August 3, 2026, 7:09 pm
----------- Advertisement -----------
HomeNewsEntertainmentਅਨੁਪਮਾ ਫੇਮ ਅਦਾਕਾਰਾ ਰੂਪਾਲੀ ਗਾਂਗੁਲੀ ਨੇ ਖਰੀਦੀ ਨਵੀਂ ਮਰਸੀਡੀਜ਼ ਕਾਰ, ਸੋਸ਼ਲ ਮੀਡੀਆ...

ਅਨੁਪਮਾ ਫੇਮ ਅਦਾਕਾਰਾ ਰੂਪਾਲੀ ਗਾਂਗੁਲੀ ਨੇ ਖਰੀਦੀ ਨਵੀਂ ਮਰਸੀਡੀਜ਼ ਕਾਰ, ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਵੀਡੀਓ

Published on

----------- Advertisement -----------

ਅਨੁਪਮਾ ਸੀਰੀਅਲ ਰਾਹੀਂ ਰੂਪਾਲੀ ਗਾਂਗੁਲੀ ਨੇ ਹਰ ਘਰ ਵਿੱਚ ਆਪਣੀ ਪਛਾਣ ਬਣਾਈ ਹੈ। ਇਹ ਸੀਰੀਅਲ ਅਕਸਰ ਟੀਆਰਪੀ ਵਿੱਚ ਨੰਬਰ 1 ਬਣਿਆ ਰਹਿੰਦਾ ਹੈ। ਔਰਤਾਂ ਦੇ ਨਾਲ-ਨਾਲ ਨੌਜਵਾਨਾਂ ਨੇ ਵੀ ਅੱਜਕਲ ਇਸ ਸੀਰੀਅਲ ਦੀ ਚਰਚਾ ਸ਼ੁਰੂ ਕਰ ਦਿੱਤੀ ਹੈ। ਅਨੁਪਮਾ ਦੇ ਘਰ ਨਵੀਂ ਖੁਸ਼ੀ ਆ ਗਈ ਹੈ। ਉਸਨੇ ਇੱਕ ਨਵੀਂ ਕਾਰ ਖਰੀਦੀ ਹੈ, ਜਿਸ ਦੀ ਵੀਡੀਓ ਅਦਾਕਾਰਾ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ। ਆਪਣੀ ਮਿਹਨਤ ਦੀ ਕਮਾਈ ਨਾਲ ਕਾਰ ਖਰੀਦਣ ਤੋਂ ਬਾਅਦ ਰੁਪਾਲੀ ਦੇ ਚਿਹਰੇ ‘ਤੇ ਇਕ ਵੱਖਰੀ ਹੀ ਖੁਸ਼ੀ ਹੈ। ਰੂਪਾਲੀ ਗਾਂਗੁਲੀ ਨੇ ਮਰਸੀਡੀਜ਼ ਕੰਪਨੀ ਦੀ GLE 300d ਮਾਡਲ ਕੰਪਨੀ ਦੀ ਕਾਰ ਖਰੀਦੀ ਹੈ। ਇਸ ਕਾਰ ਦੀ ਆਨ-ਰੋਡ ਕੀਮਤ ਕਰੀਬ ਇਕ ਕਰੋੜ ਰੁਪਏ ਹੈ।

ਵੀਡੀਓ ‘ਚ ਅਨੁਪਮਾ ਆਪਣੇ ਪੂਰੇ ਪਰਿਵਾਰ ਨਾਲ ਨਜ਼ਰ ਆ ਰਹੀ ਹੈ। ਦੋਵੇਂ ਇਕੱਠੇ ਕਾਰ ਦਾ ਕਵਰ ਹਟਾਉਂਦੇ ਨਜ਼ਰ ਆ ਰਹੇ ਹਨ। ਜਦੋਂ ਰੂਪਾਲੀ ਕਾਰ ਦੀ ਆਰਤੀ ਕਰ ਰਹੀ ਹੈ, ਉਸ ਦਾ ਪਤੀ ਇਸ ਸ਼ੁਭ ਮੌਕੇ ‘ਤੇ ਨਾਰੀਅਲ ਤੋੜ ਰਿਹਾ ਹੈ। ਰੁਪਾਲੀ ਦੇ ਪਰਿਵਾਰ ਨੇ ਕੇਕ ਕੱਟ ਕੇ ਪਲ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਵੀਡੀਓ ‘ਚ ਰੂਪਾਲੀ ਗਾਂਗੁਲੀ ਵੀ ਆਪਣੇ ਪਤੀ ਅਤੇ ਬੇਟੇ ਨੂੰ ਜੱਫੀ ਪਾਉਂਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਰੂਪਾਲੀ ਨੇ ਤਿੰਨ ਲੋਕਾਂ ਦਾ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ ਉਸ ਦਾ ਸੁਪਨਾ ਪੂਰਾ ਕਰਨ ‘ਚ ਮਦਦ ਕੀਤੀ ਹੈ। ਸਭ ਤੋਂ ਪਹਿਲਾਂ ਰੂਪਾਲੀ ਨੇ ਆਪਣੇ ਪਤੀ ਅਸ਼ਵਿਨ ਕੇ. ਵਰਮਾ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਉਹ ਅਨੁਪਮਾ ਸ਼ੋਅ ਦੇ ਨਿਰਦੇਸ਼ਕ ਰਾਜਨ ਸ਼ਾਹੀ ਦਾ ਧੰਨਵਾਦ ਕਰਦੀ ਹੈ ਅਤੇ ਅੰਤ ਵਿੱਚ ਉਹ ਆਪਣੇ ਬੇਟੇ ਰੁਦਰਾਕਸ਼ ਵਰਮਾ ਦਾ ਧੰਨਵਾਦ ਕਰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...