September 6, 2026, 4:37 pm
----------- Advertisement -----------
HomeNewsEntertainmentਰਿਸ਼ਭ ਪੰਤ ਦੇ ਐਕਸੀਡੈਂਟ ਤੋਂ ਬਾਅਦ ਉਰਵਸ਼ੀ ਰੌਤੇਲਾ ਨੇ ਸ਼ੇਅਰ ਕੀਤੀ ਤਸਵੀਰ,...

ਰਿਸ਼ਭ ਪੰਤ ਦੇ ਐਕਸੀਡੈਂਟ ਤੋਂ ਬਾਅਦ ਉਰਵਸ਼ੀ ਰੌਤੇਲਾ ਨੇ ਸ਼ੇਅਰ ਕੀਤੀ ਤਸਵੀਰ, ਤਾਂ ਯੂਜ਼ਰਸ ਨੇ ਕੀਤਾ ਟ੍ਰੋਲ

Published on

----------- Advertisement -----------

ਟੀਮ ਇੰਡੀਆ ਦੇ ਸਟਾਰ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਸ਼ੁੱਕਰਵਾਰ ਸਵੇਰੇ ਇਕ ਵੱਡੇ ਹਾਦਸੇ ‘ਚ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਹਾਦਸੇ ਦੀਆਂ ਤਸਵੀਰਾਂ ਦੇਖ ਕੇ ਕੋਈ ਵੀ ਹੈਰਾਨ ਰਹਿ ਜਾਵੇਗਾ। ਇਸ ਹਾਦਸੇ ‘ਚ ਰਿਸ਼ਭ ਪੰਤ ਨੂੰ ਕਾਫੀ ਸੱਟਾਂ ਲੱਗੀਆਂ ਹਨ। ਪ੍ਰਸ਼ੰਸਕ ਰਿਸ਼ਭ ਪੰਤ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਇਸ ਦੌਰਾਨ ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੇ ਇੱਕ ਫੋਟੋ ਪੋਸਟ ਕੀਤੀ ਹੈ। ਹਾਲ ਹੀ ‘ਚ ਉਰਵਸ਼ੀ ਰੌਤੇਲਾ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੀ ਖੂਬਸੂਰਤ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ‘ਚ ਉਹ ਕਾਫੀ ਕਿਊਟ ਲੱਗ ਰਹੀ ਹੈ। ਇਸ ਤਸਵੀਰ ‘ਚ ਉਰਵਸ਼ੀ ਨੇ ਵਾਈਟ ਕਲਰ ਦੀ ਡਰੈੱਸ ਪਾਈ ਹੋਈ ਹੈ ਅਤੇ ਇਸ ਲੁੱਕ ਨੂੰ ਪੂਰਾ ਕਰਨ ਲਈ ਅਭਿਨੇਤਰੀ ਨੇ ਮੁੰਦਰੀਆਂ, ਮਾਂਗ ਟਿੱਕਾ ਵੀ ਪਾਇਆ ਹੋਇਆ ਹੈ। ਅਭਿਨੇਤਰੀ ਨੇ ਇਸ ਫੋਟੋ ਦੇ ਕੈਪਸ਼ਨ ‘ਤੇ ਲਿਖਿਆ ਹੈ ”ਪ੍ਰਾਰਥਨਾ” ਦੇ ਨਾਲ ਉਰਵਸ਼ੀ ਨੇ ਸਫੇਦ ਰੰਗ ਦਾ ਦਿਲ ਬਣਾਇਆ ਹੈ। ਇਸ ਫੋਟੋ ‘ਤੇ ਫੈਨਜ਼ ਲਗਾਤਾਰ ਕਮੈਂਟਸ ਦੀ ਬਾਰਿਸ਼ ਕਰ ਰਹੇ ਹਨ।

ਇਕ ਯੂਜ਼ਰ ਨੇ ਕਿਹਾ ਕਿ ਆਰਪੀ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਇਹ ਇੰਸਟਾਗ੍ਰਾਮ ‘ਤੇ ਲੱਗੀ ਹੋਈ ਹੈ। ਯੂਜ਼ਰ ਨੇ ਕਿਹਾ- ਭਾਬੀ ਰਿਸ਼ਭ ਭਈਆ ਦਾ ਐਕਸੀਡੈਂਟ ਹੋ ਗਿਆ ਹੈ। ਨਾਲ ਹੀ, ਇਸ ਪੋਸਟ ‘ਤੇ, ਪ੍ਰਸ਼ੰਸਕ ਪੰਤ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ। ਰਿਸ਼ਭ ਪੰਤ ਅਤੇ ਉਰਵਸ਼ੀ ਰੌਤੇਲਾ ਦੇ ਇੱਕ ਵਾਰ ਰਿਲੇਸ਼ਨਸ਼ਿਪ ਵਿੱਚ ਹੋਣ ਦੀਆਂ ਖਬਰਾਂ ਆਈਆਂ ਸਨ, ਪਰ ਉਨ੍ਹਾਂ ਨੇ ਇਸ ਨੂੰ ਕਦੇ ਸਵੀਕਾਰ ਨਹੀਂ ਕੀਤਾ। ਜਾਣਕਾਰੀ ਮੁਤਾਬਕ ਰਿਸ਼ਭ ਪੰਤ ਦਿੱਲੀ ਤੋਂ ਰੁੜਕੀ ਜਾ ਰਹੇ ਸਨ। ਉਸੇ ਸਮੇਂ ਉਸ ਦੀ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਇਸ ਤੋਂ ਬਾਅਦ ਰਿਸ਼ਭ ਪੰਤ ਨੂੰ ਇਲਾਜ ਲਈ ਰੁੜਕੀ ਦੇ ਸਿਵਲ ਹਸਪਤਾਲ ਭੇਜਿਆ ਗਿਆ। ਇਹ ਘਟਨਾ ਅੱਜ ਸਵੇਰੇ ਕਰੀਬ 5.15 ਵਜੇ ਵਾਪਰੀ। ਇਹ ਹਾਦਸਾ NH 58 ‘ਤੇ ਮੰਗਲੌਰ ਕੋਤਵਾਲੀ ਇਲਾਕੇ ‘ਚ ਵਾਪਰਿਆ। ਇਸ ਘਟਨਾ ‘ਚ ਪੰਤ ਬੁਰੀ ਤਰ੍ਹਾਂ ਜ਼ਖਮੀ ਹੈ। ਉਸ ਦੇ ਮੱਥੇ ‘ਤੇ ਸੱਟ ਲੱਗੀ ਹੈ ਅਤੇ ਉਸ ਦੀ ਲੱਤ ਵੀ ਫਰੈਕਚਰ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...