October 23, 2026, 10:50 am
----------- Advertisement -----------
HomeNewsEntertainmentਰਿਲੀਜ਼ ਦੇ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋਈ ਰਣਵੀਰ ਸਿੰਘ ਦੀ...

ਰਿਲੀਜ਼ ਦੇ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋਈ ਰਣਵੀਰ ਸਿੰਘ ਦੀ ਫ਼ਿਲਮ ‘ਸਰਕਸ’

Published on

----------- Advertisement -----------

ਨਵੀਂ ਦਿੱਲੀ: ਰੋਹਿਤ ਸ਼ੈੱਟੀ ਦੇ ਨਿਰਦੇਸ਼ਨ ਵਿੱਚ ਬਣੀ ਫ਼ਿਲਮ ‘ਸਰਕਸ’ ਅੱਜ 23 ਦਸੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਫਿਲਮ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਰਣਵੀਰ ਸਿੰਘ ਦੇ ਪ੍ਰਸ਼ੰਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਇਸ ਫਿਲਮ ‘ਚ ਰਣਵੀਰ ਡਬਲ ਰੋਲ ‘ਚ ਨਜ਼ਰ ਆ ਰਹੇ ਹਨ। ਹੁਣ ਫਿਲਮ ਦੇ ਰਿਲੀਜ਼ ਹੋਣ ਦੇ ਨਾਲ ਹੀ ਮੇਕਰਸ ਲਈ ਇੱਕ ਬੁਰੀ ਖਬਰ ਵੀ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫਿਲਮ ਆਨਲਾਈਨ ਲੀਕ ਹੋ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ‘ਸਰਕਸ’ ਦੇ ਰਿਲੀਜ਼ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ MD ਪ੍ਰਿੰਟ ਤਾਮਿਲਰੋਕਰਸ ਵਰਗੀਆਂ ਵੈੱਬਸਾਈਟਾਂ ‘ਤੇ ਲੀਕ ਹੋ ਗਿਆ ਹੈ। ਦੱਸ ਦੇਈਏ ਕਿ ਇਹ ਅਜਿਹੀਆਂ ਵੈੱਬ ਸਾਈਟਾਂ ਹਨ, ਜਿੱਥੇ ਬਾਲੀਵੁੱਡ, ਦੱਖਣ ਭਾਰਤੀ ਅਤੇ ਹਾਲੀਵੁੱਡ ਫਿਲਮਾਂ ਵੀ ਲੀਕ ਹੋ ਚੁੱਕੀਆਂ ਹਨ। ਕੁਝ ਦਿਨ ਪਹਿਲਾਂ ਹਾਲ ਹੀ ‘ਚ ਰਿਲੀਜ਼ ਹੋਈ ਜੇਮਸ ਕੈਮਰਨ ਦੀ ਫਿਲਮ ‘ਅਵਤਾਰ 2’ ਵੀ ਆਨਲਾਈਨ ਲੀਕ ਹੋਈ ਸੀ।

ਹੁਣ ‘ਸਰਕਸ’ ਦੇ ਲੀਕ ਹੋਣ ਦੀ ਖਬਰ ਸੱਚਮੁੱਚ ਇਸ ਦੇ ਨਿਰਮਾਤਾਵਾਂ ਲਈ ਮੁਸੀਬਤ ਪੈਦਾ ਕਰ ਸਕਦੀ ਹੈ। ਮਲਟੀਸਟਾਰਰ ਫਿਲਮ ‘ਸਰਕਸ’ ਦੇ ਆਨਲਾਈਨ ਲੀਕ ਦਾ ਅਸਰ ਇਸ ਦੇ ਬਾਕਸ ਆਫਿਸ ਕਲੈਕਸ਼ਨ ‘ਤੇ ਦੇਖਿਆ ਜਾ ਸਕਦਾ ਹੈ। ਹੁਣ, ਸਿਨੇਮਾਘਰਾਂ ਵਿੱਚ ਫਿਲਮ ਦੇਖਣ ਦੀ ਬਜਾਏ, ਬਹੁਤ ਸਾਰੇ ਲੋਕ ਆਪਣੇ ਘਰਾਂ ਵਿੱਚ ਬੈਠ ਕੇ ਇਸ ਨੂੰ ਆਨਲਾਈਨ ਵੇਖਣ ਦਾ ਅਨੰਦ ਲੈ ਰਹੇ ਹਨ। ਹੁਣ ਇਸ ਦਾ ਬਾਕਸ ਆਫਿਸ ਕਲੈਕਸ਼ਨ ‘ਤੇ ਕਿੰਨਾ ਅਸਰ ਹੋਵੇਗਾ, ਇਸ ਦਾ ਅੰਦਾਜ਼ਾ ਕਮਾਈ ਦੇ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਹੀ ਲਗਾਇਆ ਜਾ ਸਕਦਾ ਹੈ। ਦੱਸ ਦੇਈਏ ਕਿ ‘ਸਰਕਸ’ ‘ਚ ਰਣਵੀਰ ਦੇ ਨਾਲ ਜੈਕਲੀਨ ਫਰਨਾਂਡੀਜ਼, ਪੂਜਾ ਹੇਗੜੇ, ਵਰੁਣ ਸ਼ਰਮਾ, ਸੰਜੇ ਮਿਸ਼ਰਾ ਅਤੇ ਜੌਨੀ ਲੀਵਰ ਵਰਗੇ ਸਿਤਾਰੇ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਦੀਪਿਕਾ ਪਾਦੂਕੋਣ ਵੀ ਕੈਮਿਓ ਰੋਲ ‘ਚ ਨਜ਼ਰ ਆ ਰਹੀ ਹੈ। ਖਾਸ ਗੱਲ ਇਹ ਹੈ ਕਿ ਇਹ ਫਿਲਮ ਵਿਲੀਅਮ ਸ਼ੈਕਸਪੀਅਰ ਦੇ ਨਾਟਕ ‘ਦ ਕਾਮੇਡੀ ਆਫ ਐਰਰਜ਼’ ‘ਤੇ ਆਧਾਰਿਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...