September 6, 2026, 3:52 am
----------- Advertisement -----------
HomeNewsEntertainmentਰਾਖੀ ਸਾਵੰਤ ਨੇ ਪਤੀ ਆਦਿਲ 'ਤੇ ਲਗਾਏ ਗੰਭੀਰ ਦੋਸ਼, ਕਿਹਾ- ਮੇਰੇ ਅਸ਼ਲੀਲ...

ਰਾਖੀ ਸਾਵੰਤ ਨੇ ਪਤੀ ਆਦਿਲ ‘ਤੇ ਲਗਾਏ ਗੰਭੀਰ ਦੋਸ਼, ਕਿਹਾ- ਮੇਰੇ ਅਸ਼ਲੀਲ ਵੀਡੀਓ ਬਣਾ ਕੇ ਵੇਚੇ ਤੇ….

Published on

----------- Advertisement -----------

ਡਰਾਮਾ ਕੁਈਨ ਰਾਖੀ ਸਾਵੰਤ ਦਾ ਪਤੀ ਆਦਿਲ ਫਿਲਹਾਲ ਪੁਲਸ ਹਿਰਾਸਤ ‘ਚ ਹੈ। ਰਾਖੀ ਨੇ ਆਪਣੇ ਪਤੀ ‘ਤੇ ਉਸ ਨਾਲ ਕੁੱਟਮਾਰ ਕਰਨ ਅਤੇ ਉਸ ਦੇ ਪੈਸੇ ਅਤੇ ਗਹਿਣੇ ਖੋਹਣ ਦਾ ਦੋਸ਼ ਲਗਾਇਆ ਸੀ। ਹੁਣ ਰਾਖੀ ਸਾਵਨ ਨੇ ਨਵਾਂ ਖੁਲਾਸਾ ਕੀਤਾ ਹੈ। ਰਾਖੀ ਨੇ ਕਿਹਾ ਹੈ ਕਿ ਆਦਿਲ ਉਸ ਦੀਆਂ ਅਸ਼ਲੀਲ ਵੀਡੀਓ ਬਣਾ ਕੇ ਵੇਚਦਾ ਹੈ। ਸਾਈਬਰ ਕ੍ਰਾਈਮ ਵਿਭਾਗ ਮਾਮਲੇ ਦੀ ਜਾਂਚ ਕਰ ਰਿਹਾ ਹੈ। ਅਦਾਲਤ ਵਿਚ ਪਹੁੰਚਦਿਆਂ ਰਾਖੀ ਸਾਵੰਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ‘ਮੈਂ ਅਦਾਲਤ ਵਿਚ ਆਪਣਾ ਪੱਖ ਦੱਸਣ ਆਈ ਹਾਂ। ਆਦਿਲ ਨੂੰ ਜ਼ਮਾਨਤ ਨਹੀਂ ਮਿਲਣੀ ਚਾਹੀਦੀ, ਮੈਂ ਆਪਣਾ ਮੈਡੀਕਲ ਕਰਵਾ ਲਿਆ ਹੈ ਅਤੇ ਸਾਰੇ ਸਬੂਤ ਵੀ ਓਸ਼ੀਵਾਰਾ ਪੁਲਸ ਨੂੰ ਸੌਂਪ ਦਿੱਤੇ ਹਨ। ਮੈਂ ਇੱਥੇ ਜੱਜ ਤੋਂ ਇਨਸਾਫ਼ ਮੰਗਣ ਆਈ ਹਾਂ। ਆਦਿਲ ਨੇ ਮੇਰੇ ‘ਤੇ ਤਸ਼ੱਦਦ ਢਾਹੇ ਅਤੇ ਮੇਰੇ ਨਾਲ ਧੋਖਾਧੜੀ ਕੀਤੀ ਹੈ, ਹੁਣ ਮੈਂ ਨਹੀਂ ਚਾਹੁੰਦੀ ਹਾਂ ਕਿ ਉਸ ਨੂੰ ਜ਼ਮਾਨਤ ਮਿਲੇ।

ਮੈਂ ਆਪਣੇ ਬੈਂਕ ਸਟੇਟਮੈਂਟ ਵੀ ਦੇ ਦਿੱਤੇ ਹਨ, ਉਸ ਨੇ ਮੇਰਾ OTP ਲੈ ਲਿਆ ਅਤੇ ਮੇਰੇ ਪੈਸੇ ਵੀ ਚੋਰੀ ਕੀਤੇ ਹਨ। ਰਾਖੀ ਸਾਵੰਤ ਦੇ ਵਕੀਲਾਂ ਦੀ ਟੀਮ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਅਗਲੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਵਕੀਲਾਂ ਦਾ ਕਹਿਣਾ ਹੈ ਕਿ, ”ਕੁਝ ਸਬੂਤ ਹਨ, ਜੋ ਉਸ ਨੂੰ ਜ਼ਮਾਨਤ ਨਾ ਦੇਣ ਲਈ ਗੰਭੀਰ ਹਨ। ਧਾਰਾ 498 ਜਾਂ 377 ਹੀ ਨਹੀਂ, ਹੋਰ ਵੀ ਗੰਭੀਰ ਧਾਰਾਵਾਂ ਹਨ, ਜੋ ਰਾਖੀ ਵੱਲੋਂ ਆਦਿਲ ‘ਤੇ ਲਾਏ ਦੋਸ਼ਾਂ ਨੂੰ ਹੋਰ ਗੰਭੀਰ ਬਣਾ ਸਕਦੀਆਂ ਹਨ। ਡੇਢ ਕਰੋੜ ਰੁਪਏ ਦੀ ਧੋਖਾਧੜੀ ਇੱਕ ਗੰਭੀਰ ਅਪਰਾਧ ਹੈ ਅਤੇ ਇਸ ਵਿਸ਼ੇ ‘ਤੇ ਅਦਾਲਤ ਵਿਚ ਵੀ ਚਰਚਾ ਕੀਤੀ ਜਾਵੇਗੀ। ਇਸ ਮਾਮਲੇ ਨੂੰ ਸੁਣਵਾਈ ‘ਚ ਲਿਆਉਣ ਤੋਂ ਬਾਅਦ ਸਜ਼ਾ ‘ਤੇ ਵਿਚਾਰ ਕੀਤਾ ਜਾਵੇਗਾ।”

ਰਾਖੀ ਸਾਵੰਤ ਦੇ ਨੁਮਾਇੰਦੇ ਨੇ ਦੱਸਿਆ ਕਿ ਕਿਵੇਂ ਕੇਸ ਉਸ ਦੇ ਹੱਕ ਵਿਚ ਹੋ ਗਿਆ। ਉਸ ਨੇ ਕਿਹਾ, ”ਅਸੀਂ ਅਜੇ ਵੀ ਦੋਸ਼ੀ ਖ਼ਿਲਾਫ਼ ਹੋਰ ਸਬੂਤ ਇਕੱਠੇ ਕਰਨ ਦੀ ਪ੍ਰਕਿਰਿਆ ਵਿਚ ਹਾਂ ਅਤੇ ਰਾਖੀ ਸਾਡੇ ਨਾਲ ਸਹਿਯੋਗ ਕਰ ਰਹੀ ਹੈ, ਇਸ ਲਈ ਅਸੀਂ ਜਲਦੀ ਹੀ ਅਦਾਲਤ ਵਿਚ ਆਦਿਲ ਖ਼ਿਲਾਫ਼ ਕੇਸ ਦਾਇਰ ਕਰਾਂਗੇ। ਅਦਾਲਤ ਤੋਂ ਬਾਹਰ ਆਉਣ ਤੋਂ ਬਾਅਦ ਉਸ ਨੇ ਕਿਹਾ, ”ਆਦਿਲ ਨੇ ਬੇਰਹਿਮੀ ਨਾਲ ਮੇਰਾ ਸਰੀਰਕ ਸ਼ੋਸ਼ਣ ਕੀਤਾ ਹੈ। ਮੈਂ 7 ਮਹੀਨਿਆਂ ਤੋਂ ਬਹੁਤ ਦੁੱਖ ਝੱਲਿਆ ਹੈ। ਰਾਖੀ ਸਾਵੰਤ ਹੋਣ ਕਾਰਨ ਮੈਂ ਬਾਹਰ ਆ ਕੇ ਇਸ ਬਾਰੇ ਗੱਲ ਨਹੀਂ ਕਰ ਸਕਦੀ ਸੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...