October 26, 2026, 3:29 pm
----------- Advertisement -----------
HomeNewsEntertainmentਗਾਇਕ ਰੇਸ਼ਮ ਸਿੰਘ ਅਨਮੋਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਦੇਖੋ ਤਸਵੀਰਾਂ

ਗਾਇਕ ਰੇਸ਼ਮ ਸਿੰਘ ਅਨਮੋਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ,ਦੇਖੋ ਤਸਵੀਰਾਂ

Published on

----------- Advertisement -----------

ਪੰਜਾਬ ਦੇ ਮਸ਼ਹੂਰ ਗਾਇਕ ਰੇਸ਼ਮ ਸਿੰਘ ਅਨਮੋਲ ਅਕਸਰ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ। ਅਕਸਰ ਉਹ ਆਪਣੇ ਫੈਨਜ਼ ਲਈ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਨੇ, ਜੋ ਫੈਨਜ਼ ਵੱਲੋਂ ਕਾਫੀ ਪਸੰਦ ਵੀ ਕੀਤੀਆ ਜਾਂਦੀਆਂ ਹਨ। ਹਾਲ ਹੀ ਵਿੱਚ ਰੇਸ਼ਮ ਸਿੰਘ ਅਨਮੋਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਰੇਸ਼ਮ ਸਿੰਘ ਅਨਮੋਲ ਆਪਣੇ ਕੁਝ ਸਾਥੀਆਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੇ ਹਨ।

ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।ਦੱਸ ਦਈਏ ਕਿ ਰੇਸ਼ਮ ਸਿੰਘ ਅਨਮੋਲ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਨਾਲ ਜੁੜੇ ਹੋਏ ਸਨ।ਉਹ ਖੁਦ ਵੀ ਇੱਕ ਕਿਸਾਨ ਹਨ ਅਤੇ ਅਕਸਰ ਖੇਤੀ ਵਾਹੀ ਦੀਆਂ ਵੀਡੀਓਜ਼ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝਾ ਕਰਦੇ ਰਹਿੰਦੇ ਹਨ । ਉਹ ਲਗਾਤਾਰ ਕਿਸਾਨ ਅੰਦੋਲਨ ‘ਚ ਕਿਸਾਨਾਂ ਦੀ ਸੇਵਾ ਕਰ ਰਹੇ ਸਨ। ਦੱਸ ਦਈਏ ਕਿਸਾਨਾਂ ਨੇ 11 ਦਸੰਬਰ ਨੂੰ ਘਰ ਵਾਪਸੀ ਕੀਤੀ ਸੀ। ਇਸ ਦੌਰਾਨ ਕਿਸਾਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ।

ਕਿਸਾਨਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਜਗ੍ਹਾ ਜਗ੍ਹਾ ‘ਤੇ ਕਿਸਾਨਾਂ ਦੇ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਫਤਿਹ ਮਾਰਚ ਕੱਢਿਆ ਗਿਆ। ਇਸ ਫਤਿਹ ਮਾਰਚ ਤੋਂ ਬਾਅਦ ਕਿਸਾਨ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਣ ਦੇ ਲਈ ਪਹੁੰਚੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...