ਬਾਲੀਵੁੱਡ ਸੁਪਰਸਟਾਰ ਰਣਵੀਰ ਸਿੰਘ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੇ ਪ੍ਰਸ਼ੰਸਕਾਂ ਲਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ‘ਚ ਰਣਵੀਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ‘ਚ ਉਹ ਕਾਫੀ ਕੂਲ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਅਦਾਕਾਰ ਦੀਆਂ ਇਨ੍ਹਾਂ ਸਾਰੀਆਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਰਣਵੀਰ ਸਿੰਘ ਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਰਣਵੀਰ ਨੇ ਇੱਕ ਚਿੱਟੇ ਰੰਗ ਦੀ ਬਨਿਆਨ ਪਾਈ ਹੋਈ ਹੈ।
ਇਸ ਵਿੱਚ ਉਨ੍ਹਾਂ ਦੇ ਡੌਲੇ, ਮਸਕੁਲਰ ਬਾਡੀ ਅਤੇ ਐਬਸ ਦੇ ਸ਼ੇਪ ਨੂੰ ਸਾਫ ਤੌਰ ‘ਤੇ ਵੇਖਿਆ ਜਾ ਸਕਦਾ ਹੈ। ਇਸ ਤਸਵੀਰ ਨੂੰ ਵੇਖ ਕੇ ਹਰ ਕੋਈ ਇਹ ਜ਼ਰੂਰ ਕਹੇਗਾ ਕਿ ਰਣਵੀਰ ਨੇ ਆਪਣੀ ਬਾਡੀ ਬਣਾਉਣ ਲਈ ਕੜੀ ਮਿਹਨਤ ਕੀਤੀ ਹੈ। ਇਸ ਪੋਸਟ ਉੱਤੇ ਰਣਵੀਰ ਵੱਲੋਂ ਲਿਖੇ ਗਏ ਕੈਪਸ਼ਨ ਨੇ ਉਨ੍ਹਾਂ ਦੇ ਫੈਨਜ਼ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ ਤੇ ਕੁਝ ਲੋਕ ਉਨ੍ਹਾਂ ਦੀ ਇਸ ਕੈਪਸ਼ਨ ਦਾ ਮਜ਼ਾ ਲੈਂਦੇ ਨਜ਼ਰ ਆਏ। ਦਰਅਸਲ ਰਣਵੀਰ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ” RIP”। ਇਸ ਕੈਪਸ਼ਨ ਨੂੰ ਵੇਖ ਕੇ ਉਨ੍ਹਾਂ ਦੇ ਫੈਨਜ਼ ਕਈ ਤਰ੍ਹਾਂ ਦੇ ਕਮੈਂਟ ਕਰ ਰਹੇ ਹਨ। ਦੱਸ ਦਈਏ ਕਿ ਰਣਵੀਰ ਸਿੰਘ ਜਲਦ ਹੀ ਆਪਣੀ ਨਵੀਂ ਫ਼ਿਲਮ ਜਯੇਸ਼ਭਾਈ ਜ਼ੋਰਦਾਰ ਵਿੱਚ ਨਜ਼ਰ ਆਉਣਗੇ। ਇਸ ਫ਼ਿਲਮ ਦੇ ਪੋਸਟਰ ਨੂੰ ਵੇਖ ਕੇ ਲੱਗਦਾ ਹੈ ਕਿ ਉਨ੍ਹਾਂ ਨੇ ਇਸ ਕਿਰਦਾਰ ਨੂੰ ਨਿਭਾਉਣ ਲਈ ਆਪਣਾ ਭਾਰ ਘਟਾਇਆ ਹੈ।












