June 6, 2026, 2:00 pm
----------- Advertisement -----------
HomeNewsEntertainmentਰਣਬੀਰ ਆਲੀਆ ਦੀ ਫ਼ਿਲਮ 'ਬ੍ਰਹਮਾਸਤਰ' ਨੇ ਦੁਨੀਆ ਭਰ 'ਚ ਕੀਤਾ 425 ਕਰੋੜ...

ਰਣਬੀਰ ਆਲੀਆ ਦੀ ਫ਼ਿਲਮ ‘ਬ੍ਰਹਮਾਸਤਰ’ ਨੇ ਦੁਨੀਆ ਭਰ ‘ਚ ਕੀਤਾ 425 ਕਰੋੜ ਰੁਪਏ ਦਾ ਕਾਰੋਬਾਰ

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਸਟਾਰਰ ਫਿਲਮ ਬ੍ਰਹਮਾਸਤਰ ਨੂੰ ਰਿਲੀਜ਼ ਹੋਏ ਇਕ ਮਹੀਨਾ ਹੋ ਗਿਆ ਹੈ। ਪਰ ਫਿਰ ਵੀ ਇਹ ਫਿਲਮ ਸਿਨੇਮਾਘਰਾਂ ਵਿੱਚ ਹੈ ਅਤੇ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। ਫਿਲਮ ਨੇ ਹੁਣ ਤੱਕ ਦੁਨੀਆ ਭਰ ‘ਚ 425 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਇਹ ਜਾਣਕਾਰੀ ਧਰਮਾ ਮੂਵੀਜ਼ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਸਾਂਝੀ ਕੀਤੀ ਗਈ ਹੈ। ਅਯਾਨ ਮੁਖਰਜੀ ਦੇ ਨਿਰਦੇਸ਼ਨ ‘ਚ ਬਣੀ ਇਸ ਫਿਲਮ ‘ਚ ਰਣਬੀਰ ਅਤੇ ਆਲੀਆ ਤੋਂ ਇਲਾਵਾ ਅਮਿਤਾਭ ਬੱਚਨ, ਮੌਨੀ ਰਾਏ, ਨਾਗਾਰਜੁਨ ਮੁੱਖ ਭੂਮਿਕਾਵਾਂ ‘ਚ ਹਨ। ਫਿਲਮ ਦੇ ਵੱਖ-ਵੱਖ ਸੰਸਕਰਣਾਂ ਦੀ ਕਮਾਈ ਦੀ ਗੱਲ ਕਰੀਏ ਤਾਂ ‘ਬ੍ਰਹਮਾਸਤਰ’ ਦੇ ਹਿੰਦੀ ਸੰਸਕਰਣ ਨੇ 241.07 ਕਰੋੜ, ਤੇਲਗੂ ਸੰਸਕਰਣ ਨੇ 15.22 ਕਰੋੜ, ਕੰਨੜ ਸੰਸਕਰਣ ਨੇ 0.03 ਕਰੋੜ, ਤਾਮਿਲ ਸੰਸਕਰਣ ਨੇ 4.5 ਕਰੋੜ ਅਤੇ ਮਲਿਆਲਮ ਸੰਸਕਰਣ ਨੇ 0.01 ਕਰੋੜ ਦੀ ਕਮਾਈ ਕੀਤੀ ਹੈ। ਭਾਰਤ ‘ਚ 260.82 ਕਰੋੜ ਰੁਪਏ ਦੀ ਕਮਾਈ ਕਰਨ ਤੋਂ ਇਲਾਵਾ, ਫਿਲਮ ਨੇ ਵਿਦੇਸ਼ੀ ਬਾਕਸ ਆਫਿਸ ‘ਤੇ ਵੀ ਸ਼ਾਨਦਾਰ ਕਲੈਕਸ਼ਨ ਕੀਤਾ ਹੈ। ਇਸ ਦੇ ਨਾਲ ਹੀ ਪਹਿਲੇ ਅਤੇ ਦੂਜੇ ਸਥਾਨ ‘ਤੇ ਆਉਣ ਵਾਲੀਆਂ ਫਿਲਮਾਂ ‘ਕੇਜੀਐਫ: ਚੈਪਟਰ 2’ ਅਤੇ ‘ਆਰਆਰਆਰ’ ਨੇ ਦੁਨੀਆ ਭਰ ਦੇ ਬਾਕਸ ਆਫਿਸ ‘ਤੇ ਕ੍ਰਮਵਾਰ 1207 ਕਰੋੜ ਰੁਪਏ ਅਤੇ 1111.7 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਯਾਨੀ ‘ਬ੍ਰਹਮਾਸਤਰ’ ਨੇ ਅਜੇ ਵੀ ਦੋਵਾਂ ਫਿਲਮਾਂ ਤੋਂ 500 ਕਰੋੜ ਰੁਪਏ ਘੱਟ ਕਮਾਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...