September 5, 2026, 12:37 am
----------- Advertisement -----------
HomeNewsEntertainmentਸਲਮਾਨ ਖਾਨ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ! ਜਲਦ ਆਵੇਗੀ ਫ਼ਿਲਮ Bajrangi Bhaijaan...

ਸਲਮਾਨ ਖਾਨ ਦੇ ਪ੍ਰਸ਼ੰਸਕਾਂ ਲਈ ਵੱਡੀ ਖੁਸ਼ਖਬਰੀ! ਜਲਦ ਆਵੇਗੀ ਫ਼ਿਲਮ Bajrangi Bhaijaan 2

Published on

----------- Advertisement -----------

ਬਾਲੀਵੁਡ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸਲਮਾਨ ਖਾਨ ਸੋਸ਼ਲ ਮੀਡਿਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਉਹਨਾਂ ਨੇ ਬਾਲੀਵੁਡ ਨੂੰ ਇਕ ਤੋਂ ਇਕ ਸੁਪਰਹਿੱਟ ਫ਼ਿਲਮਾਂ ਦਿੱਤੀਆਂ ਹਨ। ਇਸ ਵਾਰ ਫੈਨਜ਼ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ ਸਲਮਾਨ ਖ਼ਾਨ ਨੇ ਬਜਰੰਗੀ ਭਾਈਜਾਨ ਫ਼ਿਲਮ ਦਾ ਸੀਕਵਲ ਬਨਾਉਣ ਦਾ ਐਲਾਨ ਕੀਤਾ ਹੈ ਤੇ ਜਲਦ ਹੀ ਉਹ ਇਸ ਫ਼ਿਲਮ ਦੀ ਸ਼ੂਟਿੰਗ ਵੀ ਸ਼ੁਰੂ ਕਰਨ ਜਾ ਰਹੇ ਹਨ। ਸਲਮਾਨ ਖ਼ਾਨ ਵੱਲੋਂ Bajrangi Bhaijaan 2 ਦਾ ਐਲਾਨ ਆਰਆਰਆਰ ਫ਼ਿਲਮ ਦੇ ਈਵੈਂਟ ਦੌਰਾਨ ਕੀਤਾ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਫ਼ਿਲਮ ਦੇ ਲੇਖਕ ਵਿਜੇਇੰਦਰ ਪ੍ਰਸਾਦ, ਬਜਰੰਗੀ ਭਾਈਜਾਨ ਦੇ ਸੀਕਵਲ ਦਾ ਕੰਮ ਪੂਰਾ ਕਰ ਚੁੱਕੇ ਹਨ ਤੇ ਜਲਦ ਹੀ ਉਹ ਇਸ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਕਰ ਦੇਣਗੇ। ਐਲਾਨ ਮਗਰੋਂ ਸੋਸ਼ਲ ਮੀਡੀਆ ‘ਤੇ ਫੈਨਜ਼ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ। ਦਰਸ਼ਕਾਂ ਵਿੱਚ ਇਸ ਫ਼ਿਲਮ ਨੂੰ ਲੈ ਕੇ ਬਹੁਤ ਜ਼ਿਆਦਾ ਉਤਸ਼ਾਹ ਹੈ।ਫ਼ਿਲਮ ਬਜਰੰਗੀ ਭਾਈਜਾਨ ਸਲਮਾਨ ਖ਼ਾਨ ਦੀ ਸਭ ਤੋਂ ਕਾਮਯਾਬ ਫ਼ਿਲਮਾਂ ਚੋਂ ਇੱਕ ਹੈ । ਸਾਲ 2015 ਵਿੱਚ ਰਿਲੀਜ਼ ਹੋਈ ਇਸ ਫ਼ਿਲਮ ਦੀ ਸਟੋਰੀਲਾਈਨ ਤੋਂ ਲੈ ਕੇ ਇਸ ਦੇ ਗੀਤ ਅਤੇ ਸਲਮਾਨ ਖ਼ਾਨ ਦੇ ਕਿਰਦਾਰ ਨੂੰ ਫੈਨਜ਼ ਨੇ ਬੇਹੱਦ ਪਸੰਦ ਕੀਤਾ ਸੀ। ਦੱਸ ਦਈਏ ਕਿ ਫ਼ਿਲਮ ਬਜਰੰਗੀ ਭਾਈਜਾਨ ਫ਼ਿਲਮ ਨੇ ਲੋਕਾਂ ਦੇ ਦਿਲਾਂ ਵਿੱਚ ਸਲਮਾਨ ਦੇ ਐਕਸ਼ਨ ਹੀਰੋ ਦੇ ਅਕਸ ਨੂੰ ਬਦਲ ਕੇ ਇੱਕ ਰੀਅਲ ਹੀਰੋ ਵਜੋਂ ਥਾਂ ਬਨਾਉਣ ਵਿੱਚ ਮਦਦ ਕੀਤੀ ਹੈ। ਇਹ ਫ਼ਿਲਮ ਇੱਕ ਪਰਿਵਾਰਿਕ ਫ਼ਿਲਮ ਹੈ।ਬਜਰੰਗੀ ਭਾਈਜਾਨ ਫਿਲਮ ਸਲਮਾਨ ਖਾਨ ਦੇ ਕਰੀਅਰ ਦੀ ਸਭ ਤੋਂ ਪਸੰਦੀਦਾ ਫਿਲਮਾਂ ਵਿੱਚੋਂ ਇੱਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...