September 5, 2026, 1:50 am
----------- Advertisement -----------
HomeNewsBreaking Newsਰਣਵੀਰ ਸਿੰਘ ਨੇ ਡਿਲੀਟ ਕੀਤੀਆਂ ਦੀਪਿਕਾ ਨਾਲ ਆਪਣੇ ਵਿਆਹ ਦੀਆਂ ਤਸਵੀਰਾਂ

ਰਣਵੀਰ ਸਿੰਘ ਨੇ ਡਿਲੀਟ ਕੀਤੀਆਂ ਦੀਪਿਕਾ ਨਾਲ ਆਪਣੇ ਵਿਆਹ ਦੀਆਂ ਤਸਵੀਰਾਂ

Published on

----------- Advertisement -----------

ਮੁੰਬਈ, 8 ਮਈ 2024 – ਰਣਵੀਰ ਸਿੰਘ ਨੇ ਆਪਣੇ ਅਤੇ ਦੀਪਿਕਾ ਪਾਦੁਕੋਣ ਦੇ ਵਿਆਹ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਹਟਾ ਦਿੱਤੀਆਂ ਹਨ। ਮੰਗਲਵਾਰ ਨੂੰ, ਪ੍ਰਸ਼ੰਸਕਾਂ ਨੇ ਦੇਖਿਆ ਕਿ ਰਣਵੀਰ ਦੇ ਸੋਸ਼ਲ ਮੀਡੀਆ ਹੈਂਡਲ ‘ਤੇ ਵਿਆਹ ਦੀਆਂ ਤਸਵੀਰਾਂ ਦਿਖਾਈ ਨਹੀਂ ਦੇ ਰਹੀਆਂ ਸਨ। ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਰਣਵੀਰ ਨੇ ਇਨ੍ਹਾਂ ਤਸਵੀਰਾਂ ਨੂੰ ਡਿਲੀਟ ਕੀਤਾ ਹੈ ਜਾਂ ਆਰਕਾਈਵ ਕੀਤਾ ਹੈ।

ਰਣਵੀਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਦੀਪਿਕਾ ਪਾਦੂਕੋਣ ਨਾਲ ਵਿਆਹ ਦੀਆਂ ਸਾਰੀਆਂ ਤਸਵੀਰਾਂ ਹਟਾ ਦਿੱਤੀਆਂ ਹਨ। ਇਸ ਦੇ ਨਾਲ ਹੀ ਉਸਨੇ ਇੰਸਟਾਗ੍ਰਾਮ ਤੋਂ ਜਨਵਰੀ 2023 ਤੋਂ ਪਹਿਲਾਂ ਸ਼ੇਅਰ ਕੀਤੀਆਂ ਸਾਰੀਆਂ ਫੋਟੋਆਂ ਅਤੇ ਵੀਡੀਓਜ਼ ਨੂੰ ਡਿਲੀਟ ਕਰ ਦਿੱਤਾ ਹੈ। ਕੋਈ ਨਹੀਂ ਜਾਣਦਾ ਕਿ ਇਸ ਪਿੱਛੇ ਕੀ ਕਾਰਨ ਹੈ। ਪਰ ਕਈਆਂ ਦਾ ਮੰਨਣਾ ਹੈ ਕਿ ਸ਼ਾਇਦ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੇ ਵਿਆਹ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਇਹ ਵੀ ਹੈਰਾਨ ਕਰਨ ਵਾਲਾ ਹੈ ਕਿਉਂਕਿ ਦੀਪਿਕਾ ਗਰਭਵਤੀ ਹੈ ਅਤੇ ਜਲਦੀ ਹੀ ਰਣਵੀਰ ਅਤੇ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਵਾਲੀ ਹੈ। ਅਜਿਹੇ ‘ਚ ਹਰ ਕਿਸੇ ਦੇ ਦਿਮਾਗ ‘ਚ ਸਵਾਲ ਹੈ ਕਿ ਅਜਿਹਾ ਕੀ ਹੋਇਆ ਕਿ ਰਣਵੀਰ ਨੇ ਵਿਆਹ ਦੀਆਂ ਤਸਵੀਰਾਂ ਡਿਲੀਟ ਕਰ ਦਿੱਤੀਆਂ।

ਰਣਵੀਰ ਸਿੰਘ ਤੋਂ ਪਹਿਲਾਂ ਦੀਪਿਕਾ ਪਾਦੂਕੋਣ ਨੇ 31 ਦਸੰਬਰ 2020 ਨੂੰ ਆਪਣਾ ਇੰਸਟਾਗ੍ਰਾਮ ਅਕਾਊਂਟ ਡਿਲੀਟ ਕਰ ਦਿੱਤਾ ਸੀ। ਉਸਨੇ ਆਪਣੀ ਸ਼ੁਰੂਆਤ ਤੋਂ ਲੈ ਕੇ 2020 ਦੇ ਅੰਤ ਤੱਕ ਸਾਰੀਆਂ ਫੋਟੋਆਂ ਅਤੇ ਵੀਡੀਓਜ਼ ਨੂੰ ਡਿਲੀਟ ਕਰ ਦਿੱਤਾ ਸੀ। ਅਦਾਕਾਰਾ ਨੇ ਕਿਹਾ ਕਿ ਉਹ 2021 ਨਾਲ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰ ਰਹੀ ਹੈ। ਉਸਨੇ 2020 ਦੇ ਔਖੇ ਸਮੇਂ ਨੂੰ ਯਾਦ ਨਾ ਕਰਨ ਦੀ ਗੱਲ ਕੀਤੀ ਸੀ। ਦੀਪਿਕਾ ਨੇ ਕਿਹਾ ਕਿ ਇੰਨਾ ਭਿਆਨਕ ਸਾਲ ਬਿਤਾਉਣ ਤੋਂ ਬਾਅਦ ਉਹ ਹੁਣ ਪਿੱਛੇ ਮੁੜ ਕੇ ਨਹੀਂ ਦੇਖਣਾ ਚਾਹੁੰਦੀ। ਹਾਲਾਂਕਿ ਬਾਅਦ ‘ਚ ਇਸ ਮਾਮਲੇ ‘ਚ ਮੋੜ ਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...