September 7, 2026, 1:48 am
----------- Advertisement -----------
HomeNewsEntertainmentਸਲਮਾਨ ਖਾਨ ਨੂੰ ਈਮੇਲ ਰਾਹੀਂ ਫ਼ਿਰ ਮਿਲੀ ਜਾਨੋਂ ਮਾ+ਰਨ ਦੀ ਧਮਕੀ, ਅਦਾਕਾਰ...

ਸਲਮਾਨ ਖਾਨ ਨੂੰ ਈਮੇਲ ਰਾਹੀਂ ਫ਼ਿਰ ਮਿਲੀ ਜਾਨੋਂ ਮਾ+ਰਨ ਦੀ ਧਮਕੀ, ਅਦਾਕਾਰ ਨੇ ਦਰਜ ਕਰਵਾਈ FIR

Published on

----------- Advertisement -----------

ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਹਾਲ ਹੀ ‘ਚ ਜੇਲ ਤੋਂ ਇੰਟਰਵਿਊ ਦਿੰਦੇ ਹੋਏ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਸ ਨੇ ਕਿਹਾ ਸੀ ਕਿ ਉਹ ਚਾਰ-ਪੰਜ ਸਾਲਾਂ ਤੋਂ ਸਲਮਾਨ ਖਾਨ ਨੂੰ ਮਾਰਨਾ ਚਾਹੁੰਦਾ ਹੈ । ਇਸ ਦੌਰਾਨ ਹੁਣ ਖ਼ਬਰ ਹੈ ਕਿ ਸਲਮਾਨ ਨੂੰ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਸਬੰਧੀ ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ ਅਤੇ ਮੁੰਬਈ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਮੁੰਬਈ ਦੀ ਬਾਂਦਰਾ ਪੁਲਸ ਕੋਲ ਮਾਮਲਾ ਦਰਜ ਕਰਵਾਇਆ ਹੈ। ਈਮੇਲ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਹੈ।

ਬਾਂਦਰਾ ਪੁਲੀਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 506 (2), 120 (ਬੀ) ਅਤੇ 34 ਤਹਿਤ ਕੇਸ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮੁੰਬਈ ਪੁਲਸ ਨੇ ਜੇਲ ‘ਚ ਬੰਦ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਰੋਹਿਤ ਗਰਗ ਖਿਲਾਫ ਅਭਿਨੇਤਾ ਸਲਮਾਨ ਖਾਨ ਦੇ ਦਫਤਰ ਨੂੰ ਕਥਿਤ ਤੌਰ ‘ਤੇ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਸੀ। ਮਿਲੀ ਜਾਣਕਾਰੀ ਮੁਤਾਬਕ ਇਹ ਧਮਕੀ ਭਰੀ ਈਮੇਲ 18 ਮਾਰਚ ਨੂੰ ਸਲਮਾਨ ਖਾਨ ਨੂੰ ਮਿਲੀ ਸੀ। ਸਲਮਾਨ ਦੇ ਮੈਨੇਜਰ ਨੂੰ ਭੇਜੀ ਗਈ ਇਸ ਈਮੇਲ ਵਿੱਚ ਅਦਾਕਾਰ ਨਾਲ ਗੱਲ ਕਰਨ ਦੀ ਗੱਲ ਕਹੀ ਗਈ ਹੈ। ਈਮੇਲ ਵਿੱਚ ਲਿਖਿਆ ਗਿਆ ਸੀ, “ਗੋਲਡੀ ਬਰਾੜ ਨੂੰ ਤੁਹਾਡੇ ਬੌਸ ਯਾਨੀ ਸਲਮਾਨ ਖਾਨ ਨਾਲ ਗੱਲ ਕਰਨੀ ਹੈ। ਹੋ ਸਕਦਾ ਹੈ ਉਸਨੇ ਇੰਟਰਵਿਊ ਦੇਖੀ ਹੋਵੇ, ਜੇਕਰ ਤੁਸੀਂ ਨਹੀਂ ਦੇਖੀ ਤਾਂ ਉਸਨੂੰ ਦੇਖਣ ਲਈ ਕਹੋ। ਜੇ ਗੱਲ ਬੰਦ ਕਰਨੀ ਹੈ ਤਾਂ ਗੱਲ ਕਰਵਾ ਦਿਓ, ਆਹਮੋ-ਸਾਹਮਣੇ ਕਰਨਾ ਹੈ ਤਾਂ ਉਹ ਵੀ ਦੱਸ ਦਿਓ, ਮੈਂ ਤੁਹਾਨੂੰ ਸਮੇਂ ਸਿਰ ਸੂਚਿਤ ਕਰ ਦਿੱਤਾ ਹੈ, ਅਗਲੀ ਵਾਰ ਤੁਹਾਨੂੰ ਝਟਕਾ ਦੇਖਣ ਨੂੰ ਮਿਲੇਗਾ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...