September 6, 2026, 9:40 pm
----------- Advertisement -----------
HomeNewsEntertainmentਸੰਜੇ ਲੀਲਾ ਭੰਸਾਲੀ ਦੀ ਫ਼ਿਲਮ 'ਹੀਰਾਮੰਡੀ' ਦੀ ਪਹਿਲੀ ਝਲਕ ਰਿਲੀਜ਼! ਦਿਲ ਜਿੱਤ...

ਸੰਜੇ ਲੀਲਾ ਭੰਸਾਲੀ ਦੀ ਫ਼ਿਲਮ ‘ਹੀਰਾਮੰਡੀ’ ਦੀ ਪਹਿਲੀ ਝਲਕ ਰਿਲੀਜ਼! ਦਿਲ ਜਿੱਤ ਲਵੇਗਾ ਸੋਨਾਕਸ਼ੀ-ਮਨੀਸ਼ਾ ਅਤੇ ਅਦਿਤੀ ਦਾ ਅਨੋਖਾ ਅੰਦਾਜ਼

Published on

----------- Advertisement -----------

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਹੀਰਾਮੰਡੀ’ ਕਾਫੀ ਚਰਚਾ ‘ਚ ਹੈ। ਜਦੋਂ ਤੋਂ ਨੈੱਟਫਲਿਕਸ ਦੀ ਇਸ ਵੈੱਬ ਸੀਰੀਜ਼ ਦੀ ਘੋਸ਼ਣਾ ਕੀਤੀ ਗਈ ਹੈ, ਦਰਸ਼ਕ ਇਸ ਦੀ ਉਡੀਕ ਕਰ ਰਹੇ ਹਨ। ਅੱਜ ਮੇਕਰਸ ਨੇ ਪ੍ਰਸ਼ੰਸਕਾਂ ਨੂੰ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਇਸ ਸੀਰੀਜ਼ ਦੀ ਪਹਿਲੀ ਝਲਕ ਸਾਹਮਣੇ ਆ ਚੁੱਕੀ ਹੈ। ਤੁਹਾਨੂੰ ਦੱਸ ਦੇਈਏ ਕਿ ਫਰਸਟ ਲੁੱਕ ਵੀਡੀਓ ‘ਚ ਮਨੀਸ਼ਾ ਕੋਇਰਾਲਾ, ਸੋਨਾਕਸ਼ੀ ਸਿਨਹਾ, ਅਦਿਤੀ ਰਾਓ ਹੈਦਰੀ, ਰਿਚਾ ਚੱਢਾ ਸਮੇਤ ਸਾਰੀਆਂ ਅਭਿਨੇਤਰੀਆਂ ਜ਼ਬਰਦਸਤ ਲੁੱਕ ‘ਚ ਨਜ਼ਰ ਆ ਰਹੀਆਂ ਹਨ। ਇਸ ਵੀਡੀਓ ਨੂੰ Netflix ਨੇ ਸ਼ੇਅਰ ਕੀਤਾ ਹੈ। ਸੰਜੇ ਲੀਲਾ ਭੰਸਾਲੀ ਦੀ ਨਵੀਂ ਫਿਲਮ ਨੈੱਟਫਲਿਕਸ ‘ਤੇ ਰਿਲੀਜ਼ ਹੋਵੇਗੀ ਤੇ ਇਸ ਫਿਲਮ ‘ਚ ਜ਼ਿਆਦਾਤਰ ਅਜਿਹੇ ਕਲਾਕਾਰ ਹਨ, ਜਿਨ੍ਹਾਂ ਨਾਲ ਸੰਜੇ ਲੀਲਾ ਭੰਸਾਲੀ ਨੇ ਪਹਿਲਾਂ ਕੰਮ ਨਹੀਂ ਕੀਤਾ ਹੈ। ਦੱਸ ਦੇਈਏ ਕਿ ਇਸ ਫਿਲਮ ਦੇ ਪਹਿਲੇ ਲੁੱਕ ਵਿੱਚ ਤੁਹਾਨੂੰ ਇੱਕ ਮਸ਼ਹੂਰ ਟੈਲੀਵਿਜ਼ਨ ਐਕਟਰਸ ਵੀ ਨਜ਼ਰ ਆਵੇਗੀ।

ਆਓ ਜਾਣਦੇ ਹਾਂ ਸੰਜੇ ਲੀਲਾ ਭੰਸਾਲੀ ਦੀ ਨਵੀਂ ਫਿਲਮ ਕਿਸ ਬਾਰੇ ਹੈ ਤੇ ਇਸ ‘ਚ ਕਿਹੜੇ ਸਟਾਰਸ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ। ਦੱਸ ਦੇਈਏ ਕਿ ਸੰਜੇ ਲੀਲਾ ਭੰਸਾਲੀ ਦੀ ਅਗਲੀ ਫਿਲਮ ਜਿਸ ਦੀ ਅਸੀਂ ਗੱਲ ਕਰ ਰਹੇ ਹਾਂ ਉਸ ਦਾ ਨਾਂ ‘Heeramandi’ ਹੈ। ਇਸ ਫਿਲਮ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਫਿਲਮ ਦੀ ਪਹਿਲੀ ਝਲਕ ‘ਚ ਇਸ ਦੇ ਮੋਸ਼ਨ ਪੋਸਟਰ ‘ਚ ਇਹ ਜ਼ਰੂਰ ਲਿਖਿਆ ਗਿਆ ਹੈ ਕਿ ਕਹਾਣੀ ਉਸ ਸਮੇਂ ਦੀ ਹੈ ਜਦੋਂ ‘ਕੋਠੇਵਾਲੀਆਂ ਵੀ ਰਾਣੀਆਂ ਹੁੰਦੀਆਂ ਸੀ।’‘ਹੀਰਾਮੰਡੀ’ ਦੇ ਪੋਸਟਰ ‘ਚ ਤੁਸੀਂ ਮੁੱਖ ਤੌਰ ‘ਤੇ ਪੰਜ ਐਕਟਰਸ ਨੂੰ ਦੇਖ ਸਕਦੇ ਹੋ। ਫਿਲਮ ‘ਚ ਬਾਲੀਵੁੱਡ ਦੀਆਂ ਖੂਬਸੂਰਤ ਹਸਤੀਆਂ ਦੀ ਗੱਲ ਕਰੀਏ ਤਾਂ ਫਿਲਮ ‘ਚ ਮਨੀਸ਼ਾ ਕੋਇਰਾਲਾ, ਅਦਿਤੀ ਰਾਓ ਹੈਦਰੀ, ਸੋਨਾਕਸ਼ੀ ਸਿਨਹਾ, ਰਿਚਾ ਚੱਢਾ ਅਤੇ ਸ਼ਰਮੀਨ ਸੇਗਲ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਦੱਸ ਦੇਈਏ ਕਿ ਸੰਜੇ ਲੀਲਾ ਭੰਸਾਲੀ ਦੀ ਇਸ ਫਿਲਮ ਦੇ ਪੋਸਟਰ ਵਿੱਚ ਟੀਵੀ ਐਕਟਰਸ ਸੰਜੀਦਾ ਸ਼ੇਖ ਵੀ ਨਜ਼ਰ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...