September 6, 2026, 4:08 am
----------- Advertisement -----------
HomeNewsEntertainmentਆਪਣੇ ਪਤੀ ਨੂੰ ਜੇਲ ਤੋਂ ਬਾਹਰ ਦੇਖਣਾ ਚਾਹੁੰਦੀ ਹੈ ਰਾਖੀ ਸਾਵੰਤ, ਆਦਿਲ...

ਆਪਣੇ ਪਤੀ ਨੂੰ ਜੇਲ ਤੋਂ ਬਾਹਰ ਦੇਖਣਾ ਚਾਹੁੰਦੀ ਹੈ ਰਾਖੀ ਸਾਵੰਤ, ਆਦਿਲ ਨੂੰ ਦਿੱਤਾ ਇਹ ਸੰਦੇਸ਼

Published on

----------- Advertisement -----------

‘ਬਿੱਗ ਬੌਸ’ ‘ਚ ਮਨੋਰੰਜਨ ਦੀ ਝਲਕ ਪਾਉਣ ਵਾਲੀ ਰਾਖੀ ਸਾਵੰਤ ਨੂੰ ਹਾਲ ਹੀ ‘ਚ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ। ਰਾਖੀ ਨੇ ਖੁਲਾਸਾ ਕੀਤਾ ਕਿ ਉਹ ਚਾਹੁੰਦੀ ਹੈ ਕਿ ਉਸ ਦੇ ਪਤੀ ਆਦਿਲ ਖਾਨ ਦੁਰਾਨੀ ਨੂੰ ਮੈਸੂਰ ਅਦਾਲਤ ਤੋਂ ਜ਼ਮਾਨਤ ਮਿਲ ਜਾਵੇ। ਰਾਖੀ ਦਾ ਪਤੀ ਲੰਬੇ ਸਮੇਂ ਤੋਂ ਮੈਸੂਰ ਜੇਲ ‘ਚ ਬੰਦ ਹੈ। ਉਸ ‘ਤੇ ਧੋਖਾਧੜੀ ਅਤੇ ਜਬਰ ਜਨਾਹ ਸਮੇਤ ਕਈ ਦੋਸ਼ ਹਨ। ਰਾਖੀ ਦਾ ਕਹਿਣਾ ਹੈ ਕਿ ਉਹ ਆਦਿਲ ਨੂੰ ਮੁਆਫ਼ ਨਹੀਂ ਕਰ ਸਕੇਗੀ ਪਰ ਉਹ ਚਾਹੁੰਦੀ ਹੈ ਕਿ ਆਦਿਲ ਨੂੰ ਰਮਜ਼ਾਨ ਤੋਂ ਪਹਿਲਾਂ ਜ਼ਮਾਨਤ ਮਿਲ ਜਾਵੇ। ਰਾਖੀ ਸਾਵੰਤ ਨੂੰ ਪਿਛਲੇ ਦਿਨੀਂ ਏਅਰਪੋਰਟ ‘ਤੇ ਸਪਾਟ ਕੀਤਾ ਗਿਆ ਸੀ। ਰਾਖੀ ਨੇ ਪਾਪਰਾਜ਼ੀ ਨਾਲ ਗੱਲ ਕਰਦੇ ਹੋਏ ਆਦਿਲ ਨੂੰ ਜ਼ਮਾਨਤ ਦੇਣ ਦੀ ਗੱਲ ਕੀਤੀ। ਰਾਖੀ ਨੇ ਕਿਹਾ, ”ਰਮਜ਼ਾਨ ਆ ਰਿਹਾ ਹੈ। ਜਦੋਂ ਮੈਂ ਨਮਾਜ਼ ਅਦਾ ਕਰ ਰਹੀ ਸੀ ਤਾਂ ਮੈਂ ਸੋਚਿਆ ਕਿ ਰਮਜ਼ਾਨ ਸਭ ਨੂੰ ਮਾਫ਼ ਕਰਨ ਦਾ ਪਵਿੱਤਰ ਮਹੀਨਾ ਹੈ।

ਮੈਨੂੰ ਲੱਗਦਾ ਹੈ ਕਿ ਮੈਂ ਆਦਿਲ ਨੂੰ ਕਦੇ ਮੁਆਫ ਨਹੀਂ ਕਰ ਸਕਾਂਗੀ, ਪਰ ਮੈਂ ਚਾਹੁੰਦੀ ਹਾਂ ਕਿ ਉਸ ਨੂੰ ਮੈਸੂਰ ਦੀ ਅਦਾਲਤ ਤੋਂ ਜ਼ਮਾਨਤ ਮਿਲ ਜਾਵੇ। ਮੈਂ ਉਸ ਲਈ ਚੰਗੀ ਪਤਨੀ ਸੀ, ਪਰ ਉਸ ਨੇ ਮੇਰੀ ਜ਼ਿੰਦਗੀ ਬਰਬਾਦ ਕਰ ਦਿੱਤੀ। ਮੈਨੂੰ ਉਸਨੂੰ ਇੰਨਾ ਪਿਆਰ ਨਹੀਂ ਕਰਨਾ ਚਾਹੀਦਾ ਸੀ।” ਰਾਖੀ ਨੇ ਅੱਗੇ ਕਿਹਾ, ”ਮੈਂ ਚਾਹੁੰਦੀ ਹਾਂ ਕਿ ਉਹ ਜ਼ਮਾਨਤ ‘ਤੇ ਬਾਹਰ ਆਵੇ। ਹਾਲਾਂਕਿ, ਦੋਸ਼ ਬਹੁਤ ਗੰਭੀਰ ਹਨ। ਮੈਂ ਉਸ ਨੂੰ ਮੀਡੀਆ ਰਾਹੀਂ ਸੰਦੇਸ਼ ਦੇਣਾ ਚਾਹੁੰਦੀ ਹਾਂ, ‘ਆਦਿਲ, ਜੇ ਤੁਹਾਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਕਿਸੇ ਦੀ ਜ਼ਿੰਦਗੀ ਬਰਬਾਦ ਨਾ ਕਰੋ। ਆਪਣੇ ਆਪ ਨੂੰ ਬਦਲਣ ਦੀ ਕੋਸ਼ਿਸ਼ ਕਰੋ।’ ਮੈਂ ਕਦੇ ਵੀ ਉਸ ਕੋਲ ਵਾਪਸ ਨਹੀਂ ਜਾਵਾਂਗੀ । ਮੈਂ ਆਪਣੀ ਜ਼ਿੰਦਗੀ ਇਕੱਲੇ ਹੀ ਜਿਉਣਾ ਚਾਹੁੰਦੀ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...