September 6, 2026, 8:54 am
----------- Advertisement -----------
HomeNewsEntertainmentਰਾਖੀ ਸਾਵੰਤ ਦੇ ਪਤੀ ਆਦਿਲ ਨੂੰ ਮੁੰਬਈ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਅਦਾਕਾਰਾ...

ਰਾਖੀ ਸਾਵੰਤ ਦੇ ਪਤੀ ਆਦਿਲ ਨੂੰ ਮੁੰਬਈ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਅਦਾਕਾਰਾ ਨੇ ਦਰਜ ਕਰਵਾਈ ਸੀ FIR

Published on

----------- Advertisement -----------

ਬਿੱਗ ਬੌਸ ਫੇਮ ਤੇ ਬਾਲੀਵੁੱਡ ਦੀ ਡਰਾਮਾ ਕੁਈਨ ਦੇ ਨਾਮ ਨਾਲ ਮਸ਼ਹੂਰ ਰਾਖੀ ਸਾਵੰਤ ਦੀਆਂ ਮੁਸ਼ਕਿਲਾਂ ਲਗਾਤਾਰ ਵੱਧ ਗਈਆਂ ਹਨ। ਪਹਿਲਾ ਆਦਿਲ ਖ਼ਾਨ ਨਾਲ ਵਿਆਹ ਕਵਾਉਣਾ, ਉਸ ਤੋਂ ਬਾਅਦ ਰਾਖੀ ਦੀ ਮਾਂ ਦਾ ਬਿਮਾਰ ਪੈਣਾ ਤੇ ਦਿਹਾਂਤ ਅਤੇ ਹੁਣ ਆਦਿਲ ਤੇ ਰਾਖੀ ਦੇ ਵਿਆਹ ਨੂੰ ਲੈ ਕੇ ਚੱਲ ਰਹੀ ਸਮੱਸਿਆਵਾਂ। ਹਾਲ ਹੀ ਵਿੱਚ ਰਾਖੀ ਤੇ ਆਦਿਲ ਨਾਲ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ ਕਿ ਪੁਲਿਸ ਨੇ ਰਾਖੀ ਦੇ ਪਤੀ ਆਦਿਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੀਡੀਆ ਰਿਪੋਰਟਸ ਦੇ ਮੁਤਾਬਕ ਰਾਖੀ ਸਾਵੰਤ ਨੇ ਪਤੀ ਆਦਿਲ ਖ਼ਾਨ ਦੁਰਾਨੀ ਦੀ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ। ਅਭਿਨੇਤਰੀ ਦੀ ਸ਼ਿਕਾਇਤ ‘ਤੇ ਮੁੰਬਈ ਦੀ ਓਸ਼ੀਵਾਰਾ ਪੁਲਿਸ ਨੇ ਆਦਿਲ ਖ਼ਾਨ ਦੁਰਾਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਰਾਖੀ ਦੀ ਸ਼ਿਕਾਇਤ ‘ਤੇ ਮੁੰਬਈ ਦੀ ਓਸ਼ੀਵਾਰਾ ਪੁਲਿਸ ਨੇ ਆਦਿਲ ਖਾਨ ਖਿਲਾਫ ਇਹ ਕਾਰਵਾਈ ਕੀਤੀ ਹੈ।

ਰਾਖੀ ਸਾਵੰਤ ਨੇ ਆਪਣੇ ਪਤੀ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਮੁੰਬਈ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਆਦਿਲ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲੈ ਲਿਆ ਹੈ। ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਰਾਖੀ ਲਗਾਤਾਰ ਪੈਪਰਾਜ਼ੀਸ ਦੇ ਸਾਹਮਣੇ ਆ ਕੇ ਆਦਿਲ ਦੇ ਐਕਸਟਰਾ ਮੈਰੀਟੀਅਲ ਅਫੇਅਰਸ ਤੇ ਉਸ ਨੂੰ ਛੱਡਣ ਬਾਰੇ ਗੱਲ ਕਰ ਰਹੀ ਹੈ। ਰਾਖੀ ਨੇ ਬੀਤੇ ਦਿਨੀਂ ਇੱਕ ਯੂਟਿਊਬਰ ਦੇ ਚੈਨਲ ਉੱਤੇ ਇਹ ਬਿਆਨ ਦਿੱਤਾ ਕਿ ਆਦਿਲ ਨੇ ਉਸ ਨੂੰ ਕੰਗਾਲ ਕਰ ਦਿੱਤਾ ਹੈ, ਜਿਸ ਕਾਰਨ ਉਹ ਆਪਣੀ ਮਾਂ ਦਾ ਸਹੀ ਤਰੀਕੇ ਨਾਲ ਇਲਾਜ ਨਾਂ ਕਰਵਾ ਸਕੀ ਤੇ ਉਸ ਦੀ ਮਾਂ ਦਾ ਦਿਹਾਂਤ ਹੋ ਗਿਆ।

ਰਾਖੀ ਨੇ ਆਦਿਲ ਨੂੰ ਆਪਣੀ ਮਾਂ ਦਾ ਕਾਤਲ ਦੱਸਦੇ ਹੋਏ ਹੋਰ ਵੀ ਕਈ ਗੰਭੀਰ ਇਲਜ਼ਾਮ ਲਗਾਏ। ਰਾਖੀ ਨੇ ਆਪਣੀ ਵਿਆਹੁਤਾ ਜ਼ਿੰਦਗੀ ਦੀਆਂ ਮੁਸ਼ਕਿਲਾਂ ਬਾਰੇ ਦੱਸਦੇ ਹੋਏ ਕਿਹਾ ਕਿ ਜਦੋਂ ਉਹ ਬਿੱਗ ਬੌਸ ਮਰਾਠੀ ਦੇ ਵਿੱਚ ਗਈ ਸੀ ਤਾਂ ਆਦਿਲ ਨੇ ਉਸ ਨੂੰ ਧੋਖਾ ਦਿੱਤਾ ਹੈ ਤੇ ਹੋਰਨਾਂ ਕਈ ਕੁੜੀਆਂ ਨਾਲ ਅਫੇਅਰ ਕੀਤਾ। ਉਹ ਅਦਿਲ ਦੇ ਖਿਲਾਫ ਜ਼ਰੂਰ ਕਾਨੂੰਨੀ ਕਾਰਵਾਈ ਕਰੇਗੀ। ਰਾਖੀ ਦਾ ਕਹਿਣਾ ਹੈ ਕਿ ਜਦੋਂ ਤੱਕ ਉਸ ਨੂੰ ਇਨਸਾਫ ਨਹੀਂ ਮਿਲਦਾ ਉਹ ਆਪਣੇ ਹੱਕ ਦੀ ਲੜਾਈ ਲੜਦੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...