August 25, 2026, 11:19 pm
----------- Advertisement -----------
HomeNewsEntertainmentਰਵੀਨਾ ਟੰਡਨ ਨੇ ਪਿਤਾ ਦੀ ਤੇਰ੍ਹਵੀਂ 'ਤੇ ਪੀਐਮ ਮੋਦੀ ਦੁਆਰਾ ਲਿਖੇ ਗਏ...

ਰਵੀਨਾ ਟੰਡਨ ਨੇ ਪਿਤਾ ਦੀ ਤੇਰ੍ਹਵੀਂ ‘ਤੇ ਪੀਐਮ ਮੋਦੀ ਦੁਆਰਾ ਲਿਖੇ ਗਏ ਖ਼ਾਸ ਟਵੀਟ ਲਈ ਕਿਹਾ ਧੰਨਵਾਦ

Published on

----------- Advertisement -----------

ਫਿਲਮ ਨਿਰਦੇਸ਼ਕ/ਨਿਰਮਾਤਾ ਅਤੇ ਅਦਾਕਾਰਾ ਰਵੀਨਾ ਟੰਡਨ ਦੇ ਪਿਤਾ ਰਵੀ ਟੰਡਨ ਦਾ ਦੇਹਾਂਤ ਹੋ ਗਿਆ ਹੈ। ਆਪਣੇ ਪਿਤਾ ਦੀ ਮੌਤ ਤੋਂ ਬਾਅਦ ਰਵੀਨਾ ਨੇ ਸੋਸ਼ਲ ਮੀਡੀਆ ‘ਤੇ ਕਈ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਸਨ, ਜਿਨ੍ਹਾਂ ਰਾਹੀਂ ਅਦਾਕਾਰਾ ਨੇ ਆਪਣੇ ਪਿਤਾ ਨੂੰ ਯਾਦ ਕੀਤਾ। ਇਸ ਦੇ ਨਾਲ ਹੀ ਅੱਜ ਯਾਨੀ ਵੀਰਵਾਰ ਨੂੰ ਰਵੀਨਾ ਨੇ ਆਪਣੇ ਪਿਤਾ ਦੀ ਤੇਰ੍ਹਵੀਂ ‘ਤੇ ਇੱਕ ਟਵੀਟ ਕੀਤਾ ਹੈ। ਇਸ ਵਿੱਚ ਰਵੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਸ ਦੇ ਪਿਤਾ ਲਈ ਲਿਖੇ ਖ਼ਾਲ ਟਵੀਟ ਬਾਰੇ ਦੱਸਿਆ ਹੈ। ਇਹ ਨੋਟ ਪੀਐਮ ਮੋਦੀ ਨੇ ਰਵੀ ਟੰਡਨ ਦੀ ਮੌਤ ‘ਤੇ ਰਵੀਨਾ ਨੂੰ ਭੇਜਿਆ ਸੀ।

ਇਸ ਨੋਟ ਵਿੱਚ ਪੀਐਮ ਮੋਦੀ ਨੇ ਰਵੀਨਾ ਟੰਡਨ ਅਤੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਦੁੱਖ ਦੇ ਔਖੇ ਸਮੇਂ ‘ਚ ਸਾਥ ਦੇਣ ਲਈ ਰਵੀਨਾ ਨੇ ਪੀਐਮ ਮੋਦੀ ਨੂੰ ਧੰਨਵਾਦ ਕਰਦੇ ਹੋਏ ਟਵੀਟ ਕੀਤਾ ਹੈ। ਇਸ ਟਵੀਟ ਵਿੱਚ ਉਸ ਨੇ ਲਿਖਿਆ, ” ਸਰ ਨਰਿੰਦਰ ਮੋਦੀ ਜੀ, ਤੁਹਾਡੇ ਸ਼ਬਦਾਂ ਲਈ ਧੰਨਵਾਦ, ਤੁਸੀਂ ਸੱਚ ਕਿਹਾ। ਮੇਰੇ ਪਿਤਾ ਵਰਸਟਾਈਲ ਵਰਕ ਦੀ ਵਿਰਾਸਤ ਛੱਡ ਗਏ ਹਨ। ਰਵੀਨਾ ਨੇ ਇੱਕ ਹੋਰ ਟਵੀਟ ਕਰਦੇ ਹੋਏ ਪੀਐਮ ਮੋਦੀ ਵੱਲੋਂ ਲਿਖੇ ਗਏ ਖ਼ਾਸ ਨੋਟ ਦੇ ਨਾਲ ਆਪਣੇ ਪਿਤਾ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਰਵੀਨਾ ਨੇ ਲਿਖਿਆ, ” ਅੱਜ ਪਾਪਾ ਦੀ ਤੇਰ੍ਹਵੀਂ ਹੈ। ਮੈਂ ਉਨ੍ਹਾਂ ਲਈ ਤੁਹਾਡੇ ਪਿਆਰ ਅਤੇ ਸਾਡੇ ਸਮਰਥਨ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਦੀ ਹਾਂ। ਇੱਕ ਕੋਮਲ ਨਿਰਦੇਸ਼ਕ ਉਹ ਸਨ ਅਤੇ ਹਨ। ਅਸਲ ਵਿੱਚ ਪਿਆਰ ਕੀਤਾ ਜਾਂਦਾ ਹੈ।ਦੱਸ ਦਈਏ ਕਿ ਪੀਐਮ ਮੋਦੀ ਨੇ ਨਿਰਦੇਸ਼ਕ ਰਵੀ ਟੰਡਨ ਦੇ ਦੇਹਾਂਤ ‘ਤੇ ਇੱਕ ਖ਼ਾਸ ਨੋਟ ਲਿਖਿਆ। ਰਵੀਨਾ ਟੰਡਨ ਅਤੇ ਉਨ੍ਹਾਂ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ, “ਰਵੀ ਟੰਡਨ ਜੀ ਨੇ ਆਪਣੀ ਰਚਨਾਤਮਕਤਾ ਅਤੇ ਹੁਨਰ ਨਾਲ ਭਾਰਤੀ ਸਿਨੇਮਾ ਨੂੰ ਅਮੀਰ ਕੀਤਾ ਹੈ। ਉਹ ਫਿਲਮ ਨਿਰਮਾਣ ਦੀਆਂ ਬਾਰੀਕੀਆਂ ਨੂੰ ਚੰਗੀ ਤਰ੍ਹਾਂ ਸਮਝਦੇ ਸੀ।

ਬਤੌਰ ਨਿਰਦੇਸ਼ਕ ਉਨ੍ਹਾਂ ਨੇ ਸਿਨੇਮਾ ਜਗਤ ਨੂੰ ਕਈ ਯਾਦਗਾਰ ਫ਼ਿਲਮਾਂ ਦਿੱਤੀਆਂ। ਉਨ੍ਹਾਂ ਦੀ ਮੌਤ ਕਲਾ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਤੁਹਾਡੇ ਪਿਤਾ ਜੀ ਤੁਹਾਡੇ ਜੀਵਨ ਵਿੱਚ ਇੱਕ ਬਹੁਤ ਵੱਡਾ ਸਹਾਰਾ ਅਤੇ ਪ੍ਰੇਰਨਾ ਸਨ।” ਨੋਟ ਵਿੱਚ ਅੱਗੇ ਰਵੀਨਾ ਲਈ ਉਨ੍ਹਾਂ ਨੇ ਲਿਖਿਆ ਹੈ, ‘ਤੁਹਾਡੀ ਸ਼ਖਸੀਅਤ ਅਤੇ ਕਲਾ ਦੇ ਖੇਤਰ ਵਿੱਚ ਤੁਹਾਡੀ ਸਫਲਤਾ ਉਨ੍ਹਾਂ ਦੇ ਮਾਰਗਦਰਸ਼ਨ ਅਤੇ ਕਦਰਾਂ-ਕੀਮਤਾਂ ਦੀ ਝਲਕ ਦਿਖਾਉਂਦੀ ਹੈ।’ ਇਸ ਤੋਂ ਇਲਾਵਾ ਨੋਟ ਵਿੱਚ ਇਹ ਵੀ ਲਿਖਿਆ ਗਿਆ ਸੀ ਕਿ ਅੱਜ ਰਵੀ ਟੰਡਨ ਇਸ ਦੁਨੀਆਂ ਵਿੱਚ ਨਹੀਂ ਹਨ ਪਰ ਉਨ੍ਹਾਂ ਤੋਂ ਪ੍ਰਾਪਤ ਸਿੱਖਿਆ ਅਤੇ ਜੀਵਨ ਦੀਆਂ ਕਦਰਾਂ-ਕੀਮਤਾਂ ਹਮੇਸ਼ਾ ਪਰਿਵਾਰ ਨਾਲ ਹੁੰਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...