ਨਵੀਂ ਦਿੱਲੀ: ਹਾਲ ਹੀ ‘ਚ ਬਾਲੀਵੁੱਡ ਐਕਟਰ ਰਣਵੀਰ ਸਿੰਘ ਨੇ ਆਪਣਾ 37ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਰਣਵੀਰ ਸਿੰਘ ਨੇ ਪ੍ਰੇਮਿਕਾ ਦੀਪਿਕਾ ਪਾਦੁਕੋਣ ਨਾਲ ਆਪਣਾ ਜਨਮਦਿਨ ਮਨਾਇਆ। ਅਜਿਹੇ ‘ਚ ਹੁਣ ਰਣਵੀਰ ਸਿੰਘ ਨੇ ਆਪਣੇ ਇੰਸਟਾਗ੍ਰਾਮ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਉਨ੍ਹਾਂ ਨੇ ਦੀਪਿਕਾ ਨਾਲ ਆਪਣੇ ਜਨਮਦਿਨ ਦਾ ਆਨੰਦ ਮਾਣਿਆ। ਰਣਵੀਰ ਸਿੰਘ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਉਹ ਦੀਪਿਕਾ ਨਾਲ ਮਸਤੀ ਕਰਦੇ ਹੋਏ ਅਤੇ ਉਸ ਨਾਲ ਕੁਆਲਿਟੀ ਟਾਈਮ ਬਿਤਾਉਂਦੇ ਨਜ਼ਰ ਆ ਰਹੇ ਹਨ।
ਰਣਵੀਰ ਸਿੰਘ ਨੇ ਆਪਣੇ ਇੰਸਟਾ ਹੈਂਡਲ ‘ਤੇ ਇਕ ਤੋਂ ਬਾਅਦ ਇਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਉਹ ਦੀਪਿਕਾ ਨਾਲ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ। ਰਣਵੀਰ ਸਿੰਘ ਨੇ ਕੁਝ ਵੀਡੀਓਜ਼ ਵੀ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਪਾਣੀ ਨਾਲ ਖੇਡਦੇ ਹੋਏ ਇਸ ‘ਚ ਛਾਲ ਮਾਰਦੇ ਵੀ ਨਜ਼ਰ ਆ ਰਹੇ ਹਨ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਰਣਵੀਰ ਸਿੰਘ ਨੇ ਇਸ ਦੇ ਕੈਪਸ਼ਨ ‘ਚ ਲਿਖਿਆ, “Love to love you #baby @deepikapadukone???????????? #birthday #photodump”। ਰਣਵੀਰ ਸਿੰਘ ਦੀ ਇਸ ਪੋਸਟ ‘ਤੇ ਪ੍ਰਸ਼ੰਸਕਾਂ ਦੀ ਜ਼ਬਰਦਸਤ ਪ੍ਰਤੀਕਿਰਿਆ ਆ ਰਹੀ ਹੈ।
ਕੁਝ ਹੀ ਸਮੇਂ ‘ਚ ਇਹ ਪੋਸਟ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਵਾਇਰਲ ਹੋ ਗਈ ਹੈ। ਦੱਸ ਦਈਏ ਰਣਵੀਰ ਸਿੰਘ ਜੋ ਕਿ ਏਨੀਂ ਦਿਨੀਂ ਬੇਅਰ ਗ੍ਰਿਲਸ ਦੇ ਨਾਲ ਜੰਗਲ ‘ਚ ਐਡਵੇਂਚਰ ਕਰਦੇ ਹੋਏ ਨਜ਼ਰ ਆ ਰਹੇ ਹਨ। ਜੀ ਹਾਂ ਉਹ ਬੇਅਰ ਗ੍ਰਿਲਸ ਦੇ ਸ਼ੋਅ ‘ਮੈਨ ਵਰਸਿਜ਼ ਵਾਈਲਡ’ ਚ ਖਤਰਨਾਕ ਸਟੰਟ ਕਰਦੇ ਹੋਏ ਨਜ਼ਰ ਆ ਰਹੇ ਹਨ। ‘Ranveer Vs Wild With Bear Grylls’ ਸ਼ੋਅ ਨੂੰ ਨੈਟਫਲਿੱਕਸ ਉੱਤੇ ਰਿਲੀਜ਼ ਕੀਤਾ ਗਿਆ ਹੈ।












