ਸੰਜੇ ਲੀਲਾ ਭੰਸਾਲੀ ਇਨ੍ਹੀਂ ਦਿਨੀਂ ਕਈ ਫਿਲਮਾਂ ‘ਤੇ ਕੰਮ ਕਰ ਰਹੇ ਹਨ। ਖਬਰ ਹੈ ਕਿ ਉਨ੍ਹਾਂ ਦੇ ਆਉਣ ਵਾਲੇ ਪ੍ਰੋਜੈਕਟ ‘ਚ ਰਣਵੀਰ ਸਿੰਘ ਨਜ਼ਰ ਆਉਣਗੇ। ਦੱਸ ਦੇਈਏ ਕਿ ਸੰਜੇ ਲੀਲਾ ਭੰਸਾਲੀ ਅਤੇ ਰਣਵੀਰ 6 ਸਾਲ ਬਾਅਦ ਇਕੱਠੇ ਕੰਮ ਕਰਨ ਜਾ ਰਹੇ ਹਨ।

ਉਨ੍ਹਾਂ ਨੇ ਆਖਰੀ ਵਾਰ ਫਿਲਮ ‘ਪਦਮਾਵਤ’ ‘ਚ ਇਕੱਠੇ ਕੰਮ ਕੀਤਾ ਸੀ। ਆਉਣ ਵਾਲੀ ਫਿਲਮ ਦਾ ਐਲਾਨ ਮਈ 2024 ਵਿੱਚ ਕੀਤਾ ਜਾਵੇਗਾ। ਫਿਲਹਾਲ ਦੋਵੇਂ ਫਿਲਮ ਦੀ ਸਕ੍ਰਿਪਟ ‘ਤੇ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਰਣਵੀਰ ਅਤੇ ਭੰਸਾਲੀ ਫਿਲਮ ‘ਬੈਜੂ ਬਾਵਰਾ’ ‘ਚ ਇਕੱਠੇ ਕੰਮ ਕਰਨ ਵਾਲੇ ਸਨ। ਪਰ ਕੁਝ ਕਾਰਨਾਂ ਕਰਕੇ ਇਸ ਫਿਲਮ ਨੂੰ ਟਾਲ ਦਿੱਤਾ ਗਿਆ ਹੈ।
ਦੱਸ ਦਈਏ ਕੀ ਸੰਜੇ ਲੀਲਾ ਭੰਸਾਲੀ ਅਤੇ ਰਣਵੀਰ ਸਿੰਘ ਦੀਆਂ ਹੁਣ ਤੱਕ ਇਕੱਠੀਆਂ ਕੀਤੀਆਂ ਸਾਰੀਆਂ ਫਿਲਮਾਂ ਹਿੱਟ ਰਹੀਆਂ ਹਨ। ਉਹ ਰਾਮਲੀਲਾ, ਬਾਜੀਰਾਓ ਮਸਤਾਨੀ ਅਤੇ ਪਦਮਾਵਤ ਵਰਗੀਆਂ ਬਲਾਕਬਸਟਰ ਫਿਲਮਾਂ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਰਣਵੀਰ ਆਖਰੀ ਵਾਰ ਫਿਲਮ ‘ਰਾਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਨਜ਼ਰ ਆਏ ਸਨ।












