October 27, 2026, 5:38 pm
----------- Advertisement -----------
HomeNewsEntertainmentਬਾਕਸ ਆਫਿਸ 'ਤੇ ਫਿੱਕੀ ਪਈ 'ਰਾਮ ਸੇਤੂ' ਦੀ ਰਫ਼ਤਾਰ, ਚੌਥੇ ਦਿਨ ਕੀਤਾ...

ਬਾਕਸ ਆਫਿਸ ‘ਤੇ ਫਿੱਕੀ ਪਈ ‘ਰਾਮ ਸੇਤੂ’ ਦੀ ਰਫ਼ਤਾਰ, ਚੌਥੇ ਦਿਨ ਕੀਤਾ ਸਿਰਫ਼ ਇੰਨਾ ਕਾਰੋਬਾਰ

Published on

----------- Advertisement -----------

ਨਵੀਂ ਦਿੱਲੀ: ਅਕਸ਼ੈ ਕੁਮਾਰ ਅਤੇ ਜੈਕਲੀਨ ਫਰਨਾਂਡੀਜ਼ ਦੀ ਮੋਸਟ ਅਵੇਟਿਡ ਫਿਲਮ ‘ਰਾਮ ਸੇਤੂ’ ਰਿਲੀਜ਼ ਹੋ ਗਈ ਹੈ। ਜਦੋਂ ਤੋਂ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਲੋਕ ਇਸ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਹ ਫਿਲਮ ਦੀਵਾਲੀ ਦੇ ਖਾਸ ਮੌਕੇ ‘ਤੇ ਰਿਲੀਜ਼ ਹੋਈ ਸੀ। ਅਜਿਹੇ ‘ਚ ਹੁਣ ਸਾਰਿਆਂ ਦੀਆਂ ਨਜ਼ਰਾਂ ਰਾਮ ਸੇਤੂ ਦੀ ਬਾਕਸ ਆਫਿਸ ਰਿਪੋਰਟ ‘ਤੇ ਟਿਕੀਆਂ ਹੋਈਆਂ ਹਨ। ਪਹਿਲੇ ਦਿਨ ਸ਼ਾਨਦਾਰ ਕਲੈਕਸ਼ਨ ਕਰਨ ਤੋਂ ਬਾਅਦ ਫਿਲਮ ਦੇ ਬਾਕੀ ਦਿਨਾਂ ਦਾ ਕਲੈਕਸ਼ਨ ਵੀ ਜ਼ਬਰਦਸਤ ਰਿਹਾ। ਹਾਲਾਂਕਿ ਪਹਿਲੇ, ਦੂਜੇ, ਤੀਜੇ ਦਿਨ ਤੋਂ ਬਾਅਦ ਹੁਣ ਫਿਲਮ ਦੀ ਚਾਲ ਬਾਕਸ ਆਫਿਸ ‘ਤੇ ਫਿੱਕੀ ਪੈਂਦੀ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਰਾਮ ਸੇਤੂ ਨੇ ਪਹਿਲੇ ਦਿਨ ਬਾਕਸ ਆਫਿਸ ‘ਤੇ ਕਾਫੀ ਕਮਾਈ ਕੀਤੀ ਸੀ। ਅਕਸ਼ੇ ਕੁਮਾਰ ਦੀ ਫਿਲਮ ਦਾ ਕਲੈਕਸ਼ਨ ਪਹਿਲੇ ਦਿਨ ਕਰੀਬ 15.25 ਕਰੋੜ ਸੀ।

ਇਸ ਤੋਂ ਬਾਅਦ ਦੂਜੇ ਦਿਨ ਫਿਲਮ ਦੀ ਕਮਾਈ ਥੋੜ੍ਹੀ ਘੱਟ ਹੋਈ ਅਤੇ ਦੂਜੇ ਦਿਨ ਇਸ ਨੇ 11.4 ਕਰੋੜ ਦਾ ਕਾਰੋਬਾਰ ਕੀਤਾ। ਤੀਜੇ ਦਿਨ ਵੀ ਫਿਲਮ ਕੁਝ ਖਾਸ ਨਹੀਂ ਦਿਖਾ ਸਕੀ ਅਤੇ ਇਸ ਦਾ ਅੰਕੜਾ ਹੇਠਾਂ ਚਲਾ ਗਿਆ। ਫਿਲਮ ਨੇ ਤੀਜੇ ਦਿਨ ਬਾਕਸ ਆਫਿਸ ‘ਤੇ 8.75 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਦੂਜੇ ਪਾਸੇ ਕੱਲ ਯਾਨੀ ਸ਼ੁੱਕਰਵਾਰ ਨੂੰ ਫਿਲਮ ਦਾ ਚੌਥਾ ਦਿਨ ਸੀ ਅਤੇ ਕੱਲ੍ਹ ਦੀ ਕਮਾਈ ਦੀ ਗੱਲ ਕਰੀਏ ਤਾਂ ਸ਼ੁਰੂਆਤੀ ਅੰਕੜਿਆਂ ਮੁਤਾਬਕ ਇਸ ਨੇ 7.30 ਕਰੋੜ ਦਾ ਕਾਰੋਬਾਰ ਕੀਤਾ ਹੈ। ਓਪਨਿੰਗ ਡੇ ਕਲੈਕਸ਼ਨ ਦੇ ਮਾਮਲੇ ‘ਚ ਅਕਸ਼ੇ ਕੁਮਾਰ ਨੇ ਇਸ ਸਾਲ ਰਿਲੀਜ਼ ਹੋਈਆਂ ਆਪਣੀਆਂ ਦੋ ਫਿਲਮਾਂ ਬੱਚਨ ਪਾਂਡੇ ਅਤੇ ਸਮਰਾਟ ਪ੍ਰਿਥਵੀਰਾਜ ਨੂੰ ਪਿੱਛੇ ਛੱਡ ਦਿੱਤਾ ਹੈ। ਬੱਚਨ ਪਾਂਡੇ ਨੇ ਰਿਲੀਜ਼ ਦੇ ਪਹਿਲੇ ਦਿਨ 13 ਕਰੋੜ, ਜਦਕਿ ਸਮਰਾਟ ਪ੍ਰਿਥਵੀਰਾਜ ਨੇ 10 ਕਰੋੜ ਦਾ ਕਾਰੋਬਾਰ ਕੀਤਾ ਸੀ। ਹਾਲਾਂਕਿ ਇਹ ਦੋਵੇਂ ਫਿਲਮਾਂ ਬਾਕਸ ਆਫਿਸ ‘ਤੇ ਫਲਾਪ ਸਾਬਤ ਹੋਈਆਂ। ਅਜਿਹੇ ‘ਚ ਲੋਕਾਂ ਨੂੰ ਹੁਣ ਇਸ ਫਿਲਮ ਤੋਂ ਉਮੀਦਾਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ...