September 16, 2026, 7:19 am
----------- Advertisement -----------
HomeNewsEntertainmentਲਤਾ ਮੰਗੇਸ਼ਕਰ ਨੂੰ ਯਾਦ ਕਰਦਿਆਂ ਸਲਮਾਨ ਖਾਨ ਨੇ ਗਾਇਆ ਗੀਤ, ਦੇਖੋ ਵੀਡੀਓ

ਲਤਾ ਮੰਗੇਸ਼ਕਰ ਨੂੰ ਯਾਦ ਕਰਦਿਆਂ ਸਲਮਾਨ ਖਾਨ ਨੇ ਗਾਇਆ ਗੀਤ, ਦੇਖੋ ਵੀਡੀਓ

Published on

----------- Advertisement -----------

ਭਾਰਤ ਰਤਨ ਸਵਰ ਕੋਕਿਲਾ ਲਤਾ ਮੰਗੇਸ਼ਕਰ ਦੇ ਦੇਹਾਂਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਿਆਸੀ ਦਿੱਗਜਾਂ ਤੋਂ ਲੈ ਕੇ ਮਨੋਰੰਜਨ ਜਗਤ ਦੀਆਂ ਸ਼ਖ਼ਸੀਅਤਾਂ ਤੱਕ ਹਰ ਕਿਸੇ ਦਾ ਦਿਲ ਦੁਖੀ ਹੈ। ਅਜਿਹੇ ‘ਚ ਉਨ੍ਹਾਂ ਦੀ ਮੌਤ ਦੇ ਬਾਅਦ ਸਲਮਾਨ ਖਾਨ ਨੂੰ ਇਕ ਵਾਰ ਫਿਰ ਉਨ੍ਹਾਂ ਦੀ ਯਾਦ ਆਈ ਹੈ। ਅਦਾਕਾਰ ਨੇ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਉਨ੍ਹਾਂ ਦੇ ਗੀਤ ਨੂੰ ਆਪਣੀ ਆਵਾਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਵੀਡੀਓ ਸ਼ੇਅਰ ਕਰਕੇ ਮਰਹੂਮ ਗਾਇਕਾ ਲਤਾ ਮੰਗੇਸ਼ਕਰ ਨੂੰ ਭਾਵੁਕ ਅਤੇ ਸੰਗੀਤਕ ਸ਼ਰਧਾਂਜਲੀ ਭੇਟ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ‘ਲਗ ਜਾ ਗਲੇ’ ਗੀਤ ਗਾਇਆ। ਇਹ ਗੀਤ ਲਤਾਜੀ ਦੇ ਸਭ ਤੋਂ ਯਾਦਗਾਰ ਗੀਤਾਂ ‘ਚੋਂ ਇਕ ਹੈ, ਜਿਸ ਨੂੰ ਸਲਮਾਨ ਗਾਉਂਦੇ ਹੋਏ ਨਜ਼ਰ ਆ ਸਕਦੇ ਹਨ। ਪੋਸਟ ਸ਼ੇਅਰ ਕਰਦੇ ਹੋਏ ਸਲਮਾਨ ਨੇ ਲਿਖਿਆ- “ਲਤਾ ਜੀ ਵਰਗਾ ਕਦੇ ਕੋਈ ਨਹੀਂ ਸੀ, ਤੇ ਨਾ ਹੀ ਕਦੇ ਕੋਈ ਹੋਵੇਗਾ।” ਤੁਹਾਨੂੰ ਦੱਸ ਦੇਈਏ, ਲਤਾ ਮੰਗੇਸ਼ਕਰ ਦੀ 6 ਫਰਵਰੀ 2022 ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਲਤਾ ਕੋਵਿਡ-19 ਅਤੇ ਨਿਮੋਨੀਆ ਤੋਂ ਪੀੜਤ ਸੀ, ਪਰ ਇਲਾਜ ਤੋਂ ਬਾਅਦ ਉਹ ਨੈਗੇਟਿਵ ਆ ਗਈ ਸੀ। ਮੰਗੇਸ਼ਕਰ ਦਾ ਅੰਤਿਮ ਸੰਸਕਾਰ 6 ਫਰਵਰੀ, 2022 ਨੂੰ ਮੁੰਬਈ ਦੇ ਸ਼ਿਵਾਜੀ ਪਾਰਕ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...