ਨਵੀਂ ਦਿੱਲੀ— ਬਾਲੀਵੁੱਡ ਅਭਿਨੇਤਾ ਰਣਦੀਪ ਹੁੱਡਾ ਦਾ ਘੋੜ ਸਵਾਰੀ ਅਤੇ ਘੋੜਿਆਂ ਨਾਲ ਪਿਆਰ ਕਿਸੇ ਤੋਂ ਲੁਕਿਆ ਨਹੀਂ ਹੈ ਪਰ ਹਾਲ ਹੀ ‘ਚ ਵਾਪਰੀ ਘਟਨਾ ਨੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਰਣਦੀਪ ਹੁੱਡਾ ਘੋੜੇ ਦੀ ਸਵਾਰੀ ਕਰਦੇ ਸਮੇਂ ਅਚਾਨਕ ਬੇਹੋਸ਼ ਹੋ ਗਏ । ਜਿਸ ਕਾਰਨ ਉਨ੍ਹਾਂ ਦੀ ਸੱਜੀ ਲੱਤ ‘ਤੇ ਸੱਟ ਲੱਗੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ । ਡਾਕਟਰਾਂ ਨੇ ਉਨ੍ਹਾਂ ਨੂੰ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ । ਬੀਤੇ ਕੁਝ ਦਿਨਾਂ ਤੋਂ ਉਹ ਬੈੱਡ ਰੈਸਟ ‘ਤੇ ਹਨ ।ਘੋੜੇ ਤੋਂ ਡਿੱਗਣ ਕਾਰਨ ਉਨ੍ਹਾਂ ਦੇ ਗੋਡਿਆਂ ਅਤੇ ਲੱਤਾਂ ‘ਤੇ ਸੱਟ ਲੱਗ ਗਈ ਹੈ।
ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਦੇ ਲਈ ਅਰਦਾਸ ਕੀਤੀ ਜਾ ਰਹੀ ਹੈ । ਸੋਸ਼ਲ ਮੀਡੀਆ ‘ਤੇ ਰਣਦੀਪ ਹੁੱਡਾ ਦੀ ਵੱਡੀ ਫੈਨ ਫਾਲਵਿੰਗ ਹੈ ਅਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝਾ ਕਰਦੇ ਰਹਿੰਦੇ ਹਨ ।ਰਣਦੀਪ ਹੁੱਡਾ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਅਤੇ ਉਨ੍ਹਾਂ ਦੇ ਹਰ ਕਿਰਦਾਰ ਨੂੰ ਦਰਸ਼ਕਾਂ ਦਾ ਪਿਆਰ ਮਿਲਦਾ ਰਿਹਾ ਹੈ । ਰਣਦੀਪ ਹੁੱਡਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਆਜ਼ਾਦੀ ਘੁਲਾਟੀਏ ਵੀਰ ਸਾਵਰਕਰ ‘ਤੇ ਬਣ ਰਹੀ ਫ਼ਿਲਮ ‘ਚ ਵੀਰ ਸਾਵਰਕਰ ਦੀ ਭੂਮਿਕਾ ‘ਚ ਨਜ਼ਰ ਆਉਣਗੇ ।












