November 14, 2026, 12:12 am
----------- Advertisement -----------
HomeNewsEntertainmentਸੜਕ 'ਤੇ ਬੇਹੋਸ਼ ਹੋਈ ਰਾਖੀ ਸਾਵੰਤ, ਭਰਾ ਸੰਭਾਲਦਾ ਆਇਆ ਨਜ਼ਰ, ਦੇਖੋ ਵਾਇਰਲ...

ਸੜਕ ‘ਤੇ ਬੇਹੋਸ਼ ਹੋਈ ਰਾਖੀ ਸਾਵੰਤ, ਭਰਾ ਸੰਭਾਲਦਾ ਆਇਆ ਨਜ਼ਰ, ਦੇਖੋ ਵਾਇਰਲ ਹੋ ਰਿਹਾ ਵੀਡੀਓ

Published on

----------- Advertisement -----------

ਆਪਣੀ ਕਾਮੇਡੀ ਨਾਲ ਸਾਰਿਆਂ ਨੂੰ ਹਸਾਉਣ ਵਾਲੀ ਰਾਖੀ ਸਾਵੰਤ ਇਨ੍ਹੀਂ ਦਿਨੀਂ ਮੁਸ਼ਕਿਲ ਦੌਰ ‘ਚੋਂ ਗੁਜ਼ਰ ਰਹੀ ਹੈ। ਇਕ ਪਾਸੇ ਉਸ ਨੇ ਆਪਣੀ ਮਾਂ ਨੂੰ ਗੁਆ ਦਿੱਤਾ ਹੈ ਅਤੇ ਦੂਜੇ ਪਾਸੇ ਪਤੀ ਆਦਿਲ ਨਾਲ ਕੁਝ ਠੀਕ ਨਹੀਂ ਚੱਲ ਰਿਹਾ ਹੈ। ਰਾਖੀ ਸਾਵੰਤ (Rakhi Sawant) ਆਪਣੇ ਵਿਆਹ ਨੂੰ ਲੈ ਕੇ ਇਨ੍ਹੀਂ ਦਿਨੀਂ ਬਹੁਤ ਪ੍ਰੇਸ਼ਾਨ ਹੈ । ਉਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਇਰਲ ਹੋ ਰਹੇ ਹਨ । ਉਸ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ ।ਜਿਸ ‘ਚ ਉਹ ਬੇਹੋਸ਼ ਹੋਈ ਨਜ਼ਰ ਆ ਰਹੀ ਹੈ । ਰਾਖੀ ਸਾਵੰਤ ਦਾ ਭਰਾ ਵੀ ਇਸ ਮੌਕੇ ‘ਤੇ ਉਸ ਦੇ ਨਾਲ ਸੀ ਅਤੇ ਬੇਹੋਸ਼ ਹੋਣ ਤੋਂ ਬਾਅਦ ਉਸ ਨੇ ਹੀ ਰਾਖੀ ਨੂੰ ਸੰਭਾਲਿਆ ।

ਕਿਸੇ ਤਰ੍ਹਾਂ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਪਾਣੀ ਪਿਆਇਆ ਅਤੇ ਉਹ ਫਿਰ ਕਿਤੇ ਜਾ ਕੇ ਹੋਸ਼ ‘ਚ ਆਈ । ਲੋਕ ਵੀ ਇਸ ਵੀਡੀਓ ਨੂੰ ਵੇਖ ਕੇ ਤਰ੍ਹਾਂ ਤਰ੍ਹਾਂ ਦੇ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ । ਕੁਝ ਲੋਕ ਰਾਖੀ ਦੇ ਸਮਰਥਨ ‘ਚ ਅੱਗੇ ਆਏ ਅਤੇ ਕਈਆਂ ਨੇ ਰਾਖੀ ਦੇ ਬੇਹੋਸ਼ ਹੋਣ ਨੂੰ ਨਾਟਕ ਦੱਸਿਆ ਹੈ । ਦੱਸ ਦਈਏ ਕਿ ਆਦਿਲ ਦੇ ਨਾਲ ਰਾਖੀ ਸਾਵੰਤ ਦੇ ਨਾਲ ਸਬੰਧ ਕੁਝ ਵਧੀਆ ਨਹੀਂ ਚੱਲ ਰਹੇ । ਜਿਸ ਤੋਂ ਬਾਅਦ ਰਾਖੀ ਸਾਵੰਤ ਲਗਾਤਾਰ ਮੀਡੀਆ ਦੇ ਸਾਹਮਣੇ ਆ ਆਪਣੇ ਪਤੀ ਆਦਿਲ ਦੇ ਬਾਰੇ ਖੁਲਾਸੇ ਕਰ ਰਹੀ ਹੈ । ਰਾਖੀ ਸਾਵੰਤ ਨੇ ਬੀਤੇ ਦਿਨ ਵੀ ਇੱਕ ਵੀਡੀਓ ਦੇ ਜ਼ਰੀਏ ਦੱਸਿਆ ਸੀ ਕਿ ਉਸ ਦੇ ਪਤੀ ਆਦਿਲ ਦੇ ਨਾਲ ਕਿਸੇ ਹੋਰ ਕੁੜੀ ਦੇ ਨਾਲ ਸਬੰਧ ਹਨ ।

ਜਿਸ ਤੋਂ ਬਾਅਦ ਰਾਖੀ ਨੇ ਆਦਿਲ ਦੇ ਨਾਲ ਉਸ ਕੁੜੀ ਦੀਆਂ ਤਸਵੀਰਾਂ ਵੀ ਵਿਖਾਈਆਂ ਸਨ । ਮਾਂ ਦੇ ਦਿਹਾਂਤ ਤੋਂ ਬਾਅਦ ਰਾਖੀ ਸਾਵੰਤ ਪੂਰੀ ਤਰ੍ਹਾਂ ਟੁੱਟ ਚੁੱਕੀ ਹੈ । ਉਹ ਆਪਣੀ ਮਾਂ ਦਾ ਇਲਾਜ ਪਿਛਲੇ ਕਈ ਮਹੀਨਿਆਂ ਤੋਂ ਕਰਵਾ ਰਹੀ ਸੀ । ਪਰ ਕੈਂਸਰ ਦੇ ਕਾਰਨ ਉਸ ਦੀ ਮਾਂ ਦੀ ਹਾਲਤ ਲਗਾਤਾਰ ਵਿਗੜ ਚੁੱਕੀ ਸੀ । ਜਿਸ ਤੋਂ ਬਾਅਦ ਅਦਾਕਾਰਾ ਦੀ ਮਾਂ ਦਾ ਦਿਹਾਂਤ ਹੋ ਗਿਆ ਸੀ । ਪਰ ਹੁਣ ਰਾਖੀ ਆਪਣੇ ਵਿਆਹ ਨੂੰ ਬਚਾਉੇਣ ਦੇ ਲਈ ਕੋਸ਼ਿਸ਼ ਕਰ ਰਹੀ ਹੈ । ਉਸ ਦਾ ਕਹਿਣਾ ਹੈ ਕਿ ਉਹ ਆਦਿਲ ਦੇ ਨਾਲ ਆਪਣਾ ਪਰਿਵਾਰ ਬਨਾਉਣਾ ਚਾਹੁੰਦੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...