ਡਰਾਮਾ ਕੁਈਨ ਰਾਖੀ ਸਾਵੰਤ ਨੇ ਆਪਣੀ ਸ਼ਾਨਦਾਰ ਨਵੀਂ ਕਾਰ ਦੀ ਝਲਕ ਦਿਖਾਈ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣੀ ਨਵੀਂ BMW ਨਾਲ ਨਜ਼ਰ ਆ ਰਹੀ ਹੈ। ਰਾਖੀ ਸਾਵੰਤ ਦਾ ਇਹ ਵੀਡੀਓ ਇੰਟਰਨੈੱਟ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਰਾਖੀ ਸਾਵੰਤ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਪੋਸਟ ਕੀਤੀ ਹੈ ਜਿਸ ‘ਚ ਉਹ ਆਪਣੀ ਨਵੀਂ BMW X1 ਕਾਰ ਦੀ ਝਲਕ ਦਿਖਾ ਰਹੀ ਹੈ। ਉਹ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਉਸ ਦੇ ਨਾਲ ਕੁਝ ਹੋਰ ਲੋਕ ਵੀ ਹਨ ਜਿਨ੍ਹਾਂ ਨਾਲ ਉਹ ਕੇਕ ਕੱਟ ਕੇ ਜਸ਼ਨ ਮਨਾ ਰਹੀ ਹੈ। ਰਾਖੀ ਨੇ ਦੱਸਿਆ ਕਿ ਉਸ ਨੂੰ ਇਹ ਕਾਰ ਤੋਹਫੇ ਵਜੋਂ ਮਿਲੀ ਹੈ।
ਵੀਡੀਓ ਪੋਸਟ ਕਰਦੇ ਹੋਏ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ, ‘ਮੇਰੇ ‘ਪਿਆਰ’ ਨੇ ਮੈਨੂੰ ਮੇਰੀ ਨਵੀਂ ਕਾਰ ਗਿਫਟ ਕੀਤੀ ਹੈ। ਹਾਲਾਂਕਿ, ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਉਨ੍ਹਾਂ ਨੂੰ ਇਹ ਕਾਰ ਕਿਸਨੇ ਗਿਫਟ ਕੀਤੀ ਹੈ। ਫੈਨਜ਼ ਕਮੈਂਟ ਸੈਕਸ਼ਨ ‘ਚ ਇਹ ਵੀ ਪੁੱਛ ਰਹੇ ਹਨ ਕਿ ਉਨ੍ਹਾਂ ਨੂੰ ਇਹ ਕਾਰ ਕਿਸ ਨੇ ਦਿੱਤੀ ਹੈ। ਕਮੈਂਟ ਸੈਕਸ਼ਨ ‘ਚ ਰਾਖੀ ਸਾਵੰਤ ਦੀ ਕਾਫੀ ਤਾਰੀਫ ਹੋ ਰਹੀ ਹੈ। ਪ੍ਰਸ਼ੰਸਕ ਉਨ੍ਹਾਂ ਨੂੰ ਨਵੀਂ ਕਾਰ ਲਈ ਵਧਾਈ ਦੇ ਰਹੇ ਹਨ ਅਤੇ ਸ਼ੁਭਕਾਮਨਾਵਾਂ ਦੇ ਰਹੇ ਹਨ। ਦੱਸ ਦੇਈਏ ਕਿ ਹਾਲ ਹੀ ‘ਚ ਰਾਖੀ ਸਾਵੰਤ ਆਪਣੇ ਪਤੀ ਰਿਤੇਸ਼ ਤੋਂ ਵੱਖ ਹੋ ਗਈ ਹੈ, ਜਿਸ ਦਾ ਐਲਾਨ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਕੀਤਾ ਹੈ। ਕੁਝ ਦਿਨ ਪਹਿਲਾਂ ਰਾਖੀ ਸਾਵੰਤ ਨੇ ਇੱਕ ਇੰਟਰਵਿਊ ਦੌਰਾਨ ਰਿਤੇਸ਼ ਤੋਂ ਵੱਖ ਹੋਣ ਦਾ ਕਾਰਨ ਦੱਸਿਆ ਸੀ।











