November 15, 2026, 4:31 am
----------- Advertisement -----------
HomeNewsEntertainmentਗੰਗੂਬਾਈ ਸਟਾਈਲ 'ਚ ਥਾਣੇ ਤੋਂ ਬਾਹਰ ਆਈ ਰਾਖੀ ਸਾਵੰਤ , ਦੇਖੋ ਵਾਇਰਲ...

ਗੰਗੂਬਾਈ ਸਟਾਈਲ ‘ਚ ਥਾਣੇ ਤੋਂ ਬਾਹਰ ਆਈ ਰਾਖੀ ਸਾਵੰਤ , ਦੇਖੋ ਵਾਇਰਲ ਵੀਡੀਓ

Published on

----------- Advertisement -----------

ਡਰਾਮਾ ਕੁਈਨ ਰਾਖੀ ਸਾਵੰਤ ਇਨ੍ਹੀਂ ਦਿਨੀਂ ਇਕ ਤੋਂ ਬਾਅਦ ਇਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੀ ਹੈ। ਮਾਂ ਦੀ ਗੰਭੀਰ ਬੀਮਾਰੀ ਦੇ ਵਿਚਕਾਰ ਉਨ੍ਹਾਂ ਦਾ ਵਿਆਹ ਵੀ ਸੁਰਖੀਆਂ ‘ਚ ਰਿਹਾ ਹੈ। ਕਦੇ ਉਸ ਦੇ ਗਰਭ ਅਵਸਥਾ ਦੀਆਂ ਖ਼ਬਰਾਂ ਆਉਂਦੀਆਂ ਹਨ ਅਤੇ ਕਦੇ ਗਰਭਪਾਤ ਦੀਆਂ। ਇਸ ਦੌਰਾਨ ਮੁੰਬਈ ਪੁਲਸ ਨੇ ਸ਼ਰਲਿਨ ਚੋਪੜਾ ਮਾਮਲੇ ‘ਚ ਉਸ ਨੂੰ ਗ੍ਰਿਫਤਾਰ ਕਰ ਲਿਆ। ਵੀਰਵਾਰ ਨੂੰ ਰਾਖੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਗਈ, ਜਿੱਥੇ ਰਾਖੀ ਨੇ ਪੂਰਾ ਸਹਿਯੋਗ ਦਿੱਤਾ, ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਘਰ ਜਾਣ ਦੀ ਇਜਾਜ਼ਤ ਦੇ ਦਿੱਤੀ। ਥਾਣੇ ਤੋਂ ਬਾਹਰ ਨਿਕਲਦੇ ਸਮੇਂ ਰਾਖੀ ਦਾ ਗੰਗੂਬਾਈ ਅੰਦਾਜ਼ ਦੇਖਣ ਨੂੰ ਮਿਲਿਆ। ਥਾਣੇ ਤੋਂ ਨਿਕਲਣ ਤੋਂ ਬਾਅਦ ਰਾਖੀ ਆਪਣੀ ਮਾਂ ਨੂੰ ਮਿਲਣ ਹਸਪਤਾਲ ਪਹੁੰਚੀ।

ਰਾਖੀ ਨੇ ਉੱਚੀ ਆਵਾਜ਼ ‘ਚ ਦੱਸਿਆ ਕਿ ਮਾਂ ਦੀ ਹਾਲਤ ਨਾਜ਼ੁਕ ਹੈ। ਡਾਕਟਰ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਇਸ ਔਖੀ ਘੜੀ ਵਿੱਚ ਆਦਿਲ ਉਸ ਦੇ ਨਾਲ ਸੀ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਦੋ ਹਫਤਿਆਂ ‘ਚ ਰਾਖੀ ਦੀ ਜ਼ਿੰਦਗੀ ‘ਚ ਬਹੁਤ ਕੁਝ ਹੋਇਆ ਹੈ। ਰਾਖੀ ਦੇ ਪ੍ਰਸ਼ੰਸਕ ਉਸ ਦੀ ਮਾਂ ਦੀ ਸਿਹਤਯਾਬੀ ਲਈ ਦੁਆ ਕਰ ਰਹੇ ਹਨ। ਪੁਲਸ ਵੱਲੋਂ ਜਾਰੀ ਬਿਆਨ ‘ਚ ਦੱਸਿਆ ਗਿਆ ਕਿ ਰਾਖੀ ਸਾਵੰਤ ‘ਤੇ ਕੁਝ ਸਮਾਂ ਪਹਿਲਾਂ ਇਕ ਮਹਿਲਾ ਮਾਡਲ ਦੀ ਇਤਰਾਜ਼ਯੋਗ ਵੀਡੀਓ ਅਤੇ ਫੋਟੋ ਵਾਇਰਲ ਕਰਨ ਦਾ ਦੋਸ਼ ਹੈ। ਇਸ ਮਾਮਲੇ ‘ਚ ਰਾਖੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੂਜੇ ਪਾਸੇ ਬੁੱਧਵਾਰ ਨੂੰ ਮੁੰਬਈ ਦੀ ਸੈਸ਼ਨ ਕੋਰਟ ਨੇ ਰਾਖੀ ਸਾਵੰਤ ਦੇ ਏਬੀਏ ਨੂੰ ਰੱਦ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ 19 ਜਨਵਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...