August 25, 2026, 10:35 am
----------- Advertisement -----------
HomeNewsEntertainmentਜਨਮਦਿਨ ਮੌਕੇ ਜਾਣੋ ਰਸ਼ਮੀ ਦੇਸਾਈ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ...

ਜਨਮਦਿਨ ਮੌਕੇ ਜਾਣੋ ਰਸ਼ਮੀ ਦੇਸਾਈ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ ਬਾਰੇ

Published on

----------- Advertisement -----------

ਅੱਜ ਮਸ਼ਹੂਰ ਟੀਵੀ ਅਦਾਕਾਰਾ ਰਸ਼ਮੀ ਦੇਸਾਈ ਦਾ ਜਨਮਦਿਨ ਹੈ। 2006 ਵਿੱਚ ਅਦਾਕਾਰੀ ਦੀ ਦੁਨੀਆ ਵਿੱਚ ਪ੍ਰਵੇਸ਼ ਕਰਨ ਵਾਲੀ ਰਸ਼ਮੀ ਦੇਸਾਈ ਨੇ ਆਰਥਿਕ ਤੰਗੀ ਕਾਰਨ 16 ਸਾਲ ਦੀ ਉਮਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਇਕ ਇੰਟਰਵਿਊ ਦੌਰਾਨ ਰਸ਼ਮੀ ਦੇਸਾਈ ਨੇ ਆਪਣਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ‘ਮੇਰੀ ਮਾਂ ਸਿੰਗਲ ਪੇਰੈਂਟ ਸੀ। ਕੋਈ ਸਮਾਂ ਸੀ ਜਦੋਂ ਸਾਡੇ ਕੋਲ ਦੋ ਵਕਤ ਦੀ ਰੋਟੀ ਲਈ ਵੀ ਪੈਸੇ ਨਹੀਂ ਸਨ।

ਇਕੱਲੀ ਮਾਂ ਸਾਡਾ ਪੇਟ ਭਰਨ ਲਈ ਦਿਨ-ਰਾਤ ਮਿਹਨਤ ਕਰਦੀ ਸੀ। ਇਸ ਲਈ ਮੈਂ 16 ਸਾਲ ਦੀ ਉਮਰ ਵਿੱਚ ਕਮਾਈ ਕਰਨੀ ਸ਼ੁਰੂ ਕਰ ਦਿੱਤੀ। ਟੀਵੀ, ਹਿੰਦੀ ਅਤੇ ਭੋਜਪੁਰੀ ਫਿਲਮਾਂ ਤੋਂ ਇਲਾਵਾ ਵੈੱਬ ਸੀਰੀਜ਼ ‘ਚ ਕੰਮ ਕਰ ਚੁੱਕੀ ਰਸ਼ਮੀ ਦੇਸਾਈ ਨੂੰ ਆਪਣੀ ਅਸਲੀ ਪਛਾਣ 2008 ‘ਚ ਆਏ ਹਿੰਦੀ ਸੀਰੀਅਲ ‘ਉਤਰਨ’ ਤੋਂ ਮਿਲੀ। ਰਸ਼ਮੀ ਨੇ ਇਸ ਸੀਰੀਅਲ ‘ਚ ਤਾਪਸੀ ਦਾ ਕਿਰਦਾਰ ਨਿਭਾਇਆ ਸੀ। ਇਸ ਤੋਂ ਬਾਅਦ ਉਹ ਸਿਧਾਰਥ ਸ਼ੁਕਲਾ ਨਾਲ ਸੀਰੀਅਲ ‘ਦਿਲ ਸੇ ਦਿਲ ਤਕ’ ‘ਚ ਨਜ਼ਰ ਆਈ। ਆਪਣੀ ਅਦਾਕਾਰੀ ਦੇ ਦਮ ‘ਤੇ ਸਾਰਿਆਂ ਦੇ ਦਿਲਾਂ ‘ਤੇ ਰਾਜ ਕਰਨ ਵਾਲੀ ਰਸ਼ਮੀ ਦੇਸਾਈ ਦਾ ਨਾਂ ਜਲਦ ਹੀ ਟੀਵੀ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਅਦਾਕਾਰਾ ਦੀ ਸੂਚੀ ‘ਚ ਸ਼ਾਮਲ ਹੋ ਗਿਆ ਹੈ।

ਉਹ ਬਿੱਗ ਬੌਸ 13 ਅਤੇ ਬਿੱਗ ਬੌਸ 15 ਦਾ ਵੀ ਹਿੱਸਾ ਸੀ। ਇਸ ਤੋਂ ਇਲਾਵਾ ਉਸ ਨੇ ‘ਖਤਰੋਂ ਕੇ ਖਿਲਾੜੀ 6’ ‘ਚ ਵੀ ਹਿੱਸਾ ਲਿਆ ਸੀ। 19 ਸਾਲ ਦੇ ਆਪਣੇ ਐਕਟਿੰਗ ਕਰੀਅਰ ‘ਚ ਰਸ਼ਮੀ ਨੇ ਨਾ ਸਿਰਫ ਕਈ ਸੁਪਰਹਿੱਟ ਸ਼ੋਅਜ਼ ‘ਚ ਕੰਮ ਕੀਤਾ ਹੈ ਸਗੋਂ ਉਸ ਨੇ ‘ਨੱਚ ਬਲੀਏ’, ‘ਖਤਰੋਂ ਕੇ ਖਿਲਾੜੀ’, ‘ਬਿੱਗ ਬੌਸ’ ਵਰਗੇ ਕਈ ਰਿਐਲਿਟੀ ਸ਼ੋਅਜ਼ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਹਾਲਾਂਕਿ ਉਸ ਨੂੰ ਪਛਾਣ ਕਲਰਸ ਟੀਵੀ ਦੇ ਸੀਰੀਅਲ ‘ਉਤਰਨ’ ‘ਚ ‘ਤਪਸਿਆ’ ਦੇ ਕਿਰਦਾਰ ਤੋਂ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...