September 6, 2026, 9:49 am
----------- Advertisement -----------
HomeNewsEntertainmentਰਵੀਨਾ ਟੰਡਨ ਅਤੇ ਆਰਆਰਆਰ ਸੰਗੀਤਕਾਰ ਐਮਐਮ ਕੀਰਵਾਨੀ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ

ਰਵੀਨਾ ਟੰਡਨ ਅਤੇ ਆਰਆਰਆਰ ਸੰਗੀਤਕਾਰ ਐਮਐਮ ਕੀਰਵਾਨੀ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਹ ਐਵਾਰਡ ਸਮਾਰੋਹ ਬੁੱਧਵਾਰ ਨੂੰ ਦਿੱਲੀ ਦੇ ਰਾਸ਼ਟਰਪਤੀ ਭਵਨ ‘ਚ ਹੋਇਆ, ਜਿਸ ‘ਚ ਰਵੀਨਾ ਟੰਡਨ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਨਿਊਜ਼ ਏਜੰਸੀ ਏਐਨਆਈ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਭਿਨੇਤਰੀ ਰਵੀਨਾ ਟੰਡਨ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕਰਦੇ ਨਜ਼ਰ ਆ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਰਵੀਨਾ ਟੰਡਨ ਸਾੜ੍ਹੀ ਪਾ ਕੇ ਰਵਾਇਤੀ ਲੁੱਕ ‘ਚ ਪਹੁੰਚੀ ਹੈ। ਇਹ ਪੁਰਸਕਾਰ ਅਭਿਨੇਤਰੀ ਨੂੰ ਭਾਰਤੀ ਸਿਨੇਮਾ ਵਿੱਚ ਯੋਗਦਾਨ ਅਤੇ ਉਸ ਦੇ ਚੈਰੀਟੇਬਲ ਕੰਮਾਂ ਲਈ ਦਿੱਤਾ ਗਿਆ ਹੈ।

ਰਵੀਨਾ ਟੰਡਨ ਪਿਛਲੇ ਤਿੰਨ ਦਹਾਕਿਆਂ ਤੋਂ ਫਿਲਮ ਇੰਡਸਟਰੀ ਵਿੱਚ ਸਰਗਰਮ ਹੈ ਅਤੇ ਹੁਣ ਤੱਕ 100 ਤੋਂ ਵੱਧ ਫਿਲਮਾਂ ਵਿੱਚ ਕੰਮ ਕਰ ਚੁੱਕੀ ਹੈ। ਰਵੀਨਾ ‘ਮੋਹਰਾ’, ‘ਦਿਲਵਾਲੇ’, ‘ਅੰਦਾਜ਼ ਅਪਨਾ ਅਪਨਾ’ ਵਰਗੀਆਂ ਫਿਲਮਾਂ ਬਾਕਸ ਆਫਿਸ ‘ਤੇ ਸੁਪਰਹਿੱਟ ਸਾਬਤ ਹੋਈਆਂ। ਆਲੋਚਕਾਂ ਨੇ ‘ਸੱਤਾ’ ਅਤੇ ‘ਦਾਮਨ’ ਵਰਗੀਆਂ ਉਸ ਦੀਆਂ ਫਿਲਮਾਂ ਨੂੰ ਪਸੰਦ ਕੀਤਾ। ਵਰਕ ਫਰੰਟ ਦੀ ਗੱਲ ਕਰੀਏ ਤਾਂ ਰਵੀਨਾ ਟੰਡਨ ਨੇ ਸਾਲ 2021 ਵਿੱਚ ਵੈੱਬ ਸੀਰੀਜ਼ ਅਰਣਯਕ ਨਾਲ ਡੈਬਿਊ ਕੀਤਾ ਹੈ। ਇਸ ਤੋਂ ਇਲਾਵਾ ਉਹ ਯਸ਼ ਦੀ ਫਿਲਮ KGF ਚੈਪਟਰ 2 ‘ਚ ਨਜ਼ਰ ਆ ਚੁੱਕੀ ਹੈ। ਹੁਣ ਰਵੀਨਾ ਟੰਡਨ ਜਲਦ ਹੀ ‘ਘੜਚੜੀ’ ‘ਚ ਨਜ਼ਰ ਆਵੇਗੀ, ਜੋ ਕਿ ਰੋਮਾਂਟਿਕ-ਕਾਮੇਡੀ ਫਿਲਮ ਹੈ। ਇਸ ‘ਚ ਉਹ ਸੰਜੇ ਦੱਤ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...