November 19, 2026, 5:36 am
----------- Advertisement -----------
HomeNewsEntertainment'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦਾ ਨਵਾਂ ਪ੍ਰੋਮੋ ਆਇਆ ਸਾਹਮਣੇ,ਪ੍ਰੋਮੋ 'ਚ ਦਿੱਸੀ...

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦਾ ਨਵਾਂ ਪ੍ਰੋਮੋ ਆਇਆ ਸਾਹਮਣੇ,ਪ੍ਰੋਮੋ ‘ਚ ਦਿੱਸੀ ਸਚਿਨ ਸ਼ਰਾਫ ਦੀ ਝਲਕ

Published on

----------- Advertisement -----------

ਨਵੀਂ ਦਿੱਲੀ: ਸ਼ੈਲੇਸ਼ ਲੋਢਾ ਦੇ ‘ਤਾਰਕ ਮਹਿਤਾ ਕਾ ਉਲਟ ਚਸ਼ਮਾ’ ਚੋ ਜਾਣ ਬਾਅਦ ਪ੍ਰਸ਼ੰਸਕ ਕਾਫੀ ਨਿਰਾਸ਼ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ੈਲੇਸ਼ ਸ਼ੋਅ ਵਿੱਚ ਤਾਰਕ ਮਹਿਤਾ ਦਾ ਕਿਰਦਾਰ ਨਿਭਾਉਂਦੇ ਸਨ। ਅਜਿਹੇ ‘ਚ ਸ਼ੋਅ ਦਾ ਨਵਾਂ ਪ੍ਰੋਮੋ ਵੀ ਸਾਹਮਣੇ ਆਇਆ ਹੈ। ਨਵੇਂ ਤਾਰਕ ਮਹਿਤਾ ਦੀ ਪਹਿਲੀ ਝਲਕ ਪ੍ਰਸ਼ੰਸਕਾਂ ਨੂੰ ਦਿਖਾਈ ਗਈ ਹੈ। ਸੋਸ਼ਲ ਮੀਡੀਆ ‘ਤੇ ਤਾਰਕ ਮਹਿਤਾ ਨੂੰ ਲੈ ਕੇ ਹਰ ਕੋਈ ਅੰਦਾਜ਼ਾ ਲਗਾ ਰਿਹਾ ਸੀ। ਤੁਹਾਨੂੰ ਦੱਸ ਦੇਈਏ ਕਿ ਇਹ ਅੰਦਾਜ਼ਾ ਵੀ ਸਹੀ ਹੈ, ਅਦਾਕਾਰ ਸਚਿਨ ਸ਼ਰਾਫ ਨਵੇਂ ਤਾਰਕ ਮਹਿਤਾ ਹਨ। ‘ਤਾਰਕ ਮਹਿਤਾ ਕਾ ਉਲਟ ਚਸ਼ਮਾ’ ਦਾ ਨਵਾਂ ਪ੍ਰੋਮੋ ਇੰਸਟਾ ‘ਤੇ ਸ਼ੇਅਰ ਕੀਤਾ ਗਿਆ ਹੈ। ਪ੍ਰੋਮੋ ਵਿੱਚ, ਤਾਰਕ ਮਹਿਤਾ ਦੀ ਆਨਸਕ੍ਰੀਨ ਪਤਨੀ ਅੰਜਲੀ ਮਹਿਤਾ ਗਣਪਤੀ ਪੰਡਾਲ ਵਿੱਚ ਇੱਕ ਆਦਮੀ ਦੀ ਆਵਾਜ਼ ਸੁਣਦੀ ਹੈ ਅਤੇ ਇਹ ਦੇਖਣ ਦੀ ਕੋਸ਼ਿਸ਼ ਕਰਦੀ ਹੈ ਕਿ ਇਹ ਕਿਸਦੀ ਆਵਾਜ਼ ਹੈ।

ਵੀਡੀਓ ਦੇ ਕੈਪਸ਼ਨ ‘ਚ ਲਿਖਿਆ ਹੈ, ‘ਗਣਪਤੀ ਬੱਪਾ ਦੀ ਆਰਤੀ ਕੌਣ ਕਰ ਰਿਹਾ ਹੈ, ਇਹ ਜਾਣਨ ਲਈ ਦੇਖਦੇ ਰਹੋ।’ ਕੁਝ ਲੋਕਾਂ ਨੂੰ ਤਾਰਕ ਮਹਿਤਾ ਦਾ ਸ਼ੋਅ ਛੱਡਣਾ ਪਸੰਦ ਨਹੀਂ ਸੀ। ਇਸ ਦੇ ਨਾਲ ਹੀ ਕੁਝ ਲੋਕ ਸਚਿਨ ਨੂੰ ਸ਼ੋਅ ‘ਚ ਦੇਖ ਕੇ ਕਾਫੀ ਖੁਸ਼ ਨਜ਼ਰ ਆਏ। ਇਕ ਯੂਜ਼ਰ ਨੇ ਕਮੈਂਟ ‘ਚ ਲਿਖਿਆ, ‘ਗ੍ਰੇਟ ਨਵਾਂ ਤਾਰਕ ਮਹਿਤਾ ਗ੍ਰੇਟ, ਸ਼ੋਅ ਬੰਦ ਨਹੀਂ ਹੋਣਾ ਚਾਹੀਦਾ, ਹੌਲੀ-ਹੌਲੀ ਉਨ੍ਹਾਂ ਨੂੰ ਵੀ ਐਡਜਸਟ ਕਰ ਲਵਾਂਗੇ।’ ਇਕ ਹੋਰ ਉਪਭੋਗਤਾ ਨੇ ਟਿੱਪਣੀ ਕੀਤੀ ‘ਸ਼ੋਅ ਖਤਮ ਕਰੋ। ਅਸੀਂ ਹਮੇਸ਼ਾ ਚਾਹੁੰਦੇ ਹਾਂ ਕਿ ਇਹ ਸ਼ੋਅ ਭਾਰਤ ਦਾ ਨੰਬਰ ਇਕ ਸ਼ੋਅ ਬਣਿਆ ਰਹੇ। ਕਿਰਪਾ ਕਰਕੇ ਨਵੀਂ ਕਾਸਟ ਲਿਆ ਕੇ ਇਸ ਨੂੰ ਖਰਾਬ ਨਾ ਕਰੋ।

ਪੁਰਾਣੀ ਕਾਸਟ ਅਤੇ ਪੁਰਾਣੀ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਸਭ ਤੋਂ ਵਧੀਆ ਸ਼ੁੱਧ ਮਨੋਰੰਜਨ ਸੀ। ਮੀਡੀਆ ਰਿਪੋਰਟਾਂ ਵਿੱਚ ਇਹ ਪਹਿਲਾਂ ਹੀ ਸਾਹਮਣੇ ਆਇਆ ਸੀ ਕਿ ਪੁਰਾਣੇ ਤਾਰਕ ਮਹਿਤਾ ਸ਼ੈਲੇਸ਼ ਲੋਢਾ ਦੀ ਥਾਂ ਅਭਿਨੇਤਾ ਸਚਿਨ ਸ਼ਰਾਫ ਨੂੰ ਲਿਆ ਜਾਵੇਗਾ। ਹਾਲ ਹੀ ‘ਚ ਪ੍ਰਕਾਸ਼ ਝਾਅ ਦੀ ਹਿੱਟ ਵੈੱਬ ਸੀਰੀਜ਼ ‘ਆਸ਼ਰਮ’ ‘ਚ ਸਚਿਨ ਸ਼ਰਾਫ ਨੂੰ ਇਕ ਸਿਆਸਤਦਾਨ ਦੇ ਅਵਤਾਰ ‘ਚ ਦੇਖਿਆ ਗਿਆ ਸੀ। ਇਸ ਤੋਂ ਇਲਾਵਾ ਉਹ ‘ਗੁਮ ਹੈ ਕਿਸੀ ਕੇ ਪਿਆਰ ਮੇਂ’ ਵਿੱਚ ਵੀ ਕੰਮ ਕਰ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...