ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਿਲਮ, ਸੰਗੀਤ ਅਤੇ ਟੀਵੀ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਸੋਗ ਪ੍ਰਗਟ ਕੀਤਾ ਹੈ। ਮੂਸੇਵਾਲਾ ਦੀ ਐਤਵਾਰ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਕੁਝ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੂਸੇਵਾਲਾ ਦੀ ਮੌਤ ‘ਤੇ ਹਰ ਕੋਈ ਸਦਮੇ ‘ਚ ਹੈ। ਬਾਲੀਵੁੱਡ ਅਦਾਕਾਰ ਸੰਜੇ ਦੱਤ (Sanjay Dutt) ਨੇ ਵੀ ਆਪਣੇ ਟਵਿੱਟਰ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਕਿ ‘ਸਿੱਧੂ ਮੂਸੇਵਾਲਾ ਬਾਰੇ ਸੁਣ ਕੇ ਹੈਰਾਨੀ ਅਤੇ ਦੁੱਖ ਹੋਇਆ, ਇੱਕ ਮਹਾਨ ਪ੍ਰਤਿਭਾ ਬਹੁਤ ਜਲਦੀ ਖਤਮ ਹੋ ਗਈ ।
ਵਾਹਿਗੁਰੂ ਉਨ੍ਹਾਂ ਦੇ ਪਰਿਵਾਰ, ਚਾਹੁਣ ਵਾਲਿਆਂ ਨੂੰ ਇਸ ਦੁੱਖ ਦੀ ਘੜੀ ‘ਚ ਬਲ ਬਖਸ਼ਣ’ । ਸੰਜੇ ਦੱਤ ਵੱਲੋਂ ਕੀਤੇ ਗਏ ਇਸ ਟਵੀਟ ਤੋਂ ਬਾਅਦ ਹਰ ਕੋਈ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾ ਰਿਹਾ ਹੈ । ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਸੰਜੇ ਦੱਤ ਦੀ ਜ਼ਿੰਦਗੀ ਤੋਂ ਪ੍ਰੇਰਿਤ ਹੋ ਕੇ ਇੱਕ ਗੀਤ ਵੀ ਗਾਇਆ ਸੀ । ਜਿਸ ‘ਚ ਦੇ ਬੋਲ ਕੁਝ ਇਸ ਤਰ੍ਹਾਂ ਸਨ ‘ਜੱਟ ਉਤੇ ਕੇਸ ਜਿਹੜਾ ਸੰਜੇ ਦੱਤ ‘ਤੇ’ । ਸੰਜੇ ਦੱਤ ਤੋਂ ਇਲਾਵਾ ਪੰਜਾਬੀ ਇੰਡਸਟਰੀ ਅਤੇ ਬਾਲੀਵੁੱਡ ਦੇ ਸਿਤਾਰਿਆਂ ਨੇ ਵੀ ਦੁੱਖ ਜਤਾਇਆ ਹੈ । ਸਿੱਧੂ ਮੂਸੇਵਾਲਾ ਇੱਕ ਅਜਿਹੇ ਗਾਇਕ ਸਨ । ਜਿਨ੍ਹਾਂ ਦੇ ਗੀਤਾਂ ਦਾ ਇੰਤਜ਼ਾਰ ਉਨ੍ਹਾਂ ਦੇ ਪ੍ਰਸ਼ੰਸਕ ਬੜੀ ਹੀ ਬੇਸਬਰੀ ਦੇ ਨਾਲ ਕਰਦੇ ਸਨ ।












