October 23, 2026, 11:33 pm
----------- Advertisement -----------
HomeNewsEntertainmentਸਾਰਾ ਅਲੀ ਖਾਨ ਨੇ ਸਾਂਝੀਆਂ ਕੀਤੀਆਂ ਮੋਨੋਕ੍ਰੋਮ ਤਸਵੀਰਾਂ, ਤਾਂ ਪ੍ਰਸ਼ੰਸਕਾਂ ਨੇ ਕੀਤੇ...

ਸਾਰਾ ਅਲੀ ਖਾਨ ਨੇ ਸਾਂਝੀਆਂ ਕੀਤੀਆਂ ਮੋਨੋਕ੍ਰੋਮ ਤਸਵੀਰਾਂ, ਤਾਂ ਪ੍ਰਸ਼ੰਸਕਾਂ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਸਾਰਾ ਅਲੀ ਖਾਨ ਆਪਣੀ ਐਕਟੀਵਿਟੀ ਨੂੰ ਲੈ ਕੇ ਕਾਫੀ ਚਰਚਾ ‘ਚ ਹੈ। ਉਹ ਅਕਸਰ ਆਪਣੀਆਂ ਫੋਟੋਆਂ ਅਤੇ ਵੀਡੀਓਜ਼ ਰਾਹੀਂ ਆਪਣੀ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਬੇਹੱਦ ਮਨਮੋਹਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਮੋਨੋਕ੍ਰੋਮ ਤਸਵੀਰਾਂ ‘ਚ ਸਾਰਾ ਅਲੀ ਖਾਨ ਬਲੈਕ ਕਲਰ ਦੀ ਡਰੈੱਸ ‘ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਸਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ 2.5 ਲੱਖ ਤੋਂ ਵੱਧ ਲੋਕ ਫੋਟੋਆਂ ਨੂੰ ਲਾਈਕ ਕਰ ਚੁੱਕੇ ਹਨ ਅਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਰਿਪੋਟਸ ਮੁਤਾਬਿਕ ਸਾਰਾ ਅਲੀ ਖਾਨ ਜਲਦੀ ਹੀ ਆਜ਼ਾਦੀ ਅੰਦੋਲਨ ‘ਤੇ ਆਧਾਰਿਤ ਫਿਲਮ ‘ਚ ਨਜ਼ਰ ਆਵੇਗੀ।

ਕਾਨਨ ਅਈਅਰ ਦੁਆਰਾ ਨਿਰਦੇਸ਼ਿਤ ਇਸ ਫਿਲਮ ਵਿੱਚ ਸਾਰਾ ਮੁੱਖ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਜਾਣਕਾਰੀ ਮੁਤਾਬਕ ਫਿਲਮ ਦੇ ਅਹਿਮ ਹਿੱਸੇ ਦੀ ਸ਼ੂਟਿੰਗ ਹੋ ਚੁੱਕੀ ਹੈ। ਇਹ ਦੇਸ਼ਭਗਤੀ ਤੋਂ ਪ੍ਰੇਰਿਤ ਫਿਲਮ ਕਰਨ ਜੌਹਰ ਦੇ ਧਰਮਿਕ ਐਂਟਰਟੇਨਮੈਂਟ ਦੇ ਬੈਨਰ ਹੇਠ ਬਣਾਈ ਜਾ ਰਹੀ ਹੈ ਅਤੇ ਓਟੀਟੀ ਪਲੇਟਫਾਰਮ ਐਮਾਜ਼ਾਨ ਪ੍ਰਾਈਮ ਵੀਡੀਓ ‘ਤੇ ਸਟ੍ਰੀਮ ਕੀਤੀ ਜਾਵੇਗੀ। ਦੂਜੇ ਪਾਸੇ ਜੇਕਰ ਸਾਰਾ ਅਲੀ ਖਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਆਦਿਤਿਆ ਧਰ ਦੀ ਨਿਰਦੇਸ਼ਨ ‘ਚ ਬਣੀ ਫਿਲਮ ‘ਦਿ ਅਮਰ ਅਸ਼ਵਥਾਮਾ’ ‘ਚ ਅਦਾਕਾਰ ਵਿੱਕੀ ਕੌਸ਼ਲ ਦੇ ਨਾਲ ਨਜ਼ਰ ਆਵੇਗੀ। ਇਹ ਫਿਲਮ ਮਹਾਭਾਰਤ ਦੇ ਯੋਧੇ ਅਸ਼ਵਥਾਮਾ ‘ਤੇ ਆਧਾਰਿਤ ਹੋਵੇਗੀ। ਰੋਨੀ ਸਕ੍ਰੂਵਾਲਾ ਇਸ ਫਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ। ਇਸ ਫਿਲਮ ਰਾਹੀਂ ਦੋਵੇਂ ਪਹਿਲੀ ਵਾਰ ਇੱਕ ਦੂਜੇ ਨਾਲ ਸਕ੍ਰੀਨ ਸਪੇਸ ਸ਼ੇਅਰ ਕਰਨ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...