ਬਾਲੀਵੁੱਡ ਅਦਾਕਾਰਾ ਰਿਚਾ ਚੱਢਾ ਅਤੇ ਅਲੀ ਫਜ਼ਲ ਦੇ ਵਿਆਹ ਦੀਆਂ ਖਬਰਾਂ ਲਗਾਤਾਰ ਸੁਰਖੀਆਂ ‘ਚ ਹਨ। ਰਿਚਾ ਅਤੇ ਅਲੀ ਫੈਜ਼ਲ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ। ਉਸ ਨੇ ਰਿਚਾ ਦੀਆਂ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਹੁਣ ਰਿਚਾ ਚੱਢਾ ਅਤੇ ਅਲੀ ਫੈਜ਼ਲ ਦੇ ਵਿਆਹ ਦੀਆਂ ਰਸਮਾਂ ਦੀਆਂ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਕੁਝ ਸਮਾਂ ਪਹਿਲਾਂ ਖੁਦ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਸਨ। ਉਨ੍ਹਾਂ ਦੇ ਵਿਆਹ ਦੇ ਜਸ਼ਨ ਦੀਆਂ ਇਹ ਸਾਈਡ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਰਿਚਾ ਚੱਢਾ ਅਤੇ ਅਲੀ ਫਜ਼ਲ ਫੁੱਲਾਂ ਨਾਲ ਹਲਦੀ ਦੀ ਰਸਮ ਪੂਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਦੋਵੇਂ ਨੇ ਹੱਥਾਂ ’ਚ ਫੁੱਲ ਫੜ੍ਹ ਹੋਏ ਹਨ। ਰਿਸ਼ਤੇਦਾਰ ਤੇ ਦੋਸਤ ਦੋਵਾਂ ਉੱਤੇ ਫੁੱਲ ਪਾ ਰਹੇ ਹਨ।
ਤਸਵੀਰ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਦੋਵੇਂ ਜਣੇ ਆਪਣੇ ਇਨ੍ਹਾਂ ਖ਼ਾਸ ਪਲਾਂ ਦਾ ਖੂਬ ਆਨੰਦ ਲੈ ਰਹੇ ਹਨ। ਇਸ ਜੋੜੇ ਦੇ ਸੰਗੀਤ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਇਹ ਜੋੜਾ ਆਪਣੇ ਪਰਿਵਾਰ ਨਾਲ ਪੋਜ਼ ਦਿੰਦੇ ਨਜ਼ਰ ਆਏ। ਰਿਚਾ ਚੱਢਾ ਪੀਚ ਰੰਗ ਦੇ ਲਹਿੰਗੇ ’ਚ ਕਾਫੀ ਖੂਬਸੂਰਤ ਲੱਗ ਰਹੀ ਸੀ। ਉੱਥੇ ਹੀ ਅਲੀ ਸਫੇਦ ਸ਼ੇਰਵਾਨੀ ’ਚ ਕਾਫ਼ੀ ਖੂਬਸੂਰਤ ਲੱਗ ਰਿਹਾ ਸੀ। ਰਿਚਾ ਨੇ ਹਾਲ ਹੀ ’ਚ ਆਪਣੇ ਇੰਸਟਾ ਹੈਂਡਲ ’ਤੇ ਆਪਣੇ ਕਾਕਟੇਲ ਲੁੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ’ਚ ਰਿਚਾ ਨੇ ਹੈਵੀ ਵਰਕ ਨਾਲ ਗੋਲਡਨ ਕਲਰ ਦੀ ਸਾੜ੍ਹੀ ਪਾਈ ਹੋਈ ਹੈ। ਦੋਵੇਂ ਇੱਕ ਦੂਜੇ ਨਾਲ ਖੂਬ ਪੋਜ਼ ਦੇ ਰਹੇ ਹਨ। ਖ਼ਬਰਾਂ ਮੁਤਾਬਕ ਇਹ ਜੋੜਾ 6 ਅਕਤੂਬਰ ਨੂੰ ਵਿਆਹ ਦੇ ਬੰਧਨ ’ਚ ਬੱਝ ਜਾਵੇਗਾ। ਅਲੀ ਨੇ 2019 ’ਚ ਰਿਚਾ ਨੂੰ ਪ੍ਰਪੋਜ਼ ਕੀਤਾ ਸੀ। ਦੋਵੇਂ 2020 ’ਚ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਦੀ ਯੋਜਨਾ ਬਣਾ ਰਹੇ ਸਨ, ਪਰ ਕੋਵਿਡ ਮਹਾਂਮਾਰੀ ਦੇ ਕਾਰਨ ਇਸਨੂੰ ਮੁਲਤਵੀ ਕਰਨਾ ਪਿਆ।











