September 3, 2026, 1:19 pm
----------- Advertisement -----------
HomeNewsEntertainmentਲਾਰੇਂਸ ਬਿਸ਼ਨੋਈ ਗੈਂਗ ਦੀ ਸਲਮਾਨ ਖਾਨ ਨੂੰ ਨਵੀਂ ਚੇਤਾਵਨੀ- ਅਸੀਂ ਮੁਆਫ ਨਹੀਂ...

ਲਾਰੇਂਸ ਬਿਸ਼ਨੋਈ ਗੈਂਗ ਦੀ ਸਲਮਾਨ ਖਾਨ ਨੂੰ ਨਵੀਂ ਚੇਤਾਵਨੀ- ਅਸੀਂ ਮੁਆਫ ਨਹੀਂ ਕਰਾਂਗੇ …

Published on

----------- Advertisement -----------

ਪਿਛਲੇ ਮਹੀਨੇ ਸਲਮਾਨ ਖਾਨ ਨੂੰ ਲਾਰੇਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਹੁਣ ਇਸ ਮਾਮਲੇ ਵਿੱਚ ਇੱਕ ਨਵਾਂ ਖੁਲਾਸਾ ਹੋਇਆ ਹੈ। ਖਬਰਾਂ ਦੀ ਮੰਨੀਏ ਤਾਂ ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਨਵੀਂ ਚਿਤਾਵਨੀ ਦਿੱਤੀ ਹੈ ਕਿ ਉਨ੍ਹਾਂ ਦਾ ਸਮਾਜ ਅਤੇ ਉਨ੍ਹਾਂ ਦੁਆਰਾ ਰਾਜਸਥਾਨ ‘ਚ ਕਾਲੇ ਹਿਰਨ ਸ਼ਿਕਾਰ ਦੇ ਮਾਮਲੇ ‘ਚ ਉਹਨਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਬਿਸ਼ਨੋਈ ਨੇ ਇਹ ਬਿਆਨ ਸਲਮਾਨ ਨੂੰ ਮਿਲੀ ਧਮਕੀ ਦੀ ਜਾਂਚ ਕਰ ਰਹੀ ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਦੇ ਸਾਹਮਣੇ ਦਿੱਤਾ ਹੈ। ਪੁਲਸ ਮੁਤਾਬਕ ਲਾਰੇਂਸ ਬਿਸ਼ਨੋਈ ਨੇ ਕਿਹਾ ਹੈ ਕਿ ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਦੀ ਕਿਸਮਤ ਦਾ ਫੈਸਲਾ ਕੋਈ ਅਦਾਲਤ ਨਹੀਂ ਕਰੇਗੀ, ਬਲਕਿ ਉਹ ਖੁਦ ਕਰਨਗੇ । ਪੁਲਸ ਸਾਹਮਣੇ ਆਪਣੇ ਬਿਆਨ ‘ਚ ਲਾਰੇਂਸ ਬਿਸ਼ਨੋਈ ਨੇ ਇਹ ਵੀ ਕਿਹਾ ਹੈ ਕਿ ਜੇਕਰ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਇਸ ਮਾਮਲੇ ‘ਚ ਜਨਤਕ ਤੌਰ ‘ਤੇ ਮੁਆਫੀ ਮੰਗਦੇ ਹਨ ਤਾਂ ਉਨ੍ਹਾਂ ਦਾ ਮਨ ਵੀ ਬਦਲ ਸਕਦਾ ਹੈ।

ਬਿਸ਼ਨੋਈ ਨੇ ਦੱਸਿਆ ਕਿ ਉਨ੍ਹਾਂ ਦਾ ਸਮਾਜ ਕਾਲੇ ਹਿਰਨ ਨੂੰ ਆਪਣੇ ਧਾਰਮਿਕ ਗੁਰੂ ਭਗਵਾਨ ਜੰਬੇਸ਼ਵਰ (ਜਾਂਬਾਜੀ) ਦਾ ਪੁਨਰ ਜਨਮ ਮੰਨਦਾ ਹੈ। 1998 ਵਿੱਚ, ਜਦੋਂ ਸਲਮਾਨ ਖਾਨ ਰਾਜਸਥਾਨ ਵਿੱਚ ਰਾਜਸ਼੍ਰੀ ਪ੍ਰੋਡਕਸ਼ਨ ਦੀ ਫਿਲਮ ਹਮ ਸਾਥ-ਸਾਥ ਹੈਂ ਦੀ ਸ਼ੂਟਿੰਗ ਕਰ ਰਹੇ ਸਨ, ਤਾਂ ਉਨ੍ਹਾਂ ਨੇ ਸੈਫ ਅਲੀ ਖਾਨ, ਸੋਨਾਲੀ ਬੇਂਦਰੇ, ਤੱਬੂ ਅਤੇ ਨੀਲਮ ਦੇ ਨਾਲ ਜੋਧਪੁਰ ਨੇੜੇ ਮਥਾਨੀਆ ਵਿੱਚ ਦੋ ਕਾਲੇ ਹਿਰਨ ਦਾ ਸ਼ਿਕਾਰ ਕੀਤਾ ਸੀ। ਸਲਮਾਨ ‘ਤੇ ਘੋੜਾ ਫਰਮ ਦੇ ਕੋਲ ਚਿੰਕਾਰਾ ਦਾ ਸ਼ਿਕਾਰ ਕਰਨ ਦਾ ਵੀ ਦੋਸ਼ ਸੀ। ਇਸ ਕਾਰੇ ਲਈ ਬਿਸ਼ਨੋਈ ਸਮਾਜ ਨੇ ਸਲਮਾਨ ਅਤੇ ਉਸ ਦੇ ਸਾਥੀਆਂ ਦੇ ਖਿਲਾਫ ਐਫਆਈਆਰ ਦਰਜ ਕਰਵਾਈ ਸੀ। ਇਸ ਮਾਮਲੇ ‘ਚ ਸਲਮਾਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਨੂੰ ਬਾਅਦ ‘ਚ ਜ਼ਮਾਨਤ ਮਿਲ ਗਈ ਸੀ। ਅਪ੍ਰੈਲ 2001 ‘ਚ ਜੋਧਪੁਰ ਕੋਰਟ ਤੋਂ ਸਲਮਾਨ ਖਾਨ ਨੂੰ 5 ਸਾਲ ਦੀ ਜੇਲ ਹੋਈ ਸੀ। ਜਦਕਿ ਬਾਕੀਆਂ ਨੂੰ ਬਰੀ ਕਰ ਦਿੱਤਾ ਗਿਆ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...