October 21, 2026, 5:51 am
----------- Advertisement -----------
HomeNewsEntertainmentਸਲਮਾਨ ਖਾਨ ਨੇ ਆਪਣੇ ਦਬੰਗ ਸਟਾਈਲ ਨਾਲ ਗਿੱਪੀ ਗਰੇਵਾਲ ਦੀ ਸਟਾਰਰ ਫਿਲਮ...

ਸਲਮਾਨ ਖਾਨ ਨੇ ਆਪਣੇ ਦਬੰਗ ਸਟਾਈਲ ਨਾਲ ਗਿੱਪੀ ਗਰੇਵਾਲ ਦੀ ਸਟਾਰਰ ਫਿਲਮ ‘ਮੌਜਾਂ ਹੀ ਮੌਜਾਂ’ ਦਾ ਟ੍ਰੇਲਰ ਕੀਤਾ ਲਾਂਚ

Published on

----------- Advertisement -----------

ਚੰਡੀਗੜ, 22 ਸਤੰਬਰ 2023(ਬਲਜੀਤ ਮਰਵਾਹਾ)- ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ “ਮੌਜਾਂ ਹੀ ਮੌਜਾਂ” ਦਾ ਟ੍ਰੇਲਰ ਬਾਲੀਵੁੱਡ ਦੇ ਦਬੰਗ, ਸਲਮਾਨ ਖਾਨ ਦੀ ਮੌਜੂਦਗੀ ਵਿੱਚ ਹੋਇਆ ਜਿਸਦੇ ਨਾਲ ਟ੍ਰੇਲਰ ਲਾਂਚ ਹੋਰ ਵੀ ਸ਼ਾਨਦਾਰ ਬਣ ਗਿਆ। ਇਹ ਸਿਤਾਰਿਆਂ ਨਾਲ ਭਰਿਆ ਮੌਕਾ ਕਿਸੇ ਵੱਡੇ ਧਮਾਕੇ ਤੋਂ ਘੱਟ ਨਹੀਂ ਸੀ, ਇੱਕ ਰੋਮਾਂਚਕ ਅਤੇ ਮਨੋਰੰਜਕ ਤੇ ਸਿਨੇਮੈਟਿਕ ਸਫ਼ਰ ਜਿਸਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ।

“ਮੌਜਾਂ ਹੀ ਮੌਜਾਂ” ਤੁਹਾਨੂੰ ਕਾਮੇਡੀ ਅਤੇ ਮਨੋਰੰਜਨ ਦੀ ਇੱਕ ਰੋਲਰਕੋਸਟਰ ਰਾਈਡ ‘ਤੇ ਲੈ ਕੇ ਜਾਣ ਲਈ ਤੇ ਆਪਣੇ ਕਾਮੇਡੀ ਡਾਇਲੌਗ ਦੇ ਨਾਲ ਹੱਸਣ ਤੇ ਮਜ਼ਬੂਰ ਕਰ ਦੇਵੇਗੀ। “ਮੌਜਾਂ ਹੀ ਮੌਜਾਂ” ਵਿੱਚ ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਤਨੂ ਗਰੇਵਾਲ, ਜਿੰਮੀ ਸ਼ਰਮਾ ਅਤੇ ਹਸ਼ਨੀਨ ਚੌਹਾਨ ਦੇਖਣ ਨੂੰ ਮਿਲਣਗੇ।

ਈਸਟ ਸਨਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤਾ ਗਿਆ, ਓਮਜੀ ਗਰੁੱਪ ਵਰਲਡ ਦੁਆਰਾ ਪੂਰੇ ਵਿਸ਼ਵ ਵਿੱਚ ਰਿਲੀਜ਼ ਕੀਤੀ ਜਾਵੇਗੀ, ਫਿਲਮ ਮਸ਼ਹੂਰ ਸਮੀਪ ਕੰਗ ਦੁਆਰਾ ਨਿਰਦੇਸ਼ਤ, ਅਤੇ ਦੂਰਅੰਦੇਸ਼ੀ ਅਮਰਦੀਪ ਗਰੇਵਾਲ ਦੁਆਰਾ ਨਿਰਮਿਤ ਹੈ। “ਮੌਜਾਂ ਹੀ ਮੌਜਾਂ” ਇੱਕ ਸਿਨੇਮੈਟਿਕ ਮਾਸਟਰਪੀਸ ਬਣਨ ਲਈ ਤਿਆਰ ਹੈ ਜੋ ਪੰਜਾਬੀ ਸਿਨੇਮਾ ਦੀ ਜੀਵੰਤਤਾ ਦਾ ਜਸ਼ਨ ਮਨਾਉਂਦੀ ਹੈ।

ਨਿਰਮਾਤਾ ਅਮਰਦੀਪ ਗਰੇਵਾਲ ਨੇ ਆਪਣੇ ਉਤਸ਼ਾਹ ਨੂੰ ਸਾਂਝਾ ਕੀਤਾ, ਅਤੇ ਕਿਹਾ, “ਬਾਲੀਵੁੱਡ ਦੇ ਮਸ਼ਹੂਰ ਸਟਾਰ ਸਲਮਾਨ ਖਾਨ ਦੁਆਰਾ ਸਾਡੀ ਆਉਣ ਵਾਲੀ ਪੰਜਾਬੀ ਫਿਲਮ “ਮੌਜਾਂ ਹੀ ਮੌਜਾਂ” ਦਾ ਟ੍ਰੇਲਰ ਲਾਂਚ ਕਰਕੇ ਮੈਂ ਬਹੁਤ ਰੋਮਾਂਚਿਤ ਅਤੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਉਹਨਾਂ ਦਾ ਸਮਰਥਨ ਫਿਲਮ ਵਿੱਚ ਕੀਤੀ ਸਾਡੀ ਮਿਹਨਤ ਦਾ ਹੀ ਪਰਿਣਾਮ ਹੈ, ਅਸੀਂ ਉਮੀਦ ਕਰਦੇ ਹਾਂ ਕਿ ਦਰਸ਼ਕਾਂ ਸਾਡੀ ਕੀਤੀ ਮਿਹਨਤ ਦੀ ਪ੍ਰਸ਼ੰਸਾ ਕਰਨਗੇ ਤੇ ਆਪਣੇ ਪਰਿਵਾਰ ਨਾਲ ਫਿਲਮ ਦਾ ਆਨੰਦ ਮਾਨਣਗੇ।”

ਗਿੱਪੀ ਗਰੇਵਾਲ ਨੇ ਆਪਣੇ ਉਤਸ਼ਾਹ ਨੂੰ ਸਾਂਝਾ ਕਰਦੇ ਹੋਏ ਕਿਹਾ, “ਮੈਂ “ਮੌਜਾਂ ਹੀ ਮੌਜਾਂ” ਦਾ ਹਿੱਸਾ ਬਣ ਕੇ ਬਹੁਤ ਰੋਮਾਂਚਿਤ ਹਾਂ, ਜੋ ਕਿ ਨਾਨ-ਸਟਾਪ ਕਾਮੇਡੀ ਦਾ ਵਾਅਦਾ ਕਰਦੀ ਹੈ। ਮੈਂ ਬਹੁਤ ਮਾਣ ਮਹਿਸੂਸ ਕਰਦਾ ਹਾਂ ਕਿ ਸਾਡੀ ਫਿਲਮ ਦੇ ਟ੍ਰੇਲਰ ਲਾਂਚ ਤੇ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਮੌਜੂਦ ਰਹੇ, ਜਿਹਨਾਂ ਨੇ ਸਾਡੇ ਈਵੈਂਟ ਵਿੱਚ ਚਾਰ ਚੰਨ ਲਗਾ ਦਿੱਤੇ। ਮੈਂ ਉਮੀਦ ਕਰਦਾ ਹਾਂ ਕਿ ਦਰਸ਼ਕ ਸਾਡੀ ਕੀਤੀ ਮਿਹਨਤ ਨੂੰ ਪਸੰਦ ਕਰਨਗੇ!” ਫਿਲਮ “ਮੌਜਾਂ ਹੀ ਮੌਜਾਂ” 20 ਅਕਤੂਬਰ 2023 ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ...

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...