November 19, 2026, 7:42 am
----------- Advertisement -----------
HomeNewsEntertainmentਰਿਤੇਸ਼ ਦੇਸ਼ਮੁਖ ਅਤੇ ਜੇਨੇਲੀਆ ਡਿਸੂਜ਼ਾ ਨੇ ਖਰੀਦੀ ਇਲੈਕਟ੍ਰਿਕ ਕਾਰ,ਕੀਮਤ ਜਾਣ ਉੱਡ ਜਾਣਗੇ...

ਰਿਤੇਸ਼ ਦੇਸ਼ਮੁਖ ਅਤੇ ਜੇਨੇਲੀਆ ਡਿਸੂਜ਼ਾ ਨੇ ਖਰੀਦੀ ਇਲੈਕਟ੍ਰਿਕ ਕਾਰ,ਕੀਮਤ ਜਾਣ ਉੱਡ ਜਾਣਗੇ ਤੁਹਾਡੇ ਹੋਸ਼

Published on

----------- Advertisement -----------

ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਜੋੜੀ ਰਿਤੇਸ਼ ਦੇਸ਼ਮੁਖ ਅਤੇ ਜੇਨੇਲੀਆ ਡਿਸੂਜ਼ਾ ਅਕਸਰ ਆਪਣੀ ਕਿਊਟ ਬੌਂਡਿੰਗ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੇ ਹਨ। ਪ੍ਰਸ਼ੰਸਕ ਵੀ ਉਨ੍ਹਾਂ ਨੂੰ ਇਕੱਠੇ ਦੇਖਣ ਲਈ ਬੇਤਾਬ ਹਨ। ਇਸ ਦੌਰਾਨ ਇੱਕ ਵਾਰ ਫਿਰ ਤੋਂ ਦੋਵੇਂ ਸੁਰਖੀਆਂ ਵਿੱਚ ਹਨ। ਰਿਤੇਸ਼ ਅਤੇ ਜੇਨੇਲੀਆ ਨੇ ਜਰਮਨ ਆਟੋਮੇਕਰ ਦੀ BMW IX ਇਲੈਕਟ੍ਰਿਕ ਕਾਰ ਖਰੀਦੀ ਹੈ। ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ‘ਤੇ ਦੋਵੇਂ ਆਪਣੇ ਪਰਿਵਾਰ ਨਾਲ ਨਵੀਂ ਕਾਰ ‘ਚ ਬੱਪਾ ਦਾ ਆਸ਼ੀਰਵਾਦ ਲੈਣ ਲਈ ਨਿਕਲੇ ਸਨ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਬੁੱਧਵਾਰ ਨੂੰ ‘ਗਣੇਸ਼ ਚਤੁਰਥੀ’ ਦੇ ਮੌਕੇ ‘ਤੇ ਇਹ ਜੋੜੀ ਬੱਪਾ ਦੀ ਭਗਤੀ ਕਰਦੇ ਨਜ਼ਰ ਆਏ। ਰਿਤੇਸ਼ ਆਪਣੇ ਪੂਰੇ ਪਰਿਵਾਰ ਨਾਲ ਅਰਪਿਤਾ ਖਾਨ ਦੇ ਘਰ ਗਣਪਤੀ ਪੂਜਾ ਸਮਾਰੋਹ ‘ਚ ਸ਼ਾਮਲ ਹੋਣ ਲਈ ਨਵੀਂ ਕਾਰ ਲੈ ਕੇ ਨਿਕਲੇ ਸਨ। ਇਸ ਦੌਰਾਨ ਜੇਨੇਲੀਆ ਅਤੇ ਉਨ੍ਹਾਂ ਦੇ ਬੱਚੇ ਵੀ ਇਕੱਠੇ ਨਜ਼ਰ ਆਏ।

ਦੋਵਾਂ ਨੂੰ ਪਾਪਰਾਜ਼ੀ ਨੇ ਉਨ੍ਹਾਂ ਦੇ ਘਰ ਦੇ ਬਾਹਰ ਦੇਖਿਆ, ਜਿਸ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਇਕ ਹੋਰ ਕਲਿੱਪ ਸਾਹਮਣੇ ਆਈ ਹੈ, ਜਿਸ ਵਿਚ ਦੇਸ਼ਮੁਖ ਪਰਿਵਾਰ ਨੂੰ ਨਵੀਂ BMW iX ਇਲੈਕਟ੍ਰਿਕ ਕਾਰ ਅਰਪਿਤਾ ਖਾਨ ਸ਼ਰਮਾ ਦੇ ਘਰ ਦੇ ਬਾਹਰ ਉਤਰਦੇ ਦੇਖਿਆ ਜਾ ਸਕਦਾ ਹੈ। ਰਿਤੇਸ਼ ਅਤੇ ਜੇਨੇਲੀਆ ਦੇ ਦੋ ਬੇਟੇ ਰਿਹਾਨ ਅਤੇ ਰਾਹਿਲ ਹਨ ਅਤੇ ਇਹ ਸਾਰੇ ਵਾਈਟ ਲੁੱਕ ‘ਚ ਅਰਪਿਤਾ ਖਾਨ ਦੇ ਘਰ ਪਹੁੰਚਦੇ ਨਜ਼ਰ ਆਏ। ਰਿਤੇਸ਼ ਦੀ ਕਾਰ ਦੀ ਕੀਮਤ ਦੀ ਗੱਲ ਕਰੀਏ ਤਾਂ ਰਿਤੇਸ਼ ਦੇਸ਼ਮੁਖ ਨੇ ਜਰਮਨ ਆਟੋਮੇਕਰ ਦੀ ਮਾਰੂਨ ਰੰਗ ਦੀ BMW IX ਇਲੈਕਟ੍ਰਿਕ ਕਾਰ ਖਰੀਦੀ ਹੈ, ਜਿਸ ਦੀ ਕੀਮਤ ਭਾਰਤ ਭਰ ਵਿੱਚ 1.16 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਮੁੰਬਈ ‘ਚ ਇਸ ਕਾਰ ਦੀ ਆਨ-ਰੋਡ ਕੀਮਤ ਕਰੀਬ 1.43 ਕਰੋੜ ਰੁਪਏ ਹੈ। ਨਵੀਨਤਮ ਮਾਡਲ iX ਨੂੰ ਹੁਣ ਤੱਕ ਦਾ ਪਹਿਲਾ ਆਲ-ਇਲੈਕਟ੍ਰਿਕ ਵੇਰੀਐਂਟ ਕਿਹਾ ਜਾਂਦਾ ਹੈ। ਜੇਨੇਲੀਆ ਡਿਸੂਜ਼ਾ ਨੇ ਇਸ ਤੋਂ ਪਹਿਲਾਂ 2017 ‘ਚ ਰਿਤੇਸ਼ ਨੂੰ ਉਸਦੇ ਜਨਮਦਿਨ ‘ਤੇ ਟੇਸਲਾ ਮਾਡਲ ਐਕਸ ਗਿਫਟ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...