July 27, 2026, 2:33 am
----------- Advertisement -----------
HomeNewsEntertainmentਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਇਸ ਵਾਰ ਨਹੀਂ ਹੋਵੇਗਾ ਈਦ ਦਾ...

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ‘ਚ ਇਸ ਵਾਰ ਨਹੀਂ ਹੋਵੇਗਾ ਈਦ ਦਾ ਜਸ਼ਨ, ਨਵੀਂ ਜਗ੍ਹਾ ‘ਤੇ ਹੋਵੇਗੀ ਈਦ ਪਾਰਟੀ

Published on

----------- Advertisement -----------

ਸਲਮਾਨ ਖਾਨ ਦੀ ਈਦ ਪਾਰਟੀ ਸਾਲ ਦੀਆਂ ਖਾਸ ਪਾਰਟੀਆਂ ਵਿੱਚੋਂ ਇੱਕ ਹੈ। ਇਸ ਦੌਰਾਨ ਉਹ ਸਾਰੇ ਸਿਤਾਰਿਆਂ ਨੂੰ ਆਪਣੇ ਘਰ ਬੁਲਾਉਂਦੇ ਹਨ ਅਤੇ ਮਸਤੀ ਕਰਦੇ ਹਨ । ਇਸ ਪਾਰਟੀ ‘ਚ ਫਿਲਮੀ ਸਿਤਾਰੇ ਬਿਹਤਰੀਨ ਆਊਟਫਿਟਸ ‘ਚ ਨਜ਼ਰ ਆਉਂਦੇ ਹਨ। ਪਰ ਸ਼ਾਇਦ ਇਸ ਵਾਰ ਈਦ ਪਾਰਟੀ ਦੇ ਮੇਜ਼ਬਾਨ ਅਤੇ ਸਥਾਨ ਦੋਵਾਂ ਨੂੰ ਬਦਲਣ ਵਾਲੀ ਹੈ। ਖਬਰਾਂ ਮੁਤਾਬਕ ਸਲਮਾਨ ਖਾਨ ਨੇ ਆਪਣੇ ਘਰ ਈਦ ਪਾਰਟੀ ਨਾ ਰੱਖ ਕੇ ਇਸ ਵਾਰ ਦੀ ਜ਼ਿੰਮੇਵਾਰੀ ਆਪਣੀ ਭੈਣ ਅਰਪਿਤਾ ਖਾਨ ਅਤੇ ਜੀਜਾ ਆਯੂਸ਼ ਸ਼ਰਮਾ ਨੂੰ ਸੌਂਪ ਦਿੱਤੀ ਹੈ।
ਇਸ ਵਾਰ ਉਹ ਈਦ ਦੇ ਮੌਕੇ ‘ਤੇ ਆਪਣੇ ਘਰ ਵੀ ਨਹੀਂ ਹੋਣਗੇ। ਉਹ ਈਦ ਮਨਾਉਣ ਭੈਣ ਅਰਪਿਤਾ ਅਤੇ ਜੀਜਾ ਆਯੂਸ਼ ਦੇ ਘਰ ਜਾਣਗੇ। ਦੱਸ ਦੇਈਏ ਕਿ ਜਦੋਂ ਤੋਂ ਅਰਪਿਤਾ ਅਤੇ ਆਯੂਸ਼ ਦਾ ਵਿਆਹ ਹੋਇਆ ਹੈ, ਉਦੋਂ ਤੋਂ ਖਾਨ ਪਰਿਵਾਰ ਇਕੱਠੇ ਤਿਉਹਾਰ ਮਨਾਉਂਦੇ ਹਨ। ਅਰਪਿਤਾ ਅਤੇ ਆਯੂਸ਼ ਕੁਝ ਸਮਾਂ ਪਹਿਲਾਂ ਮਾਤਾ-ਪਿਤਾ ਬਣੇ ਸਨ, ਉਦੋਂ ਤੋਂ ਇਹ ਲੋਕ ਲਗਭਗ ਹਰ ਤਿਉਹਾਰ ਪਰਿਵਾਰ ਅਤੇ ਬੱਚਿਆਂ ਨਾਲ ਮਨਾਉਂਦੇ ਹਨ।
ਸੂਤਰਾਂ ਮੁਤਾਬਿਕ ਪਾਰਟੀ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਅਤੇ ਸਿਤਾਰਿਆਂ ਨਾਲ ਭਰੀ ਹੋਵੇਗੀ, ਪਰ ਇਸ ਸਾਲ ਸਲਮਾਨ ਨੇ ਆਪਣੇ ਬਿਹਾਫ ‘ਤੇ ਭੈਣ ਅਰਪਿਤਾ ਨੂੰ ਪਾਰਟੀ ਦੀ ਮੇਜ਼ਬਾਨੀ ਕਰਨ ਦਾ ਮੌਕਾ ਦਿੱਤਾ ਹੈ। ਸੂਤਰ ਨੇ ਅੱਗੇ ਕਿਹਾ ਕਿ ਪਾਰਟੀ ‘ਚ ਪੂਰਾ ਖਾਨ ਪਰਿਵਾਰ ਅਤੇ ਸਲਮਾਨ ਦੇ ਕਰੀਬੀ ਦੋਸਤ ਸ਼ਾਮਲ ਹੋਣਗੇ। ਅਰਪਿਤਾ ਅਤੇ ਆਯੂਸ਼ ਨੇ ਬੀਤੇ ਦਿਨੀ ਸਾਰੇ ਮਹਿਮਾਨਾਂ ਨੂੰ ਸੱਦਾ ਪੱਤਰ ਵੀ ਭੇਜੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...