September 8, 2026, 9:49 pm
----------- Advertisement -----------
HomeNewsEntertainmentਰਾਖੀ ਸਾਵੰਤ ਦੇ ਦੋਸ਼ਾਂ 'ਤੇ ਪਤੀ ਆਦਿਲ ਖਾਨ ਦੇ ਵਕੀਲ ਨੇ ਤੋੜੀ...

ਰਾਖੀ ਸਾਵੰਤ ਦੇ ਦੋਸ਼ਾਂ ‘ਤੇ ਪਤੀ ਆਦਿਲ ਖਾਨ ਦੇ ਵਕੀਲ ਨੇ ਤੋੜੀ ਚੁੱਪੀ, ਅਦਾਕਾਰਾ ‘ਤੇ ਲਗਾਏ ਦੋਸ਼

Published on

----------- Advertisement -----------

ਬੀ-ਟਾਊਨ ਦੀ ਡਰਾਮਾ ਕਵੀਨ ਕਹੀ ਜਾਣ ਵਾਲੀ ਰਾਖੀ ਸਾਵੰਤ ਇਨ੍ਹੀਂ ਦਿਨੀਂ ਆਪਣੇ ਪਤੀ ਆਦਿਲ ਖਾਨ ਦੁਰਾਨੀ ‘ਤੇ ਲੱਗੇ ਦੋਸ਼ਾਂ ਨੂੰ ਲੈ ਕੇ ਸੁਰਖੀਆਂ ‘ਚ ਹੈ। ਹਾਲ ਹੀ ‘ਚ ਰਾਖੀ ਸਾਵੰਤ ਨੇ ਆਪਣੇ ਪਤੀ ਆਦਿਲ ‘ਤੇ ਕੁੱਟਮਾਰ, ਧੋਖਾਧੜੀ, ਐਕਸਟਰਾ ਮੈਰਿਟਲ ਅਫੇਅਰ ਅਤੇ ਹੋਰ ਕਈ ਦੋਸ਼ ਲਗਾਉਂਦੇ ਹੋਏ ਪੁਲਸ ਕੇਸ ਦਰਜ ਕਰਵਾਇਆ ਸੀ। ਆਦਿਲ ਫਿਲਹਾਲ ਪੁਲਸ ਹਿਰਾਸਤ ‘ਚ ਹੈ। ਇਸ ਦੌਰਾਨ ਉਨ੍ਹਾਂ ਦੇ ਵਕੀਲ ਨੇ ਰਾਖੀ ਦੇ ਦੋਸ਼ਾਂ ‘ਤੇ ਬਿਆਨ ਦਿੱਤਾ ਹੈ। ਰਾਖੀ ਸਾਵੰਤ ਦੇ ਦੋਸ਼ਾਂ ਅਤੇ ਬਿਆਨਾਂ ‘ਤੇ ਆਦਿਲ ਦੇ ਵਕੀਲ ਨੇ ਪਹਿਲੀ ਵਾਰ ਬਿਆਨ ਦਿੱਤਾ ਹੈ। ਆਦਿਲ ਦੇ ਵਕੀਲ ਦਾ ਕਹਿਣਾ ਹੈ, “ਇਹ ਸਭ ਪਹਿਲਾਂ ਤੋਂ ਯੋਜਨਾਬੱਧ ਸੀ। ਦੋਸ਼ ਬੇਬੁਨਿਆਦ ਹਨ। ਕੀ ਤੁਹਾਨੂੰ ਲੱਗਦਾ ਹੈ ਕਿ ਰਾਖੀ ਇੰਨੀ ਕਮਜ਼ੋਰ ਹੈ ਕਿ ਕੋਈ ਵੀ ਉਸ ਨੂੰ ਮਾਰ ਸਕਦਾ ਹੈ ਅਤੇ ਉਹ ਬਿਨਾਂ ਕੁਝ ਕਹੇ ਇਸ ਨੂੰ ਬਰਦਾਸ਼ਤ ਕਰ ਲਵੇਗੀ?

ਆਦਿਲ ਇੱਕ ਚੰਗੇ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਉਸ ਨੂੰ ਰਾਖੀ ਤੋਂ ਪੈਸੇ ਲੈਣ ਜਾਂ ਵੀਡੀਓ ਸ਼ੂਟ ਕਰਨ ਦੀ ਲੋੜ ਨਹੀਂ ਹੈ। ਰਾਖੀ ਨੇ ਵੱਖ ਹੋਣ ਤੋਂ ਬਾਅਦ ਆਪਣੇ ਪਹਿਲੇ ਪਤੀ ਤੋਂ ਪੈਸੇ ਲਏ ਸਨ ਅਤੇ ਹੁਣ ਉਹ ਆਦਿਲ ਨਾਲ ਵੀ ਅਜਿਹਾ ਹੀ ਕਰ ਰਹੀ ਹੈ। ਮੈਂ ਅਦਾਲਤ ਵਿੱਚ ਬੈਂਕ ਸਟੇਟਮੈਂਟਾਂ ਸਮੇਤ ਸਾਰੇ ਸਬੂਤ ਪੇਸ਼ ਕਰ ਦਿੱਤੇ ਹਨ। ਇਸ ਦੇ ਨਾਲ ਹੀ ਰਾਖੀ ਸਾਵੰਤ ਦਾ ਕਹਿਣਾ ਹੈ ਕਿ ਉਸ ਦੀ ਜ਼ਿੰਦਗੀ ‘ਚ ਦੁਖਾਂਤ ਵਾਪਰ ਰਿਹਾ ਹੈ। ਲੋਕ ਉਸ ਨੂੰ ਡਰਾਮਾ ਕੁਈਨ ਕਹਿ ਰਹੇ ਹਨ, ਜਿਸ ਨਾਲ ਉਸ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਅਭਿਨੇਤਰੀ ਨੇ ਇਹ ਵੀ ਦੱਸਿਆ ਕਿ ਉਸ ਦਾ ਵਿਆਹ 29 ਮਈ 2022 ਨੂੰ ਹੋਇਆ ਸੀ ਅਤੇ ਉਦੋਂ ਤੋਂ ਆਦਿਲ ਉਸ ਨੂੰ ਹਮੇਸ਼ਾ ਕੁੱਟਦਾ ਰਹਿੰਦਾ ਸੀ। ਇੱਥੋਂ ਤੱਕ ਕਿ ਆਦਿਲ ਨੇ ਰਾਖੀ ਤੋਂ ਡੇਢ ਕਰੋੜ ਰੁਪਏ ਲਏ ਸਨ। ਰਾਖੀ ਨੇ ਆਦਿਲ ‘ਤੇ ਅਭਿਨੇਤਰੀ ਦੀ ਅਸ਼ਲੀਲ ਵੀਡੀਓ ਬਣਾਉਣ ਅਤੇ ਉਸ ਨੂੰ ਵਾਇਰਲ ਕਰਨ ਦੀ ਧਮਕੀ ਦੇਣ ਦਾ ਵੀ ਦੋਸ਼ ਲਗਾਇਆ ਹੈ। ਫਿਲਹਾਲ ਆਦਿਲ ਸਬੰਧੀ ਅੱਜ ਸੁਣਵਾਈ ਹੋਵੇਗੀ। ਦੇਖਦੇ ਹਾਂ ਕਿ ਉਸ ਨੂੰ ਜ਼ਮਾਨਤ ਮਿਲਦੀ ਹੈ ਜਾਂ ਨਹੀਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...