September 24, 2026, 5:15 am
----------- Advertisement -----------
HomeNewsEntertainmentਫ਼ਿਰ ਤੋਂ ਦਿੱਸੇਗਾ 'ਚੁਲਬੁਲ ਪਾਂਡੇ' ਦਾ ਜਲਵਾ ,'ਦਬੰਗ 4' ਦੀ ਸਕ੍ਰਿਪਟ 'ਤੇ...

ਫ਼ਿਰ ਤੋਂ ਦਿੱਸੇਗਾ ‘ਚੁਲਬੁਲ ਪਾਂਡੇ’ ਦਾ ਜਲਵਾ ,’ਦਬੰਗ 4′ ਦੀ ਸਕ੍ਰਿਪਟ ‘ਤੇ ਚੱਲ ਰਿਹਾ ਹੈ ਕੰਮ

Published on

----------- Advertisement -----------

ਬਾਲੀਵੁਡ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸਲਮਾਨ ਖਾਨ ਸੋਸ਼ਲ ਮੀਡਿਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹਨਾਂ ਨੇ ਬਾਲੀਵੁਡ ਨੂੰ ਇਕ ਤੋਂ ਇਕ ਸੁਪਰਹਿੱਟ ਫ਼ਿਲਮਾਂ ਦਿੱਤੀਆਂ ਹਨ। ਇਸ ਵਾਰ ਫੈਨਜ਼ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ ਸਲਮਾਨ ਖ਼ਾਨ ਦਬੰਗ 4 ਲੈ ਕੇ ਆ ਰਹੇ ਹਨ। ਦਬੰਗ 4 ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਸਾਹਮਣੇ ਆ ਗਈਆਂ ਹਨ। ਖਬਰ ਹੈ ਕਿ ਇਸ ਵਾਰ ਮਸ਼ਹੂਰ ਨਿਰਦੇਸ਼ਕ ਤਿਗਮਾਂਸ਼ੂ ਧੂਲੀਆ ਫਿਲਮ ਦਾ ਨਿਰਦੇਸ਼ਨ ਕਰਨਗੇ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਤਿਗਮਾਂਸ਼ੂ ਧੂਲੀਆ ਇੱਕ ਸਾਲ ਤੋਂ ਇਸਦੀ ਸਕ੍ਰਿਪਟ ‘ਤੇ ਕੰਮ ਕਰ ਰਹੇ ਹਨ।

ਮੂਲ ਕਹਾਣੀ ਦਾ ਵਿਚਾਰ ਸਲਮਾਨ ਖਾਨ ਅਤੇ ਅਰਬਾਜ਼ ਖਾਨ ਦੋਵਾਂ ਨੂੰ ਪਸੰਦ ਆਇਆ ਹੈ, ਇਸ ਲਈ ਹੁਣ ਇਸ ਦੀ ਸਕ੍ਰਿਪਟ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਸਕ੍ਰਿਪਟ ਕਿਵੇਂ ਹੈ, ਕਹਾਣੀ ਕੀ ਹੋਵੇਗੀ, ਇਸ ਬਾਰੇ ਫਿਲਹਾਲ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ ਪਰ ਕਿਹਾ ਜਾ ਰਿਹਾ ਹੈ ਕਿ ਇਸ ਵਾਰ ਚੁਲਬੁਲ ਪਾਂਡੇ ਰਾਜਨੀਤੀ ‘ਚ ਐਂਟਰੀ ਲੈ ਸਕਦੇ ਹਨ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਇਕ ਗੱਲ ਤੈਅ ਹੈ ਕਿ ਤੁਹਾਨੂੰ ਮਨੋਰੰਜਨ ਦੁੱਗਣਾ ਮਿਲੇਗਾ।

ਜਿਵੇਂ ਕਿ ਸਲਮਾਨ ਖਾਨ ਆਪਣੇ ਹੋਰ ਪ੍ਰੋਜੈਕਟਾਂ ਵਿੱਚ ਰੁੱਝੇ ਹੋਏ ਹਨ। ਨਵੇਂ ਸਾਲ ‘ਚ ਸਲਮਾਨ ਸਭ ਤੋਂ ਪਹਿਲਾਂ ‘ਟਾਈਗਰ 3’ ਦੀ ਸ਼ੂਟਿੰਗ ਪੂਰੀ ਕਰਨਗੇ ਜਿਸ ਨੂੰ ਉਹ ਜਲਦੀ ਹੀ ਸ਼ੁਰੂ ਕਰਨ ਜਾ ਰਹੇ ਹਨ। ਇਸ ਦੇ ਨਾਲ ਹੀ ਇਸ ਤੋਂ ਬਾਅਦ(ਕਭੀ ਈਦ ਕਭੀ ਦੀਵਾਲੀ) ਹੋਵੇਗੀ। ਫਿਰ ਕੁਝ ਹੋਰ ਪ੍ਰੋਜੈਕਟ ਹਨ ਜੋ ਸਲਮਾਨ ਖਾਨ ਨੇ ਸ਼ੂਟ ਕਰਨੇ ਹਨ ਅਤੇ ਉਦੋਂ ਤੱਕ ਦਬੰਗ 4 ਦੀ ਸਕ੍ਰਿਪਟ ਪੂਰੀ ਹੋਣ ਦੀ ਉਮੀਦ ਹੈ। ਅਜਿਹੇ ‘ਚ ਪੂਰੀ ਸੰਭਾਵਨਾ ਹੈ ਕਿ ਆਉਣ ਵਾਲੇ ਸਾਲ ਦੇ ਅੰਤ ਤੱਕ ਸਲਮਾਨ ਖਾਨ ਦਬੰਗ 4 ਦੀ ਸ਼ੂਟਿੰਗ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...