ਬਾਲੀਵੁੱਡ ਅਤੇ ਮਸ਼ਹੂਰ ਪੰਜਾਬੀ ਗਾਇਕਾ ਨੇਹਾ ਕੱਕੜ ਦੇ ਪਤੀ ਗਾਇਕ ਰੋਹਨਪ੍ਰੀਤ ਸਿੰਘ ਦਾ ਮੋਬਾਈਲ ਫੋਨ ਅਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। ਇਹ ਘਟਨਾ ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚੋਂ ਸਾਹਮਣੇ ਆਈ ਹੈ। ਨੇਹਾ ਕੱਕੜ ਦਾ ਪਤੀ ਗਾਇਕ ਰੋਹਨਪ੍ਰੀਤ ਸਿੰਘ ਸ਼ੁੱਕਰਵਾਰ ਰਾਤ ਤਿੰਨ ਹੋਰ ਸਾਥੀਆਂ ਨਾਲ ਮੰਡੀ ਦੇ ਇੱਕ ਵੱਡੇ ਹੋਟਲ ਵਿੱਚ ਠਹਿਰਿਆ ਹੋਇਆ ਸੀ। ਅੱਜ ਸਵੇਰੇ ਕਮਰੇ ‘ਚੋਂ ਆਈਫੋਨ ਫੋਨ, ਡਾਇਮੰਡ ਰਿੰਗ ਅਤੇ ਐਪਲ ਵਾਚ ਚੋਰੀ ਹੋ ਗਈ। ਜ
ਣਕਾਰੀ ਅਨੁਸਾਰ ਰੋਹਨਪ੍ਰੀਤ ਸਿੰਘ ਨੇ ਇਸ ਸਬੰਧੀ ਹੋਟਲ ਪ੍ਰਬੰਧਕਾਂ ਨੂੰ ਸ਼ਿਕਾਇਤ ਕੀਤੀ ਅਤੇ ਕਮਰੇ ਦੀ ਚੈਕਿੰਗ ਕਰਨ ਅਤੇ ਹੋਟਲ ਸਟਾਫ਼ ਤੋਂ ਪੁੱਛਗਿੱਛ ਕਰਨ ‘ਤੇ ਵੀ ਜਦੋਂ ਸਾਮਾਨ ਦਾ ਕੋਈ ਸੁਰਾਗ ਨਾ ਮਿਲਿਆ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਵਧੀਕ ਪੁਲਿਸ ਕਪਤਾਨ ਮੰਡੀ ਅਸ਼ੀਸ਼ ਸ਼ਰਮਾ ਪੁਲਿਸ ਥਾਣਾ ਸਦਰ ਦੇ ਇੰਚਾਰਜ ਪੁਰਸ਼ੋਤਮ ਧੀਮਾਨ ਦੇ ਨਾਲ ਹੋਟਲ ‘ਚ ਪਹੁੰਚੇ | ਪੁਲਿਸ ਨੇ ਹੋਟਲ ਦੇ ਸਟਾਫ਼ ਅਤੇ ਉੱਥੇ ਰਹਿਣ ਵਾਲੇ ਲੋਕਾਂ ਦੇ ਬਾਹਰ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਹੋਟਲ ਸਟਾਫ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਮਾਮਲਾ ਹਾਈ ਪ੍ਰੋਫਾਈਲ ਹੋਣ ਕਾਰਨ ਪੁਲਸ ਇਸ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।