October 16, 2026, 8:14 am
----------- Advertisement -----------
HomeNewsEntertainmentSanak ਗੀਤ ਦੇ ਵਿਵਾਦ 'ਤੇ ਬਾਦਸ਼ਾਹ ਨੇ ਮੰਗੀ ਮੁਆਫੀ,ਕਿਹਾ- ਜਲਦ ਰਿਲੀਜ਼ ਹੋਵੇਗਾ...

Sanak ਗੀਤ ਦੇ ਵਿਵਾਦ ‘ਤੇ ਬਾਦਸ਼ਾਹ ਨੇ ਮੰਗੀ ਮੁਆਫੀ,ਕਿਹਾ- ਜਲਦ ਰਿਲੀਜ਼ ਹੋਵੇਗਾ ਨਵਾਂ ਵਰਜ਼ਨ

Published on

----------- Advertisement -----------

ਰੈਪਰ ਬਾਦਸ਼ਾਹ ਨੇ ਆਪਣੇ ਹਾਲ ਹੀ ‘ਚ ਰਿਲੀਜ਼ ਹੋਏ ਗੀਤ ‘ਸਨਕ’ ਦੇ ਬੋਲ ਨੂੰ ਲੈ ਕੇ ਹੋਏ ਵੱਡੇ ਵਿਵਾਦ ਤੋਂ ਬਾਅਦ ਲੋਕਾਂ ਤੋਂ ਮੁਆਫੀ ਮੰਗ ਲਈ ਹੈ। ਐਤਵਾਰ ਦੇਰ ਰਾਤ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਦੇ ਹੋਏ ਬਾਦਸ਼ਾਹ ਨੇ ਕਿਹਾ ਕਿ ਸਨਕ ਗੀਤ ਦੇ ਬੋਲ ਬਦਲ ਦਿੱਤੇ ਗਏ ਹਨ ਅਤੇ ਜਲਦ ਹੀ ਗੀਤ ਦੇ ਪੁਰਾਣੇ ਵਰਜ਼ਨ ਨੂੰ ਸਾਰੇ ਪਲੇਟਫਾਰਮਾਂ ਤੋਂ ਹਟਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਮਕਸਦ ਕਦੇ ਵੀ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।
ਬਾਦਸ਼ਾਹ ਨੇ ਆਪਣੇ ਨੋਟ ‘ਚ ਲਿਖਿਆ- ‘ਮੇਰੀ ਜਾਣਕਾਰੀ ‘ਚ ਆਇਆ ਹੈ ਕਿ ਮੇਰੇ ਹਾਲ ਹੀ ‘ਚ ਰਿਲੀਜ਼ ਹੋਏ ਗੀਤ ‘ਸਨਕ’ ਨਾਲ ਕੁਝ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮੈਂ ਕਦੇ ਵੀ ਗਲਤੀ ਨਾਲ ਜਾਂ ਜਾਣਬੁੱਝ ਕੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹਾਂਗਾ। ਮੈਂ ਆਪਣੀ ਕਲਾਤਮਕ ਰਚਨਾ ਬੜੇ ਚਾਅ ਨਾਲ ਆਪ ਸਭ ਦੇ ਸਾਹਮਣੇ ਰੱਖਣ ਦੀ ਕੋਸ਼ਿਸ਼ ਕਰਦਾ ਹਾਂ। ਤਾਜ਼ਾ ਘਟਨਾ ਤੋਂ ਬਾਅਦ, ਮੈਂ ਸਖਤ ਕਦਮ ਚੁੱਕਦੇ ਹੋਏ ਆਪਣੇ ਗੀਤ ਦੇ ਕੁਝ ਸ਼ਬਦ ਬਦਲ ਦਿੱਤੇ ਹਨ ਅਤੇ ਪੁਰਾਣੇ ਗੀਤ ਨੂੰ ਨਵੇਂ ਗੀਤ ਨਾਲ ਸਾਰੇ ਡਿਜੀਟਲ ਪਲੇਟਫਾਰਮਾਂ ‘ਤੇ ਰਿਪਲੇਸ ਕਰ ਦਿੱਤਾ ਹੈ ਤਾਂ ਜੋ ਇਸ ਗੀਤ ਨਾਲ ਕਿਸੇ ਹੋਰ ਨੂੰ ਠੇਸ ਨਾ ਪਹੁੰਚੇ।
ਬਾਦਸ਼ਾਹ ਨੇ ਅੱਗੇ ਲਿਖਿਆ- ‘ਰਿਪਲੇਸਮੈਂਟ ‘ਚ ਕੁਝ ਸਮਾਂ ਲੱਗੇਗਾ, ਜਿਸ ਤੋਂ ਬਾਅਦ ਨਵਾਂ ਵਰਜ਼ਨ ਰਿਲੀਜ਼ ਕੀਤਾ ਜਾਵੇਗਾ। ਮੈਂ ਸਾਰਿਆਂ ਨੂੰ ਉਸ ਸਮੇਂ ਤੱਕ ਥੋੜਾ ਸਬਰ ਰੱਖਣ ਦੀ ਬੇਨਤੀ ਕਰਦਾ ਹਾਂ। ਮੈਂ ਉਨ੍ਹਾਂ ਸਾਰਿਆਂ ਤੋਂ ਮੁਆਫੀ ਮੰਗਦਾ ਹਾਂ ਜਿਨ੍ਹਾਂ ਨੂੰ ਮੈਂ ਅਣਜਾਣੇ ਵਿੱਚ ਦੁਖੀ ਕੀਤਾ ਹੈ। ਮੇਰੇ ਪ੍ਰਸ਼ੰਸਕ ਮੇਰੇ ਲਈ ਸਭ ਤੋਂ ਵੱਡਾ ਸਮਰਥਨ ਹਨ ਅਤੇ ਇਸ ਲਈ ਮੈਂ ਉਨ੍ਹਾਂ ਨੂੰ ਸਭ ਤੋਂ ਵੱਧ ਮਹੱਤਵ ਦਿੰਦਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...