September 5, 2026, 2:25 am
----------- Advertisement -----------
HomeNewsEntertainmentਪੰਜਾਬੀ ਰੀਤੀ-ਰਿਵਾਜਾਂ ਨਾਲ ਹੋਵੇਗਾ ਰਣਬੀਰ ਕਪੂਰ ਤੇ ਆਲੀਆ ਭੱਟ ਦਾ ਵਿਆਹ

ਪੰਜਾਬੀ ਰੀਤੀ-ਰਿਵਾਜਾਂ ਨਾਲ ਹੋਵੇਗਾ ਰਣਬੀਰ ਕਪੂਰ ਤੇ ਆਲੀਆ ਭੱਟ ਦਾ ਵਿਆਹ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਜੋੜੀ ‘ਚੋਂ ਇਕ ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੀ ਚਾਰੇ ਪਾਸੇ ਚਰਚਾ ਹੋ ਰਹੀ ਹੈ। ਖਬਰਾਂ ਮੁਤਾਬਕ ਇਹ ਜੋੜਾ 17 ਅਪ੍ਰੈਲ (2022) ਨੂੰ ਵਿਆਹ ਦੇ ਬੰਧਨ ‘ਚ ਬੱਝਣ ਜਾ ਰਿਹਾ ਹੈ। ਹਰ ਰੋਜ਼ ਉਨ੍ਹਾਂ ਦੇ ਵਿਆਹ ਨਾਲ ਜੁੜੀ ਕੋਈ ਨਾ ਕੋਈ ਜਾਣਕਾਰੀ ਜ਼ਰੂਰ ਸਾਹਮਣੇ ਆ ਰਹੀ ਹੈ। ਹਾਲਾਂਕਿ ਰਣਬੀਰ ਦੇ ਪਰਿਵਾਰ ਵੱਲੋਂ ਵਾਰ-ਵਾਰ ਇਹੀ ਸੰਕੇਤ ਦਿੱਤਾ ਜਾ ਰਿਹਾ ਹੈ ਕਿ ਵਿਆਹ ਨੂੰ ਲੈ ਕੇ ਕੋਈ ਪਲਾਨਿੰਗ ਨਹੀਂ ਚੱਲ ਰਹੀ ਹੈ। ਇਸ ਦੌਰਾਨ ਆਲੀਆ ਭੱਟ ਅਤੇ ਰਣਬੀਰ ਕਪੂਰ ਨੂੰ ਲੈ ਕੇ ਇਕ ਹੋਰ ਖਾਸ ਖ਼ਬਰ ਸਾਹਮਣੇ ਆਈ ਹੈ। ਰਣਬੀਰ ਕਪੂਰ ਅਤੇ ਆਲੀਆ ਭੱਟ ਦਾ ਵਿਆਹ ਪੰਜਾਬੀ ਰੀਤੀ-ਰਿਵਾਜਾਂ ਨਾਲ ਹੋਵੇਗਾ।

ਅੰਗਰੇਜ਼ੀ ਵੈੱਬਸਾਈਟ ਦੀ ਖ਼ਬਰ ਅਨੁਸਾਰ ਇਹ ਜੋੜੀ ਪੰਜਾਬੀ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾਏਗੀ। ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੀਆਂ ਤਿਆਰੀਆਂ ਇਨ੍ਹੀਂ ਦਿਨੀਂ ਜ਼ੋਰਾਂ ’ਤੇ ਹਨ ਅਤੇ ਵਿਆਹ ਨਾਲ ਜੁੜੇ ਸਾਰੇ ਪ੍ਰੋਗਰਾਮ 13-14 ਅਪ੍ਰੈਲ ਤੋਂ ਸ਼ੁਰੂ ਹੋ ਜਾਣਗੇ। ਹਾਲਾਂਕਿ ਅਜੇ ਤਕ ਉਨ੍ਹਾਂ ਦੇ ਵਿਆਹ ਦੀ ਤਰੀਕ ਦਾ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ। ਜੇ ਵਿਆਹ ਵਾਲੀ ਜਗ੍ਹਾ ਦੀ ਗੱਲ ਕਰੀਏ ਤਾਂ ਖ਼ਬਰਾਂ ਹਨ ਕਿ ਆਲੀਆ ਭੱਟ ਅਤੇ ਰਣਬੀਰ ਕਪੂਰ ਮੁੰਬਈ ਦੇ ਚੇਂਬੂਰ ਸਥਿਤ ਕਪੂਰ ਪਰਿਵਾਰ ਦੇ ਜੱਦੀ ਘਰ ਆਰਕੇ ਹਾਊਸ ’ਚ ਸੱਤ ਫੇਰੇ ਲੈਣਗੇ। 1980 ਵਿਚ ਰਿਸ਼ੀ ਕਪੂਰ ਅਤੇ ਨੀਤੂ ਕਪੂਰ ਦਾ ਵਿਆਹ ਵੀ ਆਰਕੇ ਹਾਊਸ ’ਚ ਹੋਇਆ ਸੀ। ਇਸ ਲਈ ਰਣਬੀਰ ਆਪਣੇ ਮਾਤਾ-ਪਿਤਾ ਦੀ ਤਰ੍ਹਾਂ ਆਰਕੇ ਹਾਊਸ ’ਚ ਵਿਆਹ ਕਰਵਾਉਣਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਰਣਬੀਰ ਕਪੂਰ ਅਤੇ ਆਲੀਆ ਭੱਟ ਅਕਸਰ ਇਕੱਠੇ ਨਜ਼ਰ ਆਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...