July 31, 2026, 2:45 pm
----------- Advertisement -----------
HomeNewsEntertainmentਬੇਬੀਮੂਨ ਤੋਂ ਵਾਪਸ ਆਏ ਰਣਬੀਰ-ਆਲੀਆ, ਬਲੈਕ ਆਊਟਫਿੱਟ 'ਚ ਅਦਾਕਾਰਾ ਨੇ ਫਲਾਂਟ ਕੀਤਾ...

ਬੇਬੀਮੂਨ ਤੋਂ ਵਾਪਸ ਆਏ ਰਣਬੀਰ-ਆਲੀਆ, ਬਲੈਕ ਆਊਟਫਿੱਟ ‘ਚ ਅਦਾਕਾਰਾ ਨੇ ਫਲਾਂਟ ਕੀਤਾ ਬੇਬੀ ਬੰਪ

Published on

----------- Advertisement -----------

ਮੁੰਬਈ: ਆਲੀਆ ਭੱਟ ਅਤੇ ਰਣਬੀਰ ਕਪੂਰ ਜਲਦ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਉਹ ਆਪਣੀ ਜ਼ਿੰਦਗੀ ਦੇ ਇਸ ਪੜਾਅ ਦਾ ਬਹੁਤ ਆਨੰਦ ਲੈ ਰਹੇ ਹਨ। ਇਹ ਸਟਾਰ ਜੋੜਾ ਬੇਬੀਮੂਨ ਮਨਾਉਣ ਲਈ ਇਟਲੀ ਗਿਆ ਸੀ ਅਤੇ ਐਤਵਾਰ ਰਾਤ ਨੂੰ ਵਾਪਸ ਆ ਗਿਆ ਹੈ। ਅਜਿਹੇ ‘ਚ ਇਸ ਜੋੜੇ ਨੂੰ ਮੁੰਬਈ ਏਅਰਪੋਰਟ ‘ਤੇ ਪਪਰਾਜ਼ੀ ਨੇ ਸਪਾਟ ਕੀਤਾ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਸ ਜੋੜੇ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਹਨ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਸਾਹਮਣੇ ਆਈ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਰਣਬੀਰ ਤੇ ਆਲੀਆ ਕੈਜ਼ੂਅਲ ਲੁੱਕ ‘ਚ ਨਜ਼ਰ ਆਏ।

ਇਸ ਦੇ ਨਾਲ ਹੀ ਆਲੀਆ ਭੱਟ ਆਪਣੇ ਵੱਡੇ ਸਾਰੇ ਬੇਬੀ ਬੰਪ ਨੂੰ ਲੰਬੀ ਕਮੀਜ਼ ਦੇ ਨਾਲ ਛੁਪਾਉਣ ਦੀ ਕੋਸ਼ਿਸ਼ ਕਰਦੀ ਨਜ਼ਰ ਆਈ। ਇਸ ਦੌਰਾਨ ਰਣਬੀਰ ਕਪੂਰ ਪਲ-ਪਲ ਆਲੀਆ ਭੱਟ ਦਾ ਖਿਆਲ ਰੱਖਦੇ ਨਜ਼ਰ ਆਏ। ਪਪਰਾਜ਼ੀ ਨੂੰ ਪੋਜ਼ ਦੇਣ ਤੋਂ ਬਾਅਦ ਇਹ ਜੋੜਾ ਕਾਰ ‘ਚ ਬੈਠ ਕੇ ਆਪਣੇ ਘਰ ਲਈ ਰਵਾਨਾ ਹੋ ਗਏ। ਇਸ ਵੀਡੀਓ ਨੂੰ ਵਿਰਲ ਭਿਯਾਨੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀ ਹੈ। ਆਲੀਆ ਨੇ ਇੰਸਟਾਗ੍ਰਾਮ ‘ਤੇ ਪ੍ਰਸ਼ੰਸਕਾਂ ਨੂੰ ਬੇਬੀਮੂਨ ਦੀਆਂ ਕੁਝ ਝਲਕ ਵੀ ਸਾਂਝੀਆਂ ਕੀਤੀਆਂ ਸਨ। ਆਲੀਆ ਵੱਲੋਂ ਸਾਂਝੀ ਕੀਤੀ ਇੱਕ ਵੀਡੀਓ ‘ਚ ਰਣਬੀਰ ਕਪੂਰ ਖੂਬਸੂਰਤ ਮੈਦਾਨਾਂ ਦਾ ਅਨੰਦ ਲੈਂਦੇ ਨਜ਼ਰ ਆਏ।

ਵੀਡੀਓ ‘ਚ ਰਣਬੀਰ ਆਪਣੀ ਆਉਣ ਵਾਲੀ ਫਿਲਮ ‘ਬ੍ਰਹਮਾਸਤਰ’ ਦੇ ਗੀਤ ‘ਦੇਵਾ ਦੇਵਾ’ ‘ਤੇ ਝੂੰਮਦੇ ਹੋਏ ਨਜ਼ਰ ਆਏ ਸਨ। ਇਸ ਤੋਂ ਪਹਿਲਾਂ ਆਲੀਆ ਨੇ ਆਪਣੀ ਇੱਕ ਤਸਵੀਰ ਵੀ ਸਾਂਝੀ ਕੀਤੀ ਗਈ ਸੀ ਜਿਸ ‘ਚ ਉਸ ਦੇ ਚਿਹਰੇ ਉੱਤੇ ਪ੍ਰੈਗਨੈਂਸੀ ਦੀ ਚਮਕ ਦੇਖਣ ਨੂੰ ਮਿਲ ਰਹੀ ਸੀ। ਦੱਸ ਦੇਈਏ ਕਿ ਆਲੀਆ-ਰਣਬੀਰ ਦਾ ਵਿਆਹ ਇਸ ਸਾਲ ਅਪ੍ਰੈਲ ‘ਚ ਹੋਇਆ ਸੀ। ਵਿਆਹ ਦੇ ਦੋ ਮਹੀਨੇ ਬਾਅਦ ਆਲੀਆ ਨੇ ਪ੍ਰੈਗਨੈਂਸੀ ਦੀ ਖਬਰ ਸਾਂਝੀ ਕੀਤੀ। ਦੋਵਾਂ ਦਾ ਪਿਆਰ ਫਿਲਮ ਬ੍ਰਹਮਾਸਤਰ ਦੇ ਸੈੱਟ ਤੋਂ ਸ਼ੁਰੂ ਹੋਇਆ ਸੀ। ਇਸ ਫਿਲਮ ‘ਚ ਆਲੀਆ-ਰਣਬੀਰ ਪਹਿਲੀ ਵਾਰ ਵੱਡੇ ਪਰਦੇ ‘ਤੇ ਨਜ਼ਰ ਆਉਣਗੇ। ਫਿਲਮ ‘ਚ ਅਮਿਤਾਭ ਬੱਚਨ, ਨਾਗਾਰਜੁਨ ਅਤੇ ਮੌਨੀ ਰਾਏ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...

ਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

*ਚੰਡੀਗੜ੍ਹ/ਪਾਤੜਾਂ, 30 ਜੁਲਾਈ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...