November 11, 2026, 9:29 pm
----------- Advertisement -----------
HomeNewsEntertainmentਰਣਵੀਰ ਸਿੰਘ ਦੀ ਫਿਲਮ 83 ਨੇ ਕੀਤਾ ਕਮਾਲ ,ਪਹਿਲੇ ਦਿਨ ਕਮਾਏ ਇੰਨੇ...

ਰਣਵੀਰ ਸਿੰਘ ਦੀ ਫਿਲਮ 83 ਨੇ ਕੀਤਾ ਕਮਾਲ ,ਪਹਿਲੇ ਦਿਨ ਕਮਾਏ ਇੰਨੇ ਕਰੋੜ

Published on

----------- Advertisement -----------

ਅਦਾਕਾਰ ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੀ ਫਿਲਮ ’83’ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਫਿਲਮ ਨੂੰ ਦਰਸ਼ਕਾਂ ਅਤੇ ਆਲੋਚਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ 1983 ਵਰਲਡ ਕੱਪ ਦੇ ਇਤਿਹਾਸਕ ਪਲ ’ਤੇ ਬਣੀ ਹੈ। ਇਸ ਦੇ ਮੁੱਖ ਅਦਾਕਾਰ ਰਣਵੀਰ ਸਿੰਘ ਹਨ। ਰਣਵੀਰ ਸਿੰਘ ਨੇ ਫ਼ਿਲਮ ’ਚ ਕਪਿਲ ਦੇਵ ਦੀ ਭੂਮਿਕਾ ਨਿਭਾਈ ਹੈ।‘83’ ਫ਼ਿਲਮ ’ਚ ਰਣਵੀਰ ਬਿਲਕੁਲ ਕਪਿਲ ਦੇਵ ਵਾਂਗ ਨਜ਼ਰ ਆ ਰਹੇ ਹਨ। ਇਸ ਲਈ ਉਨ੍ਹਾਂ ਦੇ ਮੇਕਅੱਪ ਆਰਟਿਸਟ ਦੀ ਕਾਫੀ ਤਾਰੀਫ਼ ਵੀ ਹੋ ਰਹੀ ਹੈ।

ਰਿਲੀਜ਼ ਤੋਂ ਪਹਿਲਾਂ ਹੀ ‘83’ ਨੂੰ ਲੈ ਕੇ ਲੋਕਾਂ ਵਿਚਾਲੇ ਉਤਸ਼ਾਹ ਬਣਿਆ ਹੋਇਆ ਸੀ। ਲੱਗਦਾ ਸੀ ਕਿ ਇਹ ਫ਼ਿਲਮ ਹਿੱਟ ਹੋਣ ਵਾਲੀ ਹੈ, ਹੋਇਆ ਵੀ ਇੰਝ ਹੀ। ਦਰਸ਼ਕਾਂ ਨੂੰ ਰਣਵੀਰ ਸਿੰਘ ਦੀ ਫ਼ਿਲਮ ਕਾਫੀ ਪਸੰਦ ਆ ਰਹੀ ਹੈ। ਇਹੀ ਕਾਰਨ ਹੈ ਕਿ ਪਹਿਲੇ ਹੀ ਦਿਨ ਫ਼ਿਲਮ ਨੇ ਬਾਕਸ ਆਫਿਸ ’ਤੇ ਚੰਗਾ ਪ੍ਰਦਰਸ਼ਨ ਕੀਤਾ ਹੈ।ਬਾਕਸ ਆਫਿਸ ਇੰਡੀਆ ਦੀ ਰਿਪੋਰਟ ਮੁਤਾਬਕ ਫਿਲਮ ਨੇ ਪਹਿਲੇ ਦਿਨ 15 ਕਰੋੜ ਦਾ ਬਿਜ਼ਨੈੱਸ ਕਰ ਲਿਆ ਹੈ।ਕਮਾਈ ਦੇ ਮਾਮਲੇ ’ਚ ਰਣਵੀਰ ਸਿੰਘ ਦੀ ਫ਼ਿਲਮ ਅਕਸ਼ੇ ਕੁਮਾਰ ਦੀ ‘ਸੂਰਿਆਵੰਸ਼ੀ’ ਤੇ ਅੱਲੂ ਅਰਜੁਨ ਦੀ ਫ਼ਿਲਮ ‘ਪੁਸ਼ਪਾ’ ਤੋਂ ਕਾਫੀ ਪਿੱਛੇ ਰਹਿ ਗਈ। ‘ਸੂਰਿਆਵੰਸ਼ੀ’ ਨੇ ਪਹਿਲੇ ਦਿਨ 26.29 ਕਰੋੜ ਦਾ ਕਾਰੋਬਾਰ ਕੀਤਾ ਸੀ, ਉਥੇ ‘ਪੁਸ਼ਪਾ’ ਨੇ ਪਹਿਲੇ ਦਿਨ 50 ਕਰੋੜ ਰੁਪਏ ਦੀ ਕਮਾਈ ਕੀਤੀ ਸੀ।

ਵੀਕੈਂਡ ’ਤੇ ਫ਼ਿਲਮ ਦਾ ਕਾਰੋਬਾਰ ਵਧਣ ਦੀ ਉਮੀਦ ਹੈ। ਫ਼ਿਲਮ ਨੂੰ ਸਮੀਖਿਅਕਾਂ ਤੇ ਦਰਸ਼ਕਾਂ ਦੋਵਾਂ ਦੇ ਚੰਗੇ ਰੀਵਿਊਜ਼ ਮਿਲ ਰਹੇ ਹਨ। ਹਰ ਕੋਈ ਫ਼ਿਲਮ ਦੀ ਕਹਾਣੀ ਤੇ ਸਿਤਾਰਿਆਂ ਦੀ ਅਦਾਕਾਰੀ ਦੀ ਤਾਰੀਫ਼ ਕਰ ਰਿਹਾ ਹੈ। ਫਿਲਮ ‘ਚ ਰਣਵੀਰ ਦੇ ਕੰਮ ਨੂੰ ਦੇਖਦੇ ਹੋਏ ਆਲੀਆ ਭੱਟ, ਜਾਹਨਵੀ ਕਪੂਰ, ਕਰਨ ਜੌਹਰ ਵਰਗੇ ਕਈ ਮਸ਼ਹੂਰ ਹਸਤੀਆਂ ਨੇ ਕਪਿਲ ਦੇਵ ਦੇ ਕਿਰਦਾਰ ਨੂੰ ਚੰਗੀ ਤਰ੍ਹਾਂ ਨਿਭਾਉਣ ਲਈ ਰਣਵੀਰ ਦੀ ਤਾਰੀਫ ਕੀਤੀ ਹੈ। ਹਰ ਕਿਸੇ ਦਾ ਕਹਿਣਾ ਇਹੀ ਸੀ ਕਿ ਇਹ ਰਣਵੀਰ ਦਾ ਆਪਣੇ ਕਰੀਅਰ ਵਿੱਚ ਹੁਣ ਤੱਕ ਦਾ ਸਭ ਤੋਂ ਵਧੀਆ ਕੰਮ ਅਤੇ ਅਦਾਕਾਰੀ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...