August 25, 2026, 11:18 pm
----------- Advertisement -----------
HomeNewsEntertainmentਪੰਜ ਤੱਤਾਂ 'ਚ ਵਿਲੀਨ ਹੋਏ ਰਵੀ ਟੰਡਨ,ਬੇਟੀ ਰਵੀਨਾ ਟੰਡਨ ਨੇ ਨਮ ਅੱਖਾਂ...

ਪੰਜ ਤੱਤਾਂ ‘ਚ ਵਿਲੀਨ ਹੋਏ ਰਵੀ ਟੰਡਨ,ਬੇਟੀ ਰਵੀਨਾ ਟੰਡਨ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Published on

----------- Advertisement -----------

ਅਦਾਕਾਰਾ ਰਵੀਨਾ ਟੰਡਨ ਦੇ ਪਿਤਾ ਅਤੇ ਮਸ਼ਹੂਰ ਨਿਰਦੇਸ਼ਕ ਰਵੀ ਟੰਡਨ ਦਾ ਸ਼ੁੱਕਰਵਾਰ ਸਵੇਰੇ 86 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਖੁਦ ਰਵੀਨਾ ਟੰਡਨ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਸੀ। ਪਿਤਾ ਦੀ ਮੌਤ ਦੀ ਖਬਰ ਦਿੰਦੇ ਹੋਏ ਰਵੀਨਾ ਟੰਡਨ ਨੇ ਲਿਖਿਆ, ‘ਤੁਸੀਂ ਹਮੇਸ਼ਾ ਮੇਰੇ ਨਾਲ ਚੱਲੋਗੇ, ਮੈਂ ਹਮੇਸ਼ਾ ਤੁਹਾਡੇ ਨਾਲ ਰਹਾਂਗੀ। ਤੁਸੀਂ ਹਮੇਸ਼ਾ ਮੇਰੇ ਨਾਲ ਰਹੋਗੇ। ਦੱਸ ਦਈਏ ਕਿ ਰਵੀਨਾ ਟੰਡਨ ਨੇ ਆਪਣੇ ਪਿਤਾ ਦੇ ਅੰਤਿਮ ਸਸਕਾਰ ਦੀਆਂ ਰਸਮਾਂ ਨੂੰ ਪੂਰਾ ਕੀਤਾ।

ਅਭਿਨੇਤਰੀ ਆਪਣੇ ਪਿਤਾ ਦੀ ਦੇਹ ਦੇ ਸਾਹਮਣੇ ਅੱਗ ਦਾ ਭਾਂਡਾ ਲੈ ਕੇ ਜਾਂਦੀ ਨਜ਼ਰ ਆ ਰਹੀ ਹੈ।ਇਸ ਦੇ ਨਾਲ ਹੀ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਅਦਾਕਾਰਾ ਆਪਣੇ ਪਿਤਾ ਦੇ ਅੰਤਿਮ ਸਸਕਾਰ ਦੀ ਰਸਮਾਂ ਨੂੰ ਪੂਰਾ ਕਰਦੀ ਨਜ਼ਰ ਆ ਰਹੀ ਹੈ। ਆਪਣੇ ਪਿਤਾ ਦੀ ਮੌਤ ਤੋਂ ਬਾਅਦ ਮੁਸ਼ਕਲ ਦੌਰ ਵਿੱਚੋਂ ਲੰਘ ਰਹੀ ਅਦਾਕਾਰਾ ਨੇ ਆਪਣੇ ਆਪ ਨੂੰ ਸੰਭਾਲਿਆ ਅਤੇ ਆਪਣੇ ਪਿਤਾ ਦਾ ਅੰਤਿਮ ਸਸਕਾਰ ਕੀਤਾ।

ਰਵੀਨਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਸ਼ੇਅਰ ਕੀਤੀਆਂ ਜਾ ਰਹੀਆਂ ਹਨ। ਅੰਤਿਮ ਸਸਕਾਰ ਦੌਰਾਨ ਰਵੀਨਾ ਦੇ ਨਾਲ ਉਨ੍ਹਾਂ ਦੇ ਪਤੀ ਅਨਿਲ ਥਡਾਨੀ ਅਤੇ ਭਰਾ ਰਾਜੀਵ ਟੰਡਨ ਵੀ ਮੌਜੂਦ ਸਨ। ਰਵੀਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕ ਉਸ ਦੀ ਕਾਫੀ ਤਾਰੀਫ ਕਰ ਰਹੇ ਹਨ। ਇਸ ਦੇ ਨਾਲ ਹੀ ਅਦਾਕਾਰਾ ਰੂੜੀਵਾਦੀ ਸੋਚ ਨੂੰ ਤੋੜਦੇ ਹੋਏ ਸਮਾਜ ਨੂੰ ਸੰਦੇਸ਼ ਦਿੰਦੀ ਨਜ਼ਰ ਆਈ। ਰਵੀਨਾ ਦੇ ਇਸ ਕਦਮ ਨੇ ਲੋਕਾਂ ਦਾ ਦਿਲ ਜਿੱਤ ਲਿਆ ਹੈ। ਇਸ ਦੇ ਨਾਲ ਹੀ ਰਵੀਨਾ ਦੇ ਭਰਾ ਰਾਜੀਵ ਨੇ ਵੀ ਉਸ ਵੱਲੋਂ ਪਿਤਾ ਦਾ ਅੰਤਿਮ ਸਸਕਾਰ ਕਰਨ ਲਈ ਹਾਮੀ ਭਰੀ ਅਤੇ ਉਹ ਰਵੀਨਾ ਦੇ ਦੁੱਖ ਦੀ ਘੜੀ ‘ਚ ਉਨ੍ਹਾਂ ਦੇ ਨਾਲ ਖੜ੍ਹੇ ਨਜ਼ਰ ਆਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...