ਨਵੀਂ ਦਿੱਲੀ: ਰਿਐਲਿਟੀ ਸ਼ੋਅ ‘ਬਿੱਗ ਬੌਸ 14’ ਦੀ ਜੇਤੂ ਰੁਬੀਨਾ ਦਿਲਾਇਕ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ। ਉਹ ਅਕਸਰ ਫੈਨਜ਼ ਨੂੰ ਆਪਣੇ ਫੋਟੋਸ਼ੂਟ ਦੀਆਂ ਝਲਕੀਆਂ ਦਿਖਾਉਂਦੀ ਰਹਿੰਦੀ ਹੈ। ਹੁਣ ਉਸ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਲੋਕ ਉਸ ਦੇ ਲੁੱਕ ਨੂੰ ਕਾਫੀ ਪਸੰਦ ਕਰ ਰਹੇ ਹਨ। ਫੈਨਜ਼ ਉਸ ਦੀਆਂ ਤਸਵੀਰਾਂ ‘ਤੇ ਪਿਆਰ ਦੀ ਵਰਖਾ ਕਰ ਰਹੇ ਹਨ।

ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਰੁਬੀਨਾ ਇਕ ਛੋਟੀ ਜਿਹੀ ਡਰੈੱਸ ਪਾਈ ਨਜ਼ਰ ਆ ਰਹੀ ਹੈ। ਉਸ ਨੇ ਬਾਰਬੀ ਗਰਲ ਦਾ ਲੁੱਕ ਕੈਰੀ ਕੀਤਾ ਹੈ। ਉਸਨੇ ਆਪਣੇ ਵਾਲਾਂ ਨੂੰ ਬਾਰਬੀ ਸਟਾਈਲ ਵਿੱਚ ਸੈੱਟ ਕੀਤਾ ਹੈ। ਰੁਬੀਨਾ ਨੇ ਕੈਮਰੇ ਦੇ ਸਾਹਮਣੇ ਵੱਖ-ਵੱਖ ਅੰਦਾਜ਼ ‘ਚ ਫੋਟੋਆਂ ਕਲਿੱਕ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਰੁਬੀਨਾ ਪਿਛਲੇ ਕੁਝ ਸਮੇਂ ਤੋਂ ਆਪਣੇ ਬਾਲੀਵੁੱਡ ਡੈਬਿਊ ਨੂੰ ਲੈ ਕੇ ਚਰਚਾ ‘ਚ ਹੈ। ਉਹ ਜਲਦ ਹੀ ਫਿਲਮ ‘ਅਰਧ’ ‘ਚ ਨਜ਼ਰ ਆਵੇਗੀ।
ਫਿਲਹਾਲ ਉਹ ਆਪਣੀ ਫਿਲਮ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ। ਇਸ ਫਿਲਮ ‘ਚ ਰੁਬੀਨਾ ਦੇ ਨਾਲ ਕੁਲਭੂਸ਼ਣ ਖਰਬੰਦਾ, ਰਾਜਪਾਲ ਯਾਦਵ ਅਤੇ ਹਿਤੇਨ ਤੇਜਵਾਨੀ ਵਰਗੇ ਸਿਤਾਰੇ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਰੁਬੀਨਾ ਪਿਛਲੇ ਕੁਝ ਸਮੇਂ ਤੋਂ ਕਈ ਮਿਊਜ਼ਿਕ ਵੀਡੀਓਜ਼ ‘ਚ ਵੀ ਨਜ਼ਰ ਆ ਚੁੱਕੀ ਹੈ। ਹਾਲ ਹੀ ‘ਚ ਉਨ੍ਹਾਂ ਦਾ ਗੀਤ ‘ਇਸ਼ਕ’ ਰਿਲੀਜ਼ ਹੋਇਆ ਹੈ ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵਲੋਂ ਕਾਫੀ ਪਿਆਰ ਮਿਲਿਆ ਹੈ।












