ਅਤੇ ਪਰਿਣੀਤੀ ਦਾ ਵਿਆਹ 24 ਸਤੰਬਰ ਨੂੰ ਉਦੈਪੁਰ ‘ਚ ਹੋਣ ਜਾ ਰਿਹਾ ਹੈ। ਮੀਡੀਆ ਮੁਤਾਬਕ ਰਾਘਵ-ਪਰਿਣੀਤੀ ਦੇ ਵਿਆਹ ਦੇ ਸਮਾਗਮ 17 ਸਤੰਬਰ ਨੂੰ ਦਿੱਲੀ ਵਿੱਚ ਅਰਦਾਸ ਅਤੇ ਸ਼ਬਦ ਕੀਰਤਨ (ਸਿੱਖ ਧਰਮ ਦੀ ਪ੍ਰਾਰਥਨਾ) ਨਾਲ ਸ਼ੁਰੂ ਹੋਣਗੇ। ਇਸ ਤੋਂ ਬਾਅਦ ਜੋੜਾ ਵਿਆਹ ਲਈ ਉਦੈਪੁਰ ਜਾਵੇਗਾ।

ਇਸ ਤੋਂ ਬਾਅਦ ਚੰਡੀਗੜ੍ਹ ‘ਚ ਰਿਸੈਪਸ਼ਨ ਪਾਰਟੀ ਹੋਵੇਗੀ। ਚੰਡੀਗੜ੍ਹ ਤੋਂ ਬਾਅਦ ਇਹ ਜੋੜਾ ਦਿੱਲੀ ‘ਚ ਵੀ ਰਿਸੈਪਸ਼ਨ ਪਾਰਟੀ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...