November 2, 2026, 8:18 pm
----------- Advertisement -----------
HomeNewsEntertainmentਕਰਨ ਜੌਹਰ ਦੀ ਇਸ ਫਿਲਮ ਨਾਲ ਡੈਬਿਊ ਕਰੇਗਾ ਸੈਫ ਅਲੀ ਖਾਨ ਦਾ...

ਕਰਨ ਜੌਹਰ ਦੀ ਇਸ ਫਿਲਮ ਨਾਲ ਡੈਬਿਊ ਕਰੇਗਾ ਸੈਫ ਅਲੀ ਖਾਨ ਦਾ ਬੇਟਾ ਇਬਰਾਹਿਮ ਅਲੀ ਖਾਨ

Published on

----------- Advertisement -----------

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਅਤੇ ਅੰਮ੍ਰਿਤਾ ਸਿੰਘ ਦੇ ਬੇਟੇ ਇਬਰਾਹਿਮ ਅਲੀ ਖਾਨ ਆਏ ਦਿਨ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਇਬਰਾਹਿਮ ਨੂੰ ਅਕਸਰ ਆਪਣੀ ਭੈਣ ਸਾਰਾ ਅਲੀ ਖਾਨ ਨਾਲ ਜਾਂ ਪਾਰਟੀ ਕਰਦੇ ਦੇਖਿਆ ਜਾਂਦਾ ਹੈ। ਇਨ੍ਹੀਂ ਦਿਨੀਂ ਇਬਰਾਹਿਮ ਕੈਮਰੇ ਦੇ ਪਿੱਛੇ ਕਾਫੀ ਐਕਟਿਵ ਹਨ ਅਤੇ ਹੁਣ ਖਬਰਾਂ ਆ ਰਹੀਆਂ ਹਨ ਕਿ ਉਹ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਕਰਨ ਜੌਹਰ ਇਬਰਾਹਿਮ ਨੂੰ ਇੰਡਸਟਰੀ ‘ਚ ਲਾਂਚ ਕਰਨ ਦੀ ਤਿਆਰੀ ਕਰ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਬਰਾਹਿਮ ਅਲੀ ਖਾਨ ਦੀ ਪਹਿਲੀ ਫਿਲਮ 2023 ‘ਚ ਆ ਸਕਦੀ ਹੈ, ਜਿਸ ਦਾ ਨਿਰਦੇਸ਼ਨ ਬੋਮਨ ਇਰਾਨੀ ਦੇ ਬੇਟੇ ਕਯੋਜ ਇਰਾਨੀ ਕਰਨਗੇ।

ਦੱਸਿਆ ਜਾ ਰਿਹਾ ਹੈ ਕਿ ਫਿਲਮ ਦੀ ਕਹਾਣੀ ਡਿਫੈਂਸ ਫੋਰਸ ਦੇ ਆਲੇ-ਦੁਆਲੇ ਘੁੰਮੇਗੀ ਅਤੇ ਇਸ ਨੂੰ ਕਰਨ ਜੌਹਰ ਪ੍ਰੋਡਿਊਸ ਕਰਨਗੇ। ਹਾਲਾਂਕਿ ਫਿਲਮ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਇਹ ਫਿਲਮ ਵੱਡੇ ਬਜਟ ਦੀ ਹੋਵੇਗੀ ਅਤੇ ਇਬਰਾਹਿਮ ਦਾ ਕਿਰਦਾਰ ਵੀ ਖਾਸ ਹੋਵੇਗਾ। ਭਾਵੇਂ ਇਬਰਾਹਿਮ ਅਲੀ ਖਾਨ ਨੇ ਅਜੇ ਆਪਣੇ ਵੱਡੇ ਪਰਦੇ ਦੀ ਸ਼ੁਰੂਆਤ ਕਰਨੀ ਹੈ, ਪਰ ਉਹ ਲੰਬੇ ਸਮੇਂ ਤੋਂ ਪਰਦੇ ਦੇ ਪਿੱਛੇ ਕੰਮ ਕਰ ਰਹੇ ਹਨ। ਅਸਲ ‘ਚ ਕਰਨ ਜੌਹਰ ਦੀ ਫਿਲਮ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਇਬਰਾਹਿਮ ਅਲੀ ਖਾਨ ਨੇ ਉਨ੍ਹਾਂ ਨੂੰ ਅਸਿਸਟ ਕੀਤਾ ਹੈ।

ਇਸ ਫਿਲਮ ‘ਚ ਰਣਵੀਰ ਸਿੰਘ, ਆਲੀਆ ਭੱਟ, ਸ਼ਬਾਨਾ ਆਜ਼ਮੀ, ਜਯਾ ਬੱਚਨ ਅਤੇ ਧਰਮਿੰਦਰ ਨਜ਼ਰ ਆਉਣਗੇ। ਇਹ ਫਿਲਮ ਅਗਲੇ ਸਾਲ 28 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਦੱਸ ਦੇਈਏ ਕਿ ਸੈਫ ਅਲੀ ਖਾਨ ਅਤੇ ਅੰਮ੍ਰਿਤਾ ਸਿੰਘ ਦੇ ਦੋ ਬੱਚੇ ਇਬਰਾਹਿਮ ਅਲੀ ਖਾਨ ਅਤੇ ਸਾਰਾ ਅਲੀ ਖਾਨ ਹਨ। ਦੋਵੇਂ ਕਈ ਸਾਲ ਪਹਿਲਾਂ ਤਲਾਕ ਲੈਣ ਤੋਂ ਬਾਅਦ ਵੱਖ ਹੋ ਗਏ ਹਨ। ਸਾਰਾ ਅਤੇ ਇਬਰਾਹਿਮ ਨੂੰ ਪਿਤਾ ਸੈਫ ਨਾਲ ਕਈ ਵਾਰ ਦੇਖਿਆ ਗਿਆ ਹੈ ਅਤੇ ਉਨ੍ਹਾਂ ਦੀ ਚੰਗੀ ਬਾਂਡਿੰਗ ਹੈ। ਸਾਰਾ ਨੇ 2018 ਵਿੱਚ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ ਅਤੇ ਹੁਣ ਤੱਕ ਕਈ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅਬੋਹਰ, 1 ਨਵੰਬਰ:ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ...