November 22, 2026, 6:46 pm
----------- Advertisement -----------
HomeNewsEntertainmentਵੱਡੇ ਪਰਦੇ 'ਤੇ ਰਿਲੀਜ਼ ਹੋਈ ਫਿਲਮ 'ਸ਼ਮਸ਼ੇਰਾ',ਡਬਲ ਰੋਲ ਨਿਭਾਉਂਦੇ ਨਜ਼ਰ ਆਉਣਗੇ ਰਣਬੀਰ...

ਵੱਡੇ ਪਰਦੇ ‘ਤੇ ਰਿਲੀਜ਼ ਹੋਈ ਫਿਲਮ ‘ਸ਼ਮਸ਼ੇਰਾ’,ਡਬਲ ਰੋਲ ਨਿਭਾਉਂਦੇ ਨਜ਼ਰ ਆਉਣਗੇ ਰਣਬੀਰ ਕਪੂਰ

Published on

----------- Advertisement -----------

ਨਵੀਂ ਦਿੱਲੀ: ਰਣਬੀਰ ਕਪੂਰ, ਸੰਜੇ ਦੱਤ ਅਤੇ ਵਾਣੀ ਕਪੂਰ ਸਟਾਰਰ ਫਿਲਮ ਸ਼ਮਸ਼ੇਰਾ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਰਣਬੀਰ ਪੂਰੇ ਚਾਰ ਸਾਲ ਬਾਅਦ ਵੱਡੇ ਪਰਦੇ ‘ਤੇ ਵਾਪਸ ਆਏ ਹਨ। ਪ੍ਰਸ਼ੰਸਕਾਂ ਦਾ ਇੰਤਜ਼ਾਰ ਆਖਰਕਾਰ ਖਤਮ ਹੋ ਗਿਆ ਹੈ ਪਰ ਸਵਾਲ ਇਹ ਹੈ ਕਿ ਕੀ ਪ੍ਰਸ਼ੰਸਕਾਂ ਦਾ ਇਹ ਇੰਤਜ਼ਾਰ ਟਿਕਟ ਖਿੜਕੀ ‘ਤੇ ਵੀ ਦੇਖਣ ਨੂੰ ਮਿਲੇਗਾ? ਸ਼ਮਸ਼ੇਰਾ ਅਜਿਹੇ ਸਮੇਂ ‘ਚ ਰਿਲੀਜ਼ ਹੋਈ ਹੈ ਜਦੋਂ ਹਿੰਦੀ ਫਿਲਮ ਇੰਡਸਟਰੀ ਫਲਾਪ ਹੋ ਚੁੱਕੀ ਹੈ। ਇਸ ਸਾਲ ਰਿਲੀਜ਼ ਹੋਈਆਂ ਜ਼ਿਆਦਾਤਰ ਫਿਲਮਾਂ ਬਾਕਸ ਆਫਿਸ ‘ਤੇ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀਆਂ। ਇੱਥੋਂ ਤੱਕ ਕਿ ਵੱਡੇ-ਵੱਡੇ ਸਿਤਾਰੇ ਵੀ ਦਰਸ਼ਕਾਂ ਦਾ ਮਨ ਮੋਹ ਲੈਣ ਵਿੱਚ ਨਾਕਾਮ ਰਹੇ। ਅਜਿਹੇ ‘ਚ ਸ਼ਮਸ਼ੇਰਾ ਦੇ ਨਿਰਮਾਤਾ ਯਸ਼ਰਾਜ ਫਿਲਮਜ਼ ਨੇ ਵੀ ਸ਼ਮਸ਼ੇਰਾ ‘ਤੇ ਵੱਡਾ ਦਾਅ ਖੇਡਿਆ ਹੈ ਅਤੇ ਫਿਲਮ ਨੂੰ ਵੱਡੇ ਪੱਧਰ ‘ਤੇ ਸਿਨੇਮਾਘਰਾਂ ‘ਚ ਲਾਂਚ ਕੀਤਾ ਹੈ।

ਬੈਨਰ ਨੂੰ ਇਸ ਫਿਲਮ ਤੋਂ ਕਾਫੀ ਉਮੀਦਾਂ ਹਨ। ਵਪਾਰ ਮਾਹਰਾਂ ਦੇ ਅਨੁਸਾਰ, ਸ਼ਮਸ਼ੇਰਾ ਨੂੰ ਸ਼ੁੱਕਰਵਾਰ ਨੂੰ ਦੁਨੀਆ ਭਰ ਵਿੱਚ ਪੰਜ ਹਜ਼ਾਰ ਤੋਂ ਵੱਧ ਸਕ੍ਰੀਨਾਂ ‘ਤੇ ਲਾਂਚ ਕੀਤਾ ਜਾ ਰਿਹਾ ਹੈ। ਸ਼ਮਸ਼ੇਰਾ ਕੋਰੋਨਾ ਵਾਇਰਸ ਮਹਾਮਾਰੀ ਤੋਂ ਬਾਅਦ ਇੰਨੇ ਸਕ੍ਰੀਨਜ਼ ‘ਤੇ ਰਿਲੀਜ਼ ਹੋਣ ਵਾਲੀ ਪਹਿਲੀ ਫਿਲਮ ਬਣ ਗਈ ਹੈ। ਸੰਜੇ ਦੱਤ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸੰਜੂ’ ‘ਚ ਰਣਬੀਰ ਕਪੂਰ ਮੁੱਖ ਭੂਮਿਕਾ ‘ਚ ਸਨ। ਫਿਲਮ ਨੇ ਪਹਿਲੇ ਦਿਨ 34.75 ਕਰੋੜ ਦੀ ਕਮਾਈ ਕੀਤੀ ਸੀ। ਹੁਣ ਦੇਖਣਾ ਹੋਵੇਗਾ ਕਿ ਕੀ ਸ਼ਮਸ਼ੇਰਾ ਰਣਬੀਰ ਕਪੂਰ ਦੇ ਕਰੀਅਰ ਦਾ ਸਭ ਤੋਂ ਵੱਡਾ ਓਪਨਰ ਬਣ ਕੇ ਸੰਜੂ ਨੂੰ ਮਾਤ ਦੇ ਸਕੇਗਾ ਜਾਂ ਨਹੀਂ? ਫਿਲਮ ਸ਼ਮਸ਼ੇਰਾ ਨੂੰ ਦੇਖ ਕੇ ਰਣਬੀਰ ਦੇ ਪ੍ਰਸ਼ੰਸਕ ਉਨ੍ਹਾਂ ਦੀ ਤਾਰੀਫ ਕਰ ਰਹੇ ਹਨ।

ਯੂਜ਼ਰਸ ਨੇ ਟਵਿੱਟਰ ‘ਤੇ ਆਪਣੀਆਂ ਟਿੱਪਣੀਆਂ ਸਾਂਝੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਫਿਲਮ ‘ਚ ਰਣਬੀਰ ਦੇ ਪੁਰਾਣੇ ਵਰਜ਼ਨ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਲੋਕ ਇਸ ਦੀ ਖੁੱਲ੍ਹ ਕੇ ਸ਼ਲਾਘਾ ਕਰ ਰਹੇ ਹਨ। ਪੀਰੀਅਡ ਡਰਾਮਾ ਸ਼ਮਸ਼ੇਰਾ ਹਿੰਦੀ ਸਿਨੇਮਾ ਦੀਆਂ ਉਨ੍ਹਾਂ ਫਿਲਮਾਂ ਵਿੱਚੋਂ ਇੱਕ ਹੈ ਜਿਨ੍ਹਾਂ ਦਾ ਬਜਟ ਬਹੁਤ ਜ਼ਿਆਦਾ ਹੈ। ਇੱਕ ਡਾਕੂ ਦੀ ਕਹਾਣੀ ਸ਼ਮਸ਼ੇਰਾ 150 ਕਰੋੜ ਦੇ ਬਜਟ ਨਾਲ ਬਣੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਣਬੀਰ ਨੇ ਇਸ ਫਿਲਮ ਲਈ 20 ਕਰੋੜ ਰੁਪਏ ਦੀ ਫੀਸ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...