July 22, 2026, 8:13 am
----------- Advertisement -----------
HomeNewsEntertainmentਗ੍ਰਿਫਤਾਰੀ ਤੋਂ ਬਾਅਦ ਰਾਖੀ ਸਾਵੰਤ ਦੇ ਪਤੀ ਆਦਿਲ ਖਾਨ ਦੁਰਾਨੀ ਨੂੰ ਅਦਾਲਤ...

ਗ੍ਰਿਫਤਾਰੀ ਤੋਂ ਬਾਅਦ ਰਾਖੀ ਸਾਵੰਤ ਦੇ ਪਤੀ ਆਦਿਲ ਖਾਨ ਦੁਰਾਨੀ ਨੂੰ ਅਦਾਲਤ ਲੈ ਕੇ ਪਹੁੰਚੀ ਪੁਲਿਸ

Published on

----------- Advertisement -----------

ਛੋਟੇ ਪਰਦੇ ਦੀ ਡਰਾਮਾ ਕੁਈਨ ਰਾਖੀ ਸਾਵੰਤ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਹੈ। ਉਸ ਨੇ ਹਾਲ ਹੀ ‘ਚ ਆਪਣੇ ਪਤੀ ਆਦਿਲ ਖਾਨ ਦੁਰਾਨੀ ‘ਤੇ ਕਈ ਗੰਭੀਰ ਦੋਸ਼ ਲਗਾਉਂਦੇ ਹੋਏ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਤੋਂ ਬਾਅਦ ਪੁਲਸ ਨੇ 7 ਫਰਵਰੀ ਨੂੰ ਆਦਿਲ ਨੂੰ ਗ੍ਰਿਫਤਾਰ ਕਰ ਲਿਆ। ਹੁਣ ਪੁਲਸ ਨੇ ਆਦਿਲ ਖਾਨ ਨੂੰ ਅੰਧੇਰੀ ਦੀ ਅਦਾਲਤ ‘ਚ ਪੇਸ਼ ਕੀਤਾ ਹੈ। ਰਿਪੋਰਟ ਮੁਤਾਬਕ ਗ੍ਰਿਫਤਾਰੀ ਤੋਂ ਬਾਅਦ ਪੁਲਸ ਬੁੱਧਵਾਰ ਨੂੰ ਆਦਿਲ ਖਾਨ ਨੂੰ ਅੰਧੇਰੀ ਕੋਰਟ ਲੈ ਗਈ ਹੈ, ਜਿੱਥੇ ਅਦਾਲਤ ਤੋਂ ਉਸ ਦੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਹਾਲ ਹੀ ‘ਚ ਰਾਖੀ ਆਪਣੇ ਪਤੀ ਖਿਲਾਫ ਮਾਮਲਾ ਦਰਜ ਕਰਵਾਉਣ ਮੁੰਬਈ ਦੇ ਓਸ਼ੀਵਾਰਾ ਪੁਲਸ ਸਟੇਸ਼ਨ ਪਹੁੰਚੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਐਫਆਈਆਰ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਰਾਖੀ ਦੇ ਪਤੀ ਆਦਿਲ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ।ਰਾਖੀ ਸਾਵੰਤ ਦੇ ਭਰਾ ਨੇ ਆਦਿਲ ਬਾਰੇ ਖੁਲਾਸਾ ਕੀਤਾ ਹੈ।

ਉਸ ਨੇ ਦੱਸਿਆ ਕਿ ਮਾਂ ਜਯਾ ਭੇਡਾ ਦੀ ਮੌਤ ਵਾਲੇ ਦਿਨ ਆਦਿਲ ਖਾਨ ਨੇ ਰਾਖੀ ਸਾਵੰਤ ਨਾਲ ਕੁੱਟਮਾਰ ਕੀਤੀ ਸੀ। ਆਦਿਲ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਰਾਖੀ ਸਾਵੰਤ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਸਨੇ ਦੱਸਿਆ ਹੈ ਕਿ, ‘ਆਦਿਲ ਨੂੰ ਇਸ ਲਈ ਗ੍ਰਿਫਤਾਰ ਕੀਤਾ ਗਿਆ ਹੈ ਕਿਉਂਕਿ ਮੈਂ ਉਸਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ। ਇਹ ਕੋਈ ਡਰਾਮਾ ਨਹੀਂ ਹੈ। ਉਸ ਨੇ ਮੇਰੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ। ਉਸ ਨੇ ਮੇਰੇ ਨਾਲ ਕੁੱਟਮਾਰ ਕੀਤੀ। ਉਸਨੇ ਮੇਰੇ ਪੈਸੇ ਲੈ ਲਏ।’ ਰਾਖੀ ਸਾਵੰਤ ਨੇ ਹਾਲ ਹੀ ‘ਚ ਪਤੀ ਆਦਿਲ ਦੁਰਾਨੀ ਖਾਨ ‘ਤੇ ਧੋਖਾਧੜੀ ਦਾ ਦੋਸ਼ ਲਗਾਇਆ ਸੀ। ਰਾਖੀ ਦਾ ਕਹਿਣਾ ਹੈ ਕਿ ਆਦਿਲ ਦਾ ਤਨੂ ਚੰਦੇਲ ਨਾਲ ਅਫੇਅਰ ਚੱਲ ਰਿਹਾ ਹੈ। ਜਦੋਂ ਰਾਖੀ ਬਿੱਗ ਬੌਸ ਮਰਾਠੀ ਦਾ ਹਿੱਸਾ ਸੀ ਤਾਂ ਉਸ ਨੇ ਆਦਿਲ ਨੂੰ 10 ਲੱਖ ਨਕਦ ਦਿੱਤੇ ਸਨ, ਇਹ ਪੈਸੇ ਰਾਖੀ ਨੇ ਆਪਣੀ ਮਾਂ ਜਯਾ ਦੇ ਇਲਾਜ ਲਈ ਦਿੱਤੇ ਸਨ, ਜਿਸ ਨੂੰ ਆਦਿਲ ਨੇ ਹਸਪਤਾਲ ‘ਚ ਖਰਚ ਨਾ ਕਰਕੇ ਜ਼ਬਤ ਕਰ ਲਏ । ਖਬਰਾਂ ਮੁਤਾਬਕ ਰਾਖੀ ਸਾਵੰਤ ਨੇ ਪਿਛਲੇ ਸਾਲ 29 ਮਈ ਨੂੰ ਆਦਿਲ ਖਾਨ ਨਾਲ ਮੁਸਲਿਮ ਰੀਤੀ-ਰਿਵਾਜਾਂ ਨਾਲ ਵਿਆਹ ਕੀਤਾ ਸੀ। ਕੁਝ ਦਿਨ ਪਹਿਲਾਂ ਰਾਖੀ ਸਾਵੰਤ ਨੇ ਆਦਿਲ ਨਾਲ ਆਪਣੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਰਾਖੀ ਨੇ ਰਿਤੇਸ਼ ਰਾਜ ਸਿੰਘ ਨਾਲ ਸੱਤ ਫੇਰੇ ਲਏ ਸਨ ਪਰ ਦੋਵਾਂ ਦਾ ਇਹ ਵਿਆਹ ਜ਼ਿਆਦਾ ਦਿਨ ਨਹੀਂ ਚੱਲ ਸਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...