August 2, 2026, 9:31 pm
----------- Advertisement -----------
HomeNewsEntertainmentਗਣੇਸ਼ ਮੰਦਰ 'ਚ ਮਾਂ ਅੰਮ੍ਰਿਤਾ ਸਿੰਘ ਨਾਲ ਪੂਜਾ ਕਰਦੀ ਨਜ਼ਰ ਆਈ ਸਾਰਾ...

ਗਣੇਸ਼ ਮੰਦਰ ‘ਚ ਮਾਂ ਅੰਮ੍ਰਿਤਾ ਸਿੰਘ ਨਾਲ ਪੂਜਾ ਕਰਦੀ ਨਜ਼ਰ ਆਈ ਸਾਰਾ ਅਲੀ ਖਾਨ,ਵੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਸਾਰਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਾਰਨ ਵੀ ਸੁਰਖੀਆਂ ਵਿੱਚ ਬਣੀ ਹੋਈ ਹੈ। ਸਾਰਾ ਅਲੀ ਖਾਨ ਇਨ੍ਹੀਂ ਦਿਨੀਂ ਇੰਦੌਰ ‘ਚ ਆਪਣੀ ਆਉਣ ਵਾਲੀ ਫਿਲਮ ਲੁਕਾ ਛੁਪੀ 2 ਦੀ ਸ਼ੂਟਿੰਗ ਕਰ ਰਹੀ ਹੈ। ਆਪਣੀ ਸ਼ੂਟਿੰਗ ਦੇ ਵਿਅਸਤ ਸ਼ੈਡਿਊਲ ‘ਚ ਸਮਾਂ ਕੱਢ ਕੇ ਸਾਰਾ ਆਪਣੀ ਮਾਂ ਅੰਮ੍ਰਿਤਾ ਸਿੰਘ ਨਾਲ ਇੰਦੌਰ ਦੇ ਮਸ਼ਹੂਰ ਖਜਰਾਨਾ ਗਣੇਸ਼ ਮੰਦਰ ਪਹੁੰਚੀ।

ਸਾਰਾ ਨੇ ਮੰਦਰ ‘ਚ ਹੋਣ ਵਾਲੀ ਆਰਤੀ ‘ਚ ਵੀ ਹਿੱਸਾ ਲਿਆ। ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਆਪਣੀ ਮਾਂ ਅੰਮ੍ਰਿਤਾ ਨਾਲ ਮੰਦਰ ‘ਚ ਬੈਠੀ ਨਜ਼ਰ ਆ ਰਹੀ ਹੈ। ਸਾਰਾ ਜਦੋਂ ਮੰਦਰ ਪਹੁੰਚੀ ਤਾਂ ਉਸ ਨੇ ਮਾਸਕ ਪਾਇਆ ਹੋਇਆ ਸੀ, ਜਿਸ ਕਾਰਨ ਪੁਜਾਰੀ ਉਸ ਨੂੰ ਪਛਾਣ ਨਹੀਂ ਸਕੇ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਮਾਤਾ ਅੰਮ੍ਰਿਤਾ ਸਿੰਘ ਵੀ ਮੌਜੂਦ ਸਨ। ਸਾਰਾ ਨੇ ਖਜਰਾਨਾ ਮੰਦਰ ਪਹੁੰਚ ਕੇ ਸਭ ਤੋਂ ਪਹਿਲਾਂ ਭਗਵਾਨ ਗਣੇਸ਼ ਦੇ ਦਰਸ਼ਨ ਕੀਤੇ। ਫਿਰ ਪੂਰੇ ਰੀਤੀ-ਰਿਵਾਜਾਂ ਨਾਲ ਉਹਨਾਂ ਦੀ ਪੂਜਾ ਕੀਤੀ।

ਉਸਨੇ ਆਪਣੀ ਆਉਣ ਵਾਲੀ ਫਿਲਮ ਲੁਕਾ ਛੁਪੀ 2 ਦੀ ਸਫਲਤਾ ਲਈ ਭਗਵਾਨ ਗਣੇਸ਼ ਤੋਂ ਆਸ਼ੀਰਵਾਦ ਮੰਗਿਆ। ਮੰਦਰ ਦੇ ਮੁੱਖ ਪੁਜਾਰੀ ਪੰਡਿਤ ਅਸ਼ੋਕ ਭੱਟ ਨੇ ਦੱਸਿਆ ਕਿ ਸਾਰਾ ਅਲੀ ਖਾਨ ਮੰਗਲਵਾਰ ਸ਼ਾਮ ਕਰੀਬ 6 ਵਜੇ ਖਜਰਾਨਾ ਗਣੇਸ਼ ਮੰਦਰ ਪਹੁੰਚੀ ਸੀ। ਉਸ ਨੇ ਇੱਥੇ 10-15 ਮਿੰਟ ਬਿਤਾਏ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਮਾਤਾ ਅੰਮ੍ਰਿਤਾ ਸਿੰਘ ਵੀ ਸਨ।

ਜੇਕਰ ਸਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਮਹਿਜ਼ ਕੁਝ ਹੀ ਸਾਲਾਂ ਵਿੱਚ ਆਪਣੀ ਮਿਹਨਤ ਸਦਕਾ ਸਾਰਾ ਨੇ ਬਾਲੀਵੁੱਡ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਸਾਰਾ ਇਸ ਸਮੇਂ ਵਿੱਕੀ ਕੌਸ਼ਲ ਨਾਲ ਆਪਣੀ ਅਗਲੀ ਫ਼ਿਲਮ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ। ਹਾਲ ਹੀ ‘ਚ ਉਸ ਦੀ ਫ਼ਿਲਮ ‘ਅਤਰੰਗੀ ਰੇ’ OTT ਪਲੇਟਫਾਰਮ ‘ਤੇ ਰਿਲੀਜ਼ ਹੋਈ ਹੈ, ਜਿਸ ‘ਚ ਉਹ ਸਾਊਥ ਦੇ ਸੁਪਰਸਟਾਰ ਧਨੁਸ਼ ਅਤੇ ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਨਾਲ ਨਜ਼ਰ ਆਈ ਸੀ। ਇਸ ਫ਼ਿਲਮ ਵਿੱਚ ਸਾਰਾ ਵੱਲੋਂ ਅਦਾ ਕੀਤੇ ਗਏ ਰਿੰਕੂ ਦੇ ਕਿਰਦਾਰ ਨੂੰ ਬਹੁਤ ਪਸੰਦ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...