June 12, 2026, 1:13 pm
----------- Advertisement -----------
HomeNewsEntertainmentਹਾਰਡੀ ਸੰਧੂ ਤੇ ਰਣਵੀਰ ਸਿੰਘ ਨੇ ਗੀਤ 'ਬਿਜਲੀ ਬਿਜਲੀ' ਤੇ ਕੀਤਾ ਧਮਾਕੇਦਾਰ...

ਹਾਰਡੀ ਸੰਧੂ ਤੇ ਰਣਵੀਰ ਸਿੰਘ ਨੇ ਗੀਤ ‘ਬਿਜਲੀ ਬਿਜਲੀ’ ਤੇ ਕੀਤਾ ਧਮਾਕੇਦਾਰ ਡਾਂਸ,ਦੇਖੋ ਵੀਡੀਓ

Published on

----------- Advertisement -----------

ਗਾਇਕ ਅਤੇ ਅਦਾਕਾਰ ਹਾਰਡੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਉਨ੍ਹਾਂ ਨਾਲ ਰਣਵੀਰ ਸਿੰਘ ਵੀ ਨਜ਼ਰ ਆ ਰਹੇ ਹਨ। ਰਣਵੀਰ ਅਤੇ ਹਾਰਡੀ ਫਿਲਮ ’83’ ‘ਚ ਇਕੱਠੇ ਕੰਮ ਕਰ ਚੁੱਕੇ ਹਨ। ਇਸ ਡਾਂਸ ਵੀਡੀਓ ‘ਚ ਹਾਰਡੀ ਤੇ ਰਣਵੀਰ ਸਿੰਘ ਗੀਤ ‘ਬਿਜਲੀ ਬਿਜਲੀ’ ‘ਤੇ ਡਾਂਸ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਇਹ ਕਾਫੀ ਮਜ਼ਾਕੀਆ ਵੀਡੀਓ ਹੈ। ਸਾਬਕਾ ਕ੍ਰਿਕਟਰ ਕ੍ਰਿਸ਼ਨਾਮਾਚਾਰੀ ਸ਼੍ਰੀਕਾਂਤ ਵੀ ਉਨ੍ਹਾਂ ਨਾਲ ਡਾਂਸ ਕਰਦੇ ਨਜ਼ਰ ਆਏ। ਇਹ ਤਿੰਨੇ ਸੈਲੇਬਸ ਇੱਕੋ ਸਟੇਜ ‘ਤੇ ਇਕੱਠੇ ਡਾਂਸ ਕਰਦੇ ਹੋਏ ਕਾਫੀ ਕਿਊਟ ਲੱਗ ਰਹੇ ਸਨ।

https://www.instagram.com/reel/CYHN_Fchd0R/?utm_source=ig_embed&ig_rid=69dfe00f-ab73-4f0b-9ef5-895481ac605e

ਵੀਡੀਓ ਚ ਦੇਖ ਸਕਦੇ ਹੋ ਹਾਰਡੀ ਸੰਧੂ ਨੇ ਬਲੈਕ ਰੰਗ ਦਾ ਸਟਾਈਲਿਸ਼ ਕੋਟ ਪਾਇਆ ਹੋਇਆ ਹੈ ਤੇ ਰਣਵੀਰ ਸਿੰਘ ਨੇ ਚਿੱਟੇ ਰੰਗ ਦਾ ਪੈਂਟ ਕੋਟ ਪਾਇਆ ਹੋਇਆ ਹੈ। ਵੀਡੀਓ ‘ਚ ਨੱਚਦੇ-ਨੱਚਦੇ ਇੱਕ ਦੂਜੇ ਨੂੰ ਗਲੇ ਲਗਾਉਂਦੇ ਹੋਏ ਨਜ਼ਰ ਆ ਰਹੇ ਨੇ। ਚਾਰ ਲੱਖ ਤੋਂ ਵੱਧ ਲਾਈਕਸ ਇਸ ਵੀਡੀਓ ਉੱਤੇ ਆ ਚੁੱਕੇ ਹਨ। ਪੰਜਾਬੀ ਕਲਾਕਾਰ ਅਤੇ ਪ੍ਰਸ਼ੰਸਕ ਵੱਲੋ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਜੇ ਗੱਲ ਕਰੀਏ ਹਾਰਡੀ ਸੰਧੂ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਬਾਲੀਵੁੱਡ ਫ਼ਿਲਮ 83 ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਹਾਰਡੀ ਸੰਧੂ ਨੇ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਨੇ।

ਉਨ੍ਹਾਂ ਵੱਲੋਂ ਗਾਏ ਗਏ ਗੀਤਾਂ ‘ਚੋਂ ‘ਬੈਕਬੋਨ’, ’ਨਾਂਹ’ ਅਜਿਹੇ ਗੀਤ ਹਨ । ਜਿਨ੍ਹਾਂ ਨੇ ਸਰੋਤਿਆਂ ਦੇ ਦਿਲਾਂ ‘ਚ ਖ਼ਾਸ ਜਗ੍ਹਾ ਬਣਾਈ ਹੈ । ਗਾਇਕੀ ਤੋਂ ਇਲਾਵਾ ਉਹ ‘ਯਾਰਾਂ ਦਾ ਕੈਚਅੱਪ’, ’ਮਾਹੀ ਐੱਨ. ਆਰ.ਆਈ’ ਫਿਲਮਾਂ ਦੇ ਜ਼ਰੀਏ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਵੀ ਕਰ ਚੁੱਕੇ ਨੇ । ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੀ ਫਿਲਮ ’83’ ਨੇ ਸਿਰਫ 4 ਦਿਨਾਂ ‘ਚ 54 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਨੇ ਚੌਥੇ ਦਿਨ 7.29 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...