July 26, 2026, 2:54 pm
----------- Advertisement -----------
HomeNewsEntertainmentਮਸ਼ਹੂਰ ਪੰਜਾਬੀ ਅਦਾਕਾਰ ਰੋਸ਼ਨ ਪ੍ਰਿੰਸ ਨੇ ਕੀਤਾ ਆਪਣੀ ਨਵੀਂ ਫ਼ਿਲਮ "ਬਿਨਾਂ ਬੈਂਡ...

ਮਸ਼ਹੂਰ ਪੰਜਾਬੀ ਅਦਾਕਾਰ ਰੋਸ਼ਨ ਪ੍ਰਿੰਸ ਨੇ ਕੀਤਾ ਆਪਣੀ ਨਵੀਂ ਫ਼ਿਲਮ “ਬਿਨਾਂ ਬੈਂਡ ਚੱਲ ਇੰਗਲੈਂਡ” ਦਾ ਐਲਾਨ

Published on

----------- Advertisement -----------

4 ਦਿਸੰਬਰ 2022 : ਪਿਛਲੇ ਕੁਝ ਸਾਲਾਂ ਵਿੱਚ ਪੰਜਾਬੀ ਇੰਡਸਟਰੀ ਵਿੱਚ ਲਗਭਗ ਇੱਕ ਤੋਂ ਇੱਕ ਹਿੱਟ ਫ਼ਿਲਮਾਂ ਪੇਸ਼ ਕੀਤੀਆਂ ਗਈਆਂ ਹਨ, ਇਸ ਹੀ ਲੜੀ ਨੂੰ ਅੱਗੇ ਵਧਾਉਂਦੇ ਹੋਏ V.I.P ਫ਼ਿਲਮਜ਼ USA, ਪਲਟਾ ਐਂਟਰਟੇਨਮੈਂਟ ਅਤੇ ਵਿਰਕ ਟ੍ਰਾਂਸ ਇੰਚ. ਨੇ ਦੋ ਪੰਜਾਬੀ ਫ਼ਿਲਮਾਂ ਅਨਾਊਂਸ ਕੀਤੀਆਂ ਹਨ, ਜਿਹਨਾਂ ਵਿੱਚੋਂ ਇੱਕ ਰੌਸ਼ਨ ਪ੍ਰਿੰਸ ਤੇ ਸਾਇਰਾ ਵਾਜੋਂ ਅਧਿਕਾਰਿਤ ਫਿਲਮ “ਬਿਨਾ ਬੈਂਡ ਚੱਲ ਇੰਗਲੈਂਡ” ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਪੰਜਾਬੀ ਇੰਡਸਟਰੀ ਵਿੱਚ ਇੱਕ ਵੱਖਰਾ ਨਾਮ ਕਮਾਉਣ ਵਾਲੇ ਮਸ਼ਹੂਰ ਅਦਾਕਾਰ ਰੋਸ਼ਨ ਪ੍ਰਿੰਸ ਜਿਹਨਾਂ ਦੀ ਐਕਟਿੰਗ ਅਤੇ ਗਾਇਕੀ ਦੇ ਪ੍ਰਸ਼ੰਸਕ ਦੀਵਾਨੇ ਹਨ। ਹੁਣ ਦਰਸ਼ਕਾਂ ਨੂੰ ਜਲਦ ਹੀ ਉਹਨਾਂ ਦੀ ਨਵੀਂ ਪੰਜਾਬੀ ਫਿਲਮ “ਬਿਨਾ ਬੈਂਡ ਚੱਲ ਇੰਗਲੈਂਡ” ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ ਅਸੀਂ ਰੌਸ਼ਨ ਪ੍ਰਿੰਸ ਨੂੰ ਮਸ਼ਹੂਰ ਐਂਕਰ ਅਤੇ ਆਰਟਿਸਟ “ਸਾਇਰਾ” ਨਾਲ ਦੇਖਾਂਗਾ। ਫਿਲਮ ਵਿੱਚ ਇਸ ਜੋੜੀ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਬੀ.ਐਨ. ਸ਼ਰਮਾ, ਸੁੱਖੀ ਚਾਹਲ, ਹਾਰਬੀ ਸੰਘਾ, ਰਾਣਾ ਜੰਗ ਬਹਾਦਰ, ਰੁਪਿੰਦਰ ਰੂਪੀ ਅਤੇ ਹੋਰ ਕਲਾਕਾਰ ਮੁੱਖ ਭੂਮਿਕਾ ਵਿੱਚ ਦਿਖਾਈ ਦੇਣਗੇ ਜਿਸਦੇ ਅਗਜੇਕੁਟਿਵ ਨਿਦੇਸ਼ਕ ਪ੍ਰਵੀਨ ਕੁਮਾਰ ਸਨ।

ਫਿਲਮ ਬਾਰੇ ਗੱਲ ਕਰੀਏ ਤਾਂ ਇਹ ਫ਼ਿਲਮ, ਗੁਰਜੀਤ ਕੌਰ ਦੁਆਰਾ ਨਿਰਮਿਤ, ਸਤਿੰਦਰ ਸਿੰਘ ਦੇਵ ਦੁਆਰਾ ਨਿਰਦੇਸ਼ਿਤ ਅਤੇ ਰਾਜੂ ਵਰਮਾ ਦੁਆਰਾ ਲਿਖੀ ਹੋਈ ਹੈ। ਇਹ ਫਿਲਮ ਕਾਮੇਡੀ, ਹਾਸੇ ਅਤੇ ਦਰਸ਼ਕਾਂ ਦਾ ਮਨੋਰੰਜਨ ਕਰਨ ਤੇ ਸਕਰੀਨ ਉੱਤੇ ਧੂਮਾ ਪਾਉਣ ਦੀ ਪੂਰੀ ਤਿਆਰੀ ਵਿੱਚ ਹੈ। ਜਿਵੇਂ ਕਿ ਨਾਮ ਤੋਂ ਹੀ ਪਤਾ ਲੱਗਦਾ ਹੈ ਕਿ ਇਹ ਫਿਲਮ ਵਿਦੇਸ਼ ਜਾਣ ਉੱਤੇ ਹੈ, ਜਿੱਥੇ ਰੋਸ਼ਨ ਪ੍ਰਿੰਸ ਦੇ ਪਰਿਵਾਰ ਵਾਲੇ ਉਸਦਾ ਵਿਆਹ ਕਰਨ ਵਿਦੇਸ਼ ਪਹੁੰਚ ਜਾਂਦੇ ਹਨ। ਇਹ ਫਿਲਮ ਹਾਸੇ, ਮੌਜ-ਮਸਤੀ ਅਤੇ ਕਾਮੇਡੀ ਦੇ ਨਾਲ- ਨਾਲ ਰੌਸ਼ਨ ਪ੍ਰਿੰਸ ਤੇ ਸਾਇਰਾ ਵਿਚਕਾਰ ਰੋਮਾਂਸ ਦਾ ਤੜਕਾ ਵੀ ਪੇਸ਼ ਕਰੇਗੀ। ਫ਼ਿਲਮ ਦੇ ਨਿਰਮਾਤਾ ਗੁਰਜੀਤ ਕੌਰ ਦਾ ਕਹਿਣਾ ਹੈ, “ਸਾਡੀ ਫ਼ਿਲਮ ਦਰਸ਼ਕਾਂ ਨੂੰ ਇੱਕ ਅਲੱਗ ਕਹਾਣੀ ਪੇਸ਼ ਕਰੇਗੀ, ਜੋ ਕਾਮੇਡੀ, ਰੋਮਾਂਸ ਅਤੇ ਭਰਪੂਰ ਮਨੋਰੰਜਨ ਨਾਲ ਦਰਸ਼ਕਾਂ ਨੂੰ ਇਸ ਫ਼ਿਲਮ ਦੇ ਨਾਲ ਜੋੜ ਕੇ ਰੱਖੇਗੀ। ਮੈਂ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਉੱਤੇ ਬੇਹੱਦ ਖੁਸ਼ ਹਾਂ ਅਤੇ ਮੈਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਆਉਣ ਵਾਲੀ ਫਿਲਮ ਨੂੰ ਪੂਰਾ ਪਿਆਰ ਦੇਣਗੇ।”

ਫ਼ਿਲਮ ਦੇ ਨਿਰਦੇਸ਼ਕ ਸਤਿੰਦਰ ਸਿੰਘ ਦੇਵ ਕਹਿੰਦੇ ਹਨ, “ਮੈਂ ਫਿਲਮ ਦੇ ਨਿਰਮਾਣ ਅਤੇ ਫ਼ਿਲਮ ਦਾ ਹਿੱਸਾ ਹੋਣ ਤੇ ਬਹੁਤ ਖੁਸ਼ ਹਾਂ। ਮੈਂ ਇਹ ਖੁਸ਼ੀ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ। ਇਹ ਫ਼ਿਲਮ ਬਹੁਤ ਹਾਸੇ, ਚੰਗੇ ਇਰਾਦੇ ਅਤੇ ਮਨੋਰੰਜਨ ਦੇ ਉਦੇਸ਼ ਨਾਲ ਬਣਾਈ ਗਈ ਹੈ। ਇਸ ਲਈ, ਅਸੀਂ ਉਮੀਦ ਕਰਦੇ ਹਾਂ ਕਿ ਦਰਸ਼ਕ ਸਾਡੀ ਇਸ ਵੱਖਰੀ ਕਹਾਣੀ ਨੂੰ ਆਪਣਾ ਪੂਰਾ ਪਿਆਰ ਦੇਣਗੇ।” ਗਾਇਕ ਅਤੇ ਅਦਾਕਾਰ ਰੌਸ਼ਨ ਪ੍ਰਿੰਸ ਕਹਿੰਦੇ ਹਨ, “ਮੈਂ ਬਹੁਤ ਸਾਰੀਆਂ ਫ਼ਿਲਮਾਂ ਵਿੱਚ ਕੰਮ ਕੀਤਾ ਹੈ ਪਰ ਇਸ ਫ਼ਿਲਮ ਦੀ ਕਹਾਣੀ ਮੈਨੂੰ ਬਹੁਤ ਪਸੰਦ ਆਈ ਅਤੇ ਇਸ ਲਈ ਮੈਂ ਫ਼ਿਲਮ ਵਿੱਚ ਕੰਮ ਕਰਨ ਲਈ ਹਾਂ ਕਰ ਦਿੱਤੀ। ਮੈਨੂੰ ਬਹੁਤ ਖੁਸ਼ੀ ਹੈ ਕਿ ਮੈਨੂੰਇੱਕ ਵਾਰ ਫੇਰ ਇੰਡਸਟਰੀ ਦੇ ਬੇਹਤਰੀਨ ਕਲਾਕਾਰਾਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ। ਮੈਨੂੰ ਉਮੀਦ ਹੈ ਕਿ ਦਰਸ਼ਕ ਇਸ ਫਿਲਮ ਵਿੱਚ ਮੇਰੀ ਤੇ ਸਾਇਰਾ ਦੀ ਜੋੜੀ ਨੂੰ ਪਸੰਦ ਕਰਨਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...