November 10, 2026, 11:36 am
----------- Advertisement -----------
HomeNewsEntertainmentਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਨਿਰਦੇਸ਼ਕ ਰਾਜੀਵ ਕੁਮਾਰ ਨੇ ਆਪਣੇ ਅਗਲੇ ਪ੍ਰੋਜੈਕਟ ਦਾ...

ਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਨਿਰਦੇਸ਼ਕ ਰਾਜੀਵ ਕੁਮਾਰ ਨੇ ਆਪਣੇ ਅਗਲੇ ਪ੍ਰੋਜੈਕਟ ਦਾ ਕੀਤਾ ਐਲਾਨ

Published on

----------- Advertisement -----------

ਚੰਡੀਗੜ੍ਹ: ਰਾਸ਼ਟਰੀ ਪੁਰਸਕਾਰ ਜੇਤੂ ਫ਼ਿਲਮ ਨਿਰਦੇਸ਼ਕ ਰਾਜੀਵ ਕੁਮਾਰ ਨੇ ਇਸ ਦੀਵਾਲੀ ’ਤੇ ਸਿਨੇਮਾਘਰਾਂ ’ਚ ਆਉਣ ਵਾਲੀ ਆਪਣੀ ਅਗਲੀ ਪੰਜਾਬੀ ਫ਼ਿਲਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਪਹਿਲੀ ਸੱਚਮੁੱਚ ਨਾਰੀਵਾਦੀ ਪੰਜਾਬੀ ਫ਼ਿਲਮ ਵਜੋਂ ਜਾਣੀ ਜਾਂਦੀ, ਕਹਾਣੀ ਚਾਰ ਔਰਤ ਪਾਤਰਾਂ ਤੇ ਉਨ੍ਹਾਂ ਦੇ ਜੀਵਨ ’ਚ ਉਤਾਰ-ਚੜ੍ਹਾਅ ਦੇ ਆਲੇ-ਦੁਆਲੇ ਘੁੰਮਦੀ ਹੈ। ਇਸ ’ਚ ਸ਼ਾਮਲ ਔਰਤ ਪਾਤਰ ਇਕ ਟਰੱਕ ਡਰਾਈਵਰ ਹਨ, ਇਕ ਟੈਲੀਵਿਜ਼ਨ ਪੱਤਰਕਾਰ, ਇਕ ਯੂਨੀਵਰਸਿਟੀ ਦੀ ਵਿਦਿਆਰਥੀ ਤੇ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ’ਤੇ ਕੰਮ ਕਰਨ ਵਾਲਾ ਇਕ ਐੱਨ. ਆਰ. ਆਈ. ਰਿਸਰਚ ਸਕਾਲਰ ਦੀ ਹੈ।

ਫ਼ਿਲਮ ਦੀ ਕਹਾਣੀ ਪੰਜਾਬ ਦੇ ਪੇਂਡੂ ਤੇ ਸ਼ਹਿਰੀ ਦੋਵਾਂ ਇਲਾਕਿਆਂ ’ਤੇ ਆਧਾਰਿਤ ਹੈ ਤੇ ਆਰਥਿਕ ਤੌਰ ’ਤੇ ਅਮੀਰ ਰਾਜ ’ਚ ਔਰਤਾਂ ਦੀ ਅਧੀਨਗੀ ਤੇ ਸ਼ੋਸ਼ਣ ਦੇ ਸਭ ਤੋਂ ਸੰਵੇਦਨਸ਼ੀਲ ਵਿਸ਼ਿਆਂ ਨੂੰ ਛੂੰਹਦੀ ਹੈ। ਨਿਰਦੇਸ਼ਕ ਰਾਜੀਵ ਕੁਮਾਰ ਨੇ ਕਿਹਾ, ‘‘ਮੈਂ ਇਹ ਫ਼ਿਲਮ ਬਣਾਉਣਾ ਕਾਫੀ ਲੰਬੇ ਸਮੇਂ ਤੋਂ ਚਾਹੁੰਦਾ ਸੀ। ਮੈਂ ਗੈਰ-ਕਾਨੂੰਨੀ ਪਰਵਾਸ, ਦਲਿਤ ਸਿੱਖਾਂ ਦੀ ਦੁਰਦਸ਼ਾ, ਬੰਧੂਆ ਮਜ਼ਦੂਰੀ ਵਰਗੇ ਕਈ ਅਣਜਾਣ ਵਿਸ਼ਿਆਂ ਨੂੰ ਛੂਹਿਆ ਹੈ, ਇਹ ਪਹਿਲੀ ਵਾਰ ਹੈ, ਜਦੋਂ ਮੈਂ ਸੱਚਮੁੱਚ ਔਰਤ-ਕੇਂਦਰਿਤ ਫ਼ਿਲਮ ਬਣਾ ਰਿਹਾ ਹਾਂ।’’ ਫ਼ਿਲਮ ਦੀ ਸ਼ੂਟਿੰਗ ਮਹੀਨੇ ਦੇ ਅਖੀਰ ਤੱਕ ਸ਼ੁਰੂ ਹੋ ਜਾਵੇਗੀ। ਨਿਰਮਾਤਾ ਅਜੇ ਵੀ ਫ਼ਿਲਮ ’ਚ ਕੰਮ ਕਰਨ ਵਾਲੇ ਕਲਾਕਾਰਾਂ ਨੂੰ ਫਾਈਨਲ ਕਰ ਰਹੇ ਹਨ।

ਫ਼ਿਲਮ ਦਾ ਨਿਰਮਾਣ ਯੂ. ਕੇ. ਦੇ ਨਿਰਮਾਤਾ ਹਰਦੀਪ ਸਿੰਘ ਕਰ ਰਹੇ ਹਨ ਤੇ ਫ਼ਿਲਮ ਦਾ ਬੈਕਗਰਾਊਂਡ ਮਿਊਜ਼ਿਕ ਸੰਗੀਤ ਨਿਰਦੇਸ਼ਕ ਰਵੀ ਸ਼ੀਨ ਵਲੋਂ ਦਿੱਤਾ ਜਾਵੇਗਾ। ਫ਼ਿਲਮ ਦੀ ਸ਼ੂਟਿੰਗ ਲੁਧਿਆਣਾ ਤੇ ਇਸ ਦੇ ਆਲੇ-ਦੁਆਲੇ ਕੀਤੀ ਜਾਵੇਗੀ। ਫ਼ਿਲਮ ਦੇ ਕਈ ਹਿੱਸੇ ਇੰਗਲੈਂਡ ’ਚ ਵੀ ਸ਼ੂਟ ਕੀਤੇ ਜਾਣਗੇ। ਫ਼ਿਲਮ ਮੇਕਿੰਗ ਦੀ ਆਪਣੀ ਨਵੀਂ ਪਹਿਲਕਦਮੀ ’ਤੇ ਬੋਲਦਿਆਂ ਹਰਦੀਪ ਸਿੰਘ ਨੇ ਕਿਹਾ, ‘‘ਮੈਂ ਹਮੇਸ਼ਾ ਤੋਂ ਹੀ ਆਪਣੇ ਗ੍ਰਹਿ ਰਾਜ ਪੰਜਾਬ ਨਾਲ ਕਿਸੇ ਤਰੀਕੇ ਨਾਲ ਜੁੜਨਾ ਚਾਹੁੰਦਾ ਸੀ ਤੇ ਫ਼ਿਲਮ ਨਿਰਮਾਣ ਦੇ ਖੇਤਰ ’ਚ ਕੰਮ ਕਰਨ ਤੋਂ ਵਧੀਆ ਤਰੀਕਾ ਹੋਰ ਕੀ ਹੋ ਸਕਦਾ ਹੈ। ਜੋ ਮੁੱਦਾ ਅਸੀਂ ਚੁਣਿਆ ਹੈ, ਉਹ ਵੀ ਮੇਰੇ ਦਿਲ ਦੇ ਬਹੁਤ ਨੇੜੇ ਹੈ। ਅਜਿਹੀ ਕੋਈ ਫ਼ਿਲਮ ਨਹੀਂ ਹੈ, ਜਿਸ ਬਾਰੇ ਮੈਨੂੰ ਪਤਾ ਹੈ ਕਿ ਇਸ ਵਿਸ਼ੇ ’ਤੇ ਬਣਾਈ ਗਈ ਹੈ ਤੇ ਮੇਰੇ ਲਈ ਇਸ ਵਿਸ਼ੇ ਨੂੰ ਜ਼ਿੰਦਾ ਕਰਨ ਦੇ ਪ੍ਰਾਜੈਕਟ ਦਾ ਹਿੱਸਾ ਬਣਨ ਦਾ ਇਸ ਤੋਂ ਵਧੀਆ ਤਰੀਕਾ ਹੋਰ ਕੀ ਹੋ ਸਕਦਾ ਹੈ।’’ਬਿਨਾਂ ਸਿਰਲੇਖ ਵਾਲੀ ਇਹ ਫ਼ਿਲਮ ਦੀਵਾਲੀ 2022 ’ਤੇ ਵੱਡੇ ਪਰਦੇ ’ਤੇ ਰਿਲੀਜ਼ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...